ਬਠਿੰਡਾ, 24 ਦਸੰਬਰ – ਭਾਸ਼ਾ ਵਿਭਾਗ ਪੰਜਾਬ, ਵਲੋਂ ਹਰ ਜ਼ਿਲਾ ਸਦਰ ਮੁਕਾਮ ਤੇ ਉਰਦੂ ਭਾਸ਼ਾ ਦੀ ਸਿਖਲਾਈ ਮੁਫ਼ਤ ਦਿੱਤੀ ਜਾਂਦੀ ਹੈ। ਇਹ ਕੋਰਸ ਛੇ ਮਹੀਨੇ ਦਾ ਹੁੰਦਾ ਹੈ। ਉਰਦੂ ਭਾਸ਼ਾ ਦੀ ਸਿਖਲਾਈ ਲਈ ਕਲਾਸਾਂ 4 ਜਨਵਰੀ 2021 ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਜ਼ਿਲਾ ਭਾਸ਼ਾ ਅਫ਼ਸਰ ਸ਼੍ਰੀ ਪ੍ਰਵੀਨ ਕੁਮਾਰ ਨੇ ਸਾਂਝੀ ਕੀਤੀ ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਕਲਾਸ ਦਾ ਸਮਾਂ ਸ਼ਾਮ 5:15 ਵਜੇ ਤੋਂ 6:15 ਵਜੇ ਤੱਕ ਦਾ ਹੋਵੇਗਾ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਵਿਅਕਤੀ ਉਰਦੂ ਸਿਖਣ ਦੇ ਚਾਹਵਾਨ ਹੋਣ, ਉਹ 1 ਜਨਵਰੀ 2021 ਤੱਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪਹਿਲੀ ਮੰਜ਼ਿਲ ‘ਤੇ ਸਥਿਤ ਜ਼ਿਲਾ ਭਾਸ਼ਾ ਦਫ਼ਤਰ ਦੇ ਕਮਰਾ ਨੰਬਰ 227-ਈ ਵਿੱਚ ਪਹੁੰਚ ਕੇ ਆਪਣਾ ਨਾਮ ਦਰਜ਼ ਕਰਵਾ ਕੇ ਦਾਖ਼ਲਾ ਲੈ ਸਕਦੇ ਹਨ।