Menu

ਸੰਵਿਧਾਨ ਅਧਾਰਤ ਲੋਕਤੰਤਰ ਵਿਸ਼ੇ ’ਤੇ ਆਨਲਾਈਨ ਕੁਇਜ਼ ਮੁਕਾਬਲੇ 3 ਜਨਵਰੀ ਨੂੰ

ਬਠਿੰਡਾ, 1 ਜਨਵਰੀ(ਗੁਰਜੀਤ) – ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਸੰਵਿਧਾਨ ਅਧਾਰਤ ਲੋਕਤੰਤਰ ਵਿਸ਼ੇ ਤਹਿਤ 3 ਜਨਵਰੀ 2021 ਨੂੰ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ। ਇੰਨਾਂ ਕੁਇਜ਼ ਮੁਕਾਬਲਿਆਂ ਵਿੱਚ ਸਮੂਹ ਪ੍ਰੀਜਾਈਡਿੰਗ ਅਫ਼ਸਰ, ਪੋਲਿੰਗ ਅਫ਼ਸਰ ਅਤੇ ਚੋਣ ਸਾਖਰਤਾ ਕਲੱਬਾਂ ਦੇ  ਇੰਚਾਰਜ ਭਾਗ ਲੈ ਸਕਣਗੇ। ਇਹ ਮੁਕਾਬਲੇ ਉਪਰੋਕਤ ਨਿਰਧਾਰਿਤ ਮਿਤੀ ਨੂੰ ਦੁਪਹਿਰ 12 ਵਜੇ ਕਰਵਾਏ ਜਾਣਗੇ। ਇਹ ਜਾਣਕਾਰੀ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਜਾਰੀ ਬਿਆਨ ਰਾਹੀਂ ਦਿੱਤੀ।
ਜ਼ਿਲਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਾਂ ਕੁਇਜ਼ ਮੁਕਾਬਲਿਆਂ ਸਬੰਧੀ ਵੀਡੀਓਜ਼ ਮੁੱਖ ਚੋਣ ਅਫ਼ਸਰ ਪੰਜਾਬ ਦੇ ਫੇਸਬੁੱਕ ਪੇਜ਼ 3 5   ’ਤੇ ਉਪਲਬਧ ਹਨ। ਜਿਸ ਵਿੱਚ ਕੁੱਲ 50 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਉਨਾਂ ਇਹ ਵੀ ਦੱਸਿਆ ਕਿ ਇਹ ਕੁਇਜ਼ ਨਿਰਧਾਰਿਤ ਸਮੇਂ ਦੇ ਅੰਦਰ ਹੀ ਪੂਰਾ ਕਰਕੇ ਜਮਾਂ ਕਰਵਾਉਣਾ ਲਾਜ਼ਮੀ ਹੋਵੇਗਾ ਅਤੇ 30 ਮਿੰਟ ਤੋਂ ਬਾਅਦ ਕੁਇਜ਼ ਜਮਾਂ ਨਹੀਂ ਕੀਤਾ ਜਾਵੇਗਾ।
ਬੀ.ਸ੍ਰੀਨਿਵਾਸਨ ਨੇ ਇਹ ਵੀ ਦੱਸਿਆ ਕਿ ਇਸ ਆਨਲਾਈਨ ਕੁਇਜ਼ ਮੁਕਾਬਲੇ ਦਾ ਲਿੰਕ ਨਿਰਧਾਰਿਤ ਸਮੇਂ ਤੋਂ 10 ਮਿੰਟ ਪਹਿਲਾਂ ਜ਼ਿਲਾ ਚੋਣ ਦਫ਼ਤਰ ਬਠਿੰਡਾ ਦੇ ਫੇਸਬੁੱਕ ਪੇਜ਼ 4 5  55 2 ’ਤੇ ਅਤੇ ਚੋਣ ਸਾਖਰਤਾ ਕਲੱਬਾਂ ਦੇ ਵੱਟਸਐਪ ਗਰੁੱਪਾਂ ਵਿੱਚ ਸਾਂਝਾ ਕੀਤਾ ਜਾਵੇਗਾ। ਉਨਾਂ ਇਸ ਆਨਲਾਈਨ ਕੁਇਜ਼ ਮੁਕਾਬਲੇ ਵਿੱਚ ਸਬੰਧਿਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਸਮੂਹ ਚੋਣ ਸ਼ਾਖਰਤਾ ਕਲੱਬਾਂ ਦੇ ਇੰਚਾਰਜਾਂ ਨੂੰ ਵੱਧ ਚੜ ਕੇ ਹਿੱਸਾ ਲੈਂਦੇ ਹੋਏ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਚੋਣਾਂ ਸ੍ਰੀ ਭਾਰਤ ਭੂਸ਼ਨ ਨੇ ਦੱਸਿਆ ਕਿ ਇਸ ਕੁਇਜ਼ ਮੁਕਾਬਲੇ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਪ੍ਰਤਿਯੋਗੀਆਂ ਨੂੰ ਰਾਸ਼ਟਰੀ ਦਿਵਸ ਮੌਕੇ 25 ਜਨਵਰੀ 2021 ਨੂੰ ਨਗਦ ਇਨਾਮ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਇੱਕ ਤੋਂ ਵੱਧ ਪ੍ਰਤਿਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ  ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39936 posts
  • 0 comments
  • 0 fans