Menu

ਸਰਕਾਰੀ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਦੇਣ ਲਈ ਸਿੱਖਿਆ ਵਿਭਾਗ ਯਤਨਸ਼ੀਲ – ਡੀਸੀ ਬਠਿੰਡਾ

ਬਠਿੰਡਾ 25 ਦਸੰਬਰ – ਸਿੱਖਿਆ ਮੰਤਰੀ, ਪੰਜਾਬ ਵਿਜੈਇੰਦਰ ਸਿੰਗਲਾ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਦੇਣ ਲਈ ਸਿੱਖਿਆ ਵਿਭਾਗ ਨਿਰੰਤਰ ਯਤਨਸ਼ੀਲ ਹੈ। ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਵਿਦਿਆਰਥੀਆਂ ਨੂੰ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਕਰਵਾਉਣ ਹਿੱਤ ਬੱਡੀ ਗਰੁੱਪਾਂ ਦੀ ਭੂਮਿਕਾ ਨੂੰ ਵੀ ਅਹਿਮ ਮੰਨਦਿਆਂ ‘ਈਚ ਵਨ-ਆਸਕ ਵਨ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਇੱਕ ਦੂਜੇ ਨੂੰ ਪਾਠਕ੍ਰਮ ਵਿੱਚੋਂ ਸਵਾਲ ਪੁੱਛ ਰਹੇ ਹਨ ਤੇ ਜਵਾਬ ਵੀ ਦੇ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦਿੱਤੀ।

          ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਟੇਟ ਕੋਆਰਡੀਨੇਟਰ ਸ਼੍ਰੀ ਚੰਦਰ ਸ਼ੇਖਰ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਤਹਿਤ ‘ਈਚ ਵਨ-ਆਸਕ ਵਨ’ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਪਾਠਕ੍ਰਮ ਵਿਚਲੇ ਸਵਾਲ ਆਪਣੇ ਸਹਿਪਾਠੀ ਤੇ ਬੱਡੀ ਪਾਸੋਂ ਪੁੱਛਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਨਾਲ ਬੱਚੇ ਦੀ ਸੋਚ ਵਿਕਸਤ ਹੁੰਦੀ ਹੈ ਅਤੇ ਜਿਸ ਵਿਦਿਆਰਥੀ ਨੂੰ ਇਸਦਾ ਸਹੀ ਜਵਾਬ ਪਤਾ ਹੁੰਦਾ ਹੈ ਉਸਦੀ ਦੁਹਰਾਈ ਹੋ ਜਾਂਦੀ ਹੈ ਤੇ ਵਿਦਿਆਰਥੀ ਦੀ ਸ਼ੰਕਾ ਦੂਰ ਹੋ ਜਾਂਦਾ ਹੈ।

          ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਸ. ਜਸਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਵਾਂਗ ਇਸ ਸਾਲ ਵੀ ਮਿਸ਼ਨ ਸ਼ਤ-ਪ੍ਰਤੀਸ਼ਤ ਲਈ ਸਿੱਖਿਆ ਵਿਭਾਗ ਨੇ ਮਾਪਿਆਂ ਦੇ ਨਾਲ ਰਾਬਤਾ ਕਾਇਮ ਕਰਕੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਰਿਪੋਰਟ ਦੇਣੀ ਜਾਰੀ ਰੱਖੀ, ਜਿਸ ਨਾਲ ਮਾਪਿਆਂ ਤੇ ਆਮ-ਖਾਸ ਲੋਕਾਂ ਦਾ ਵਿਸ਼ਵਾਸ਼ ਸਰਕਾਰੀ ਸਕੂਲਾਂ ਵਿੱਚ ਹੋਰ ਵੀ ਵਧਿਆ ਹੈ।

          ਉਪ ਜ਼ਿਲਾ ਸਿੱਖਿਆ ਅਫ਼ਸਰ ਸ. ਇਕਬਾਲ ਸਿੰਘ ਬੁੱਟਰ ਨੇ ਕਿਹਾ ਕਿ ਸਿੱਖਿਆ ਵਿਭਾਗ ਦੀ ਇੱਕ ਹੋਰ ਪਹਿਲਕਦਮੀ ‘ਈਚ ਵਨ-ਆਸਕ ਵਨ’ ਵੀ ਜੁੜ ਗਈ ਹੈ ਜਿਸ ਦੌਰਾਨ ਵਿਦਿਆਰਥੀ ਆਪਣੇ ਸਕੂਲ ਦੇ ਦੂਜੇ ਵਿਦਿਆਰਥੀ ਜਾਂ ਬੱਡੀ ਤੋਂ ਪਾਠਕ੍ਰਮ ਸਬੰਧੀ ਸਵਾਲ ਪੁੱਛੇਗਾ ਤੇ ਲੋੜ ਪੈਣ ‘ਤੇ ਸਕੂਲ ਦੇ ਵਿਸ਼ਾ ਅਧਿਆਪਕ ਪਾਸੋਂ ਸ਼ੰਕਿਆਂ ਦਾ ਨਿਵਾਰਣ ਵੀ ਕਰੇਗਾ। ਉਨਾਂ ਵਿਸ਼ਵਾਸ਼ ਜਤਾਉਂਦਿਆਂ ਕਿਹਾ ਕਿ ਇਸ ਮੁਹਿੰਮ ਨਾਲ ਵਿਦਿਆਰਥੀ ਨਵੇਂ ਕੀਰਤੀਮਾਨ ਸਥਾਪਿਤ ਕਰਨਗੇ। ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ ਵਿੱਚ ਹੋਰ ਵੀ ਸਾਕਾਰਾਤਮਕ ਵਾਧਾ ਹੋਵੇਗਾ।

          ਸਰਕਾਰੀ ਸੈਕੰਡਰੀ ਸਮਾਰਟ ਸਕੂਲ ਚੱਕ ਰੁਲਦੂ ਸਿੰਘ ਵਾਲਾ ਦੇ ਪ੍ਰਿੰਸੀਪਲ ਸ. ਗੁਰਦੀਪ ਸਿੰਘ ਸਿੱਧੂ ਨੇ ‘ਈਚ ਵਨ-ਆਸਕ ਵਨ’ ਸਬੰਧੀ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ, ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਸਿੱਖਿਆ ਵਿਭਾਗ ਵੱਲੋਂ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਜਿਨਾਂ ਵਿੱਚ ਇੰਗਲਿਸ਼ ਬੂਸਟਰ ਕਲੱਬ, ਪੰਜਾਬ ਪ੍ਰਾਪਤੀ ਸਰਵੇਖਣ, ਘਰ ਬੈਠੇ ਆਨ-ਲਾਈਨ ਸਿੱਖਿਆ ਆਦਿ ਹਨ ਜਿਸ ਨਾਲ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਕੌਸ਼ਲਾਂ ਵਿੱਚ ਭਾਰੀ ਨਿਖਾਰ ਆਇਆ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans