ਬਠਿੰਡਾ, 25 ਦਸੰਬਰ – ਵਿਦਿਆਰਥੀਆਂ ਨੂੰ ਕੜਾਕੇ ਦੀ ਠੰਢ ਤੋਂ ਬਚਾਉਣ ਜ਼ਿਲੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਪੰਜਾਬ ਵੱਲੋਂ ਤੇ ਸਿੱਖਿਆ ਮੰਤਰੀ ਸ਼੍ਰੀ ਵਿਜੈਇੰਦਰ ਸਿੰਗਲਾ ਦੇ ਹੁਕਮਾਂ ਅਨੁਸਾਰ ਜ਼ਿਲੇ ਦੇ ਸਕੂਲਾਂ ਵਿੱਚ 31 ਦਸੰਬਰ 2020 ਤੱਕ ਸਰਦੀ ਦੀਆਂ ਛੁੱਟੀਆਂ ਕਰਕੇੇ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। 1 ਜਨਵਰੀ 2021 ਤੋਂ ਮੁੜ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਖੋਲਿਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਸਾਂਝੀ ਕੀਤੀ।
ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਸ. ਜਸਪਾਲ ਸਿੰਘ ਤੇ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ) ਸ਼ਿਵਪਾਲ ਗੋਇਲ ਨੇ ਦੱਸਿਆ ਕਿ ਇਨਾਂ ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲਾਂ ਵਿੱਚ ਸਮੂਹ ਸਟਾਫ ਨੂੰ ਵੀ ਛੁੱਟੀਆਂ ਰਹਿਣਗੀਆਂ। ਸਿੱਖਿਆ ਵਿਭਾਗ ਦੇ ਨਿਯਮਾਂ ਤੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਨੂੰ ਬਰਕਰਾਰ ਰੱਖਦਿਆਂ 1 ਜਨਵਰੀ 2021 ਤੋਂ ਮੁੜ ਪਹਿਲਾਂ ਦੀ ਤਰਾਂ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ ਖੋਲਿਆ ਜਾਵੇਗਾ।