Menu

ਧੁੰਦ ਦੌਰਾਨ ਹਾਦਸਿਆਂ ਤੋਂ ਬਚਾਅ ਲਈ ਵਰਤੀਆਂ ਜਾਣ ਵਿਸ਼ੇਸ਼ ਸਾਵਧਾਨੀਆਂ -ਬੀ.ਸ੍ਰੀਨਿਵਾਸਨ

ਬਠਿੰਡਾ, 30 ਦਸੰਬਰ – ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਜ਼ਿਲਾ ਵਾਸੀਆਂ ਨੂੰ ਧੁੰਦ ਦੌਰਾਨ ਹਾਦਸਿਆਂ ਤੋਂ ਬਚਾਅ ਲਈ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਉਨਾਂ ਇਸਦੇ ਮੱਦੇਨਜ਼ਰ ਜ਼ਿਲੇ ਨਾਲ ਸਬੰਧਿਤ ਸਮੂਹ ਉੱਪ ਮੰਡਲ ਮੈਜਿਸਟ੍ਰੇਟਾਂ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਟੈ੍ਰਫਿਕ ਕਾਰਨ ਹੁੰਦੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵੇਲੇ ਪੈ ਰਹੀ ਕੜਾਕੇ ਦੀ ਠੰਢ ਅਤੇ ਧੁੰਦ ਦੇ ਮੱਦੇਨਜ਼ਰ ਹਾਦਸਿਆਂ ਤੋਂ ਬਚਾਅ ਲਈ ਵਿਸ਼ੇਸ਼ ਸਾਵਧਾਨੀਆਂ ਵਰਤਣੀਆਂ ਬੇਹੱਦ ਜ਼ਰੂਰੀ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਧੁੰਦ ਅਤੇ ਬਾਰਿਸ਼ ਦੌਰਾਨ ਵਾਹਨ ਹੌਲੀ ਚਲਾਏ ਜਾਣ, ਲਾਈਟਾਂ ਜਗਾ ਕੇ ਰੱਖੀਆਂ ਜਾਣ ਅਤੇ ਸੀਟ ਬੈਲਟ ਜ਼ਰੂਰ ਲਗਾਈ ਜਾਵੇ। ਹਾਈਵੇਅ ’ਤੇ ਵਾਹਨ ਚਲਾਉਂਦੇ ਸਮੇਂ ਸਪੀਡ ਲਿਮਿਟ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸੇ ਤਰਾਂ ਉਨਾਂ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮੈਟ ਪਹਿਨਣਾ ਯਕੀਨੀ ਬਣਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨਾਂ ਸਾਈਕਲਾਂ ਅਤੇ ਟਰਾਲੀਆਂ ’ਤੇ ਰਿਫਲੈਕਟਰ ਲਗਾਉਣ ਦੀ ਵੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲੇ ’ਚ ਸੜਕ ਹਾਦਸਿਆਂ ਨੂੰ ਰੋਕਣ ਲਈ ਸਾਰੇ ਬਲੈਕ ਸਪਾਟ ਰਿਸੌਲਵ ਕਰਕੇ ਜਲਦ ਰਿਪੋਰਟ ਕੀਤੀ ਜਾਵੇ। ਉਨਾਂ ਇਹ ਦੀ ਹਦਾਇਤ ਕੀਤੀ ਕਿ ਨੈਸ਼ਨਲ ਹਾਈਵੇਅ ’ਤੇ ਜਿਥੇ-ਜਿਥੇ ਰੋਡ ਸਾਈਨ, ਸਾਈਨ ਬੋਰਡ ਅਤੇ ਰੋਡ ਮਾਰਕਿੰਗ ਨਹੀਂ ਹੋਈ, ਉਥੇ ਤੁਰੰਤ ਕੰਮ ਮੁਕੰਮਲ ਕਰਵਾਏ ਜਾਣ। ਉਨਾਂ ਇਹ ਵੀ ਕਿਹਾ ਕਿ ਉਸਾਰੀ ਅਧੀਨ ਸੜਕਾਂ ਨੇੜੇ ਹਾਦਸਿਆਂ ਤੋਂ ਬਚਾਅ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਸੜਕਾਂ ਦੁਆਲੇ ਉੱਗੀ ਗੈਰ ਜ਼ਰੂਰੀ ਘਾਹ-ਬੂਟੀ ਦੀ ਸਫ਼ਾਈ ਯਕੀਨੀ ਬਣਾਈ ਜਾਵੇ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਡਰਾਈਵਿੰਗ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39891 posts
  • 0 comments
  • 0 fans