ਫਰਿਜ਼ਨੋ (ਕੈਲੀਫੋਰਨੀਆ) 30 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਕੈਲੀਫੋਰਨੀਆ ਦੇ ਫਰਿਜ਼ਨੋ ਨਜ਼ਦੀਕੀ ਸ਼ਹਿਰ ਕਰਮਨ ਦੇ ਗੁਰਦੁਆਰਾ ਅਨੰਦਗੜ ਸਾਹਿਬ ਵਿਖੇ ਚਾਰੇ ਸਾਹਿਬਜ਼ਾਦਿਆਂ, ਮਾਤਾ ਗੁੱਜਰੀ ਜੀ ਅਤੇ ਸਮੂੰਹ ਸਿੱਖ ਸ਼ਹੀਦਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਮਾਗਮ ਹੋਏ। ਇਸ ਸਮੇਂ ਕੋਵਿੰਡ-19 ਦੇ ਸਰਕਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਸੀਮਿੰਤ ਸੰਗਤਾਂ ਦੀ ਹਾਜ਼ਰੀ ਵਿੱਚ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜੇ। ਜਿੰਨਾ ਵਿੱਚ ਗੁਰੂਘਰ ਦੇ ਹਜ਼ੂਰੀ ਰਾਗੀ ਭਾਈ ਸੋਢੀ ਸਿੰਘ ਦੇ ਜੱਥੇ ਨੇ ਹਾਜ਼ਰੀ ਭਰਦੇ ਹੋਏ ਸ਼ਹੀਦੀ ਸਮਾਗਮ ਨਾਲ ਇਤਿਹਾਸ ਨੂੰ ਸਾਂਝਾ ਕੀਤਾ। ਇਸ ਸਮੇਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।