Menu

ਸਰਕਾਰੀ ਆਈ.ਟੀ.ਆਈ. ਬਠਿੰਡਾ ਵਿਖੇ ਰੁਜ਼ਗਾਰ ਮੇਲਾ 29 ਦਸੰਬਰ ਨੂੰ

ਬਠਿੰਡਾ, 28 ਦਸੰਬਰ – ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲਾ ਰੋਜਗਾਰ ਤੇ ਕਾਰੋਬਾਰ ਬਠਿੰਡਾ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਤਰਾਂ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨ ਬੇਰੁਜ਼ਗਾਰ ਲੜਕੇ ਤੇ ਲੜਕੀਆਂ ਨੂੰ ਉਨਾਂ ਯੋਗਤਾ ਅਨੁਸਾਰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਬੀ. ਸਰੀਨਿਵਾਸਨ ਨੇ ਸਾਂਝੀ ਕੀਤੀ।
           ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਠਿੰਡਾ ਦੇ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਆਈ.ਟੀ.ਆਈ. ਬਠਿੰਡਾ ਵਿਖੇ 29 ਦਸੰਬਰ ਨੂੰ ਸਵੈ-ਰੋਜ਼ਗਾਰ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਵੱਲੋਂ ਸ਼ਮੂਲੀਅਤ ਕੀਤੀ ਜਾਣੀ ਹੈ। ਜਿਸ ਵਿਚ ਬੈਂਕਾਂ ਦੇ ਨੁਮਾਂਇੰਦਿਆਂ ਦੁਆਰਾ ਪ੍ਰਧਾਨ ਮੰਤਰੀ ਮੁਦਰਾ ਯੋਜਨਾ, ਪ੍ਰਧਾਨ ਮੰਤਰੀ ਰੋਜ਼ਗਾਰ ਅਤੇ ਟੇ੍ਰਨਿੰਗ ਪ੍ਰੋਗਰਾਮ, ਪ੍ਰਧਾਨ ਮੰਤਰੀ ਸਟੈਂਡ-ਅਪ ਇੰਡੀਆ ਤਹਿਤ ਕਰਜ਼ਾ ਪ੍ਰਾਪਤ ਕਰਨ ਲਈ ਚਾਹਵਾਨ ਨੌਜਵਾਨਾਂ ਦੀਆਂ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣਗੀਆਂ।
ਉਨਾਂ ਹੋਰ ਦੱਸਿਆ ਕਿ ਇਸ ਤੋਂ ਇਲਾਵਾ ਇਸ ਮੇਲੇ ’ਚ ਜ਼ਿਲਾ ਉਦਯੋਗ ਕੇਂਦਰ, ਮੱਛੀ ਪਾਲਣ ਵਿਭਾਗ, ਕਿ੍ਰਸ਼ੀ ਵਿਗਿਆਨ ਕੇਂਦਰ, ਡੇਅਰੀ ਵਿਭਾਗ, ਪਸ਼ੂ ਪਾਲਣ ਵਿਭਾਗ, ਬੈਕਫਿੰਕੋ, ਐਸ.ਸੀ. ਕਾਰਪੋਰੇਸ਼ਨ ਆਦਿ ਵੱਖ-ਵੱਖ ਵਿਭਾਗਾਂ ਅਧੀਨ ਸਵੈ-ਰੋਜ਼ਗਾਰ ਨਾਲ ਜੁੜੀਆ ਸਕੀਮਾਂ ਬਾਰੇ ਵੀ ਜਾਣਕਾਰੀ ਵੀ ਦਿੱਤੀ ਜਾਵੇਗੀ।
 ਇਹ ਸਿਖਲਾਈ ਬੇਰੁਜ਼ਗਾਰ ਨੌਜਵਾਨਾਂ ਲਈ ਵਧੀਆ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਵਿੱਚ ਲਾਹੇਵੰਦ ਸਾਬਤ ਹੋਵੇਗੀ। ਉਨਾਂ ਜ਼ਿਲੇ ਨਾਲ ਸਬੰਧਤ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੇਲੇ ’ਚ ਪਹੁੰਚ ਕੇ ਸਕੀਮਾਂ ਦਾ ਲਾਭ ਉਠਾਓ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans