Menu

ਲੂਈਸਿਆਨਾ ਦੇ ਚੁਣੇ ਗਏ ਕਾਂਗਰਸ ਪ੍ਰਤੀਨਿਧ ਲਿਊਕ ਲੈਟਲੋ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ

ਫਰਿਜ਼ਨੋ (ਕੈਲੀਫੋਰਨੀਆਂ), 31 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਲੂਈਸਿਆਨਾ ਦੇ ਕਾਂਗਰਸ ਮੈਨ ਚੁਣੇ ਗਏ ਲਿਊਕ ਲੈਟਲੋ ਦੀ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਤੋਂ ਬਾਅਦ ਮੰਗਲਵਾਰ ਨੂੰ ਸ਼੍ਰੇਵਪੋਰਟ ਦੇ ਓਚਸਨਰ ਐਲ ਐਸ ਯੂ ਹਸਪਤਾਲ ਵਿੱਚ ਮੌਤ ਹੋ ਗਈ ਹੈ।41 ਸਾਲਾ ਲੈਟਲੋ ਨੂੰ 23 ਦਸੰਬਰ ਨੂੰ ਸੇਂਟ ਫ੍ਰਾਂਸਿਸ ਮੈਡੀਕਲ ਸੈਂਟਰ ਤੋਂ ਓਚਸਨਰ ਐਲ ਐਸ ਯੂ ਹੈਲਥ ਦੇ ਆਈ ਸੀ ਯੂ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।ਲੈਟਲੋ ਆਪਣੇ ਪਿੱਛੇ ਪਤਨੀ ਜੂਲੀਆ ਬਾਰਨਹਿਲ ਲੈਟਲੋ ਅਤੇ ਦੋ ਛੋਟੇ ਬੱਚੇ ਛੱਡ ਗਏ ਹਨ। ਲੈਟਲੋ ਨੇ 18 ਦਸੰਬਰ ਨੂੰ ਕੋਰੋਨਾਂ ਪੀੜਤ ਹੋਣ ਦੀ ਘੋਸ਼ਣਾ ਕੀਤੀ ਸੀ ਅਤੇ ਉਹ ਪਹਿਲਾਂ ਆਪਣੇ ਰਿਚਲੈਂਡ ਪੈਰਿਸ਼ ਦੇ ਘਰ ਵਿੱਚ ਕੁਆਰੰਟੀਨ ਸਨ ਪਰ 19 ਦਸੰਬਰ ਨੂੰ, ਲੈਟਲੋ ਨੂੰ ਸੇਂਟ ਫ੍ਰਾਂਸਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਬਾਅਦ ਵਿੱਚ ਸਿਹਤ ਵਿਗੜਨ ਤੇ ਸ਼੍ਰੇਵਪੋਰਟ ਦੇ ਹਸਪਤਾਲ ਭੇਜ ਦਿੱਤਾ ਗਿਆ ਸੀ।ਸੂਬਾ ਗਵਰਨਰ ਜੌਨ ਬੇਲ ਐਡਵਰਡਜ਼ ਨੇ ਵੀ ਲੈਟਲੋ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। ਲੈਟਲੋ ਨੇ 5 ਦਸੰਬਰ ਨੂੰ 5 ਵੀਂ ਕਾਂਗਰਸ ਦੀ ਜ਼ਿਲ੍ਹਾ ਸੀਟ ‘ਤੇ ਲਾਂਸ ਹੈਰਿਸ ਦੇ ਖਿਲਾਫ ਚੋਣ ਵਿੱਚ 62% ਵੋਟਾਂ ਦੇ ਨਾਲ ਜਿੱਤ ਪ੍ਰਾਪਤ ਕੀਤੀ ਸੀ। ਜੌਹਨ ਹਾਪਕਿਨਜ਼ ਯੂਨੀਵਰਸਿਟੀ ਦੇ ਅਨੁਸਾਰ, ਲੂਈਸਿਆਨਾ ਵਿੱਚ 304,000 ਤੋਂ ਵੱਧ ਲੋਕਾਂ ਨੇ ਕੋਵਿਡ-19 ਲਈ ਸਕਾਰਾਤਮਕ ਟੈਸਟ ਕੀਤਾ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans