Menu

ਵਿਧਾਇਕ ਘੁਬਾਇਆ ਨੇ ਪਿੰਡ ਬਾਰੇਕਾ ਵਿਖੇ ਅਨੇਕਾਂ ਲੋੜਵੰਦ ਪਰਿਵਾਰਾਂ ਨੂੰ ਸਮਾਰਟ ਕਾਰਡ ਵੰਡੇ

ਫ਼ਾਜ਼ਿਲਕਾ, 30 ਦਸੰਬਰ (ਸੁਰਿੰਦਰਜੀਤ ਸਿੰਘ) – ਵਿਧਾਇਕ ਫਾਜ਼ਿਲਕਾ ਸ. ਦਵਿੰਦਰ ਸਿੰਘ ਘੁਬਾਇਆ ਨੇ ਪਿੰਡ ਬਾਰੇਕਾ ਵਿਖੇ ਸਮਾਰਟ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ।ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਹੁਣ ਲਾਭਪਾਤਰੀ ਪੰਜਾਬ ਵਿਚ ਕਿਸੇ ਵੀ ਡਿਪੂ ਤੋਂ ਰਾਸ਼ਨ ਲੈ ਸਕੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਪਿੰਡਾਂ ਦੇ ਲੋੜਵੰਦ ਲੋਕਾਂ ਨੂੰ ਅਨੇਕਾਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਵਿਧਾਇਕ ਘੁਬਾਇਆ ਨੇ ਕਿਹਾ ਕਿ ਹਲਕੇ ਦੇ ਹਰੇਕ ਲੋੜਵੰਦ ਦੇ ਰਾਸ਼ਨ ਕਾਰਡ ਬਣਾਏ ਗਏ ਹਨ ਤੇ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਲੈਣ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਵਿਧਾਇਕ ਵੱਲੋਂ ਅੱਜ ਪਿੰਡ ਦੇ 227 ਪਰਿਵਾਰਾਂ ਨੂੰ ਰਾਸ਼ਨ ਲਈ ਸਮਾਰਟ ਕਾਰਡ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਾਰਡ ਹੋਲਡਰ ਅਪਣਾ ਰਾਸ਼ਨ ਕਿਤੋਂ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਰਡ ਹੋਲਡਰ ਨੂੰ ਰਾਸ਼ਨ ਲੈਂਦੇ ਸਮੇਂ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਿਧਾਇਕ ਦੇ ਪਿੰਡ `ਚ ਆਉਣ `ਤੇ ਪਿੰਡ ਵਾਸੀਆਂ ਨੇ ਧੰਨਵਾਦ ਕੀਤਾ।
ਇਸ ਮੌਕੇ ਪ੍ਰੇਮ ਕੁਮਾਰ ਕੁਲਰੀਆਂ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਬਿੱਟੁ ਬਾਡੀ ਵਾਲਾ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਸੁੱਖਾ ਸਿੰਘ ਵਾਇਸ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਗੁਰਜੀਤ ਸਿੰਘ ਗਿੱਲ ਮੈਂਬਰ ਬਲਾਕ ਸੰਮਤੀ,ਰਤਨ ਨਾਥ ਮੈਂਬਰ ਬਲਾਕ ਸੰਮਤੀ, ਸੁਰਿੰਦਰ ਕੁਮਾਰ ਰਿਣਵਾ, ਕਰਨ ਸਿੰਘ ਰਿਣਵਾ, ਮਨਜੀਤ ਸਿੰਘ ਰਿਣਵਾ, ਕ੍ਰਿਸ਼ਨ ਲਾਲ ਰਿਣਵਾ, ਕਪਿਲ ਰਿਣਵਾ, ਰਾਜਪਾਲ ਰਿਣਵਾ, ਵਿਪਨ ਕੁਮਾਰ ਰਿਣਵਾ ਸਰਪੰਚ ਮੁਰਾਦ ਵਾਲਾ, ਰਾਜ ਕੁਮਾਰ ਰਿਣਵਾ, ਸ਼ਿਸ਼ ਪਾਲ, ਤਾਰਾ ਚੰਦ, ਸਰਵਣ, ਸੁਭਾਸ਼ ਰਿਣਵਾ, ਨੀਲਾ ਮਦਾਨ, ਮਾਸਟਰ ਛਿੰਦਰ ਸਿੰਘ ਲਾਧੂਕਾ,ਹਰਬੰਸ ਸਿੰਘ ਪੀ ਏ, ਬਲਦੇਵ ਸਿੰਘ ਪੀ ਏ, ਸੋਨੂ ਸਲੈਮ ਸ਼ਾਹ, ਰਾਜ ਸਿੰਘ ਨੱਥੂ ਚਿਸਤੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Listen Live

Subscription Radio Punjab Today

Our Facebook

Social Counter

  • 18960 posts
  • 1 comments
  • 0 fans

Log In