Menu

ਨਿਊਯਾਰਕ ਬਣਿਆ 10 ਲੱਖ ਕੋਰੋਨਾਂ ਵਾਇਰਸ ਕੇਸ ਦਰਜ ਕਰਨ ਵਾਲਾ ਦੇਸ਼ ਦਾ ਚੌਥਾ ਸੂਬਾ

ਫਰਿਜ਼ਨੋ (ਕੈਲੀਫੋਰਨੀਆਂ), 4 ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਕੋਰੋਨਾਂ ਵਾਇਰਸ ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ ਨਿਊਯਾਰਕ ਇੱਕ ਮਿਲੀਅਨ ਤੋਂ ਵੱਧ ਕੋਵਿਡ -19 ਕੇਸਾਂ ਦਾ ਰਿਕਾਰਡ ਬਣਾਉਣ ਵਾਲਾ ਚੌਥਾ ਸੂਬਾ ਬਣ ਗਿਆ ਹੈ।ਸ਼ਨੀਵਾਰ ਤੱਕ, ਨਿਊਯਾਰਕ ਵਿੱਚ ਤਕਰੀਬਨ 1,014,044 ਵਾਇਰਸ ਦੇ ਪੁਸ਼ਟੀ ਕੀਤੇ ਹੋਏ ਕੇਸ ਦਰਜ਼ ਕੀਤੇ ਗਏ ਹਨ ਜਦਕਿ ਕੈਲੀਫੋਰਨੀਆਂ 2.3 ਮਿਲੀਅਨ ਦੀ ਪੁਸ਼ਟੀ ਕੀਤੇ ਮਾਮਲਿਆਂ ਨਾਲ, ਕੇਸਾਂ ਦੀ ਸੂਚੀ ਵਿੱਚ ਸਭ ਤੋਂ ਉੱਪਰ ਰਿਹਾ ਹੈ ਅਤੇ ਰਾਜ ਦੇ ਜਨਤਕ ਸਿਹਤ ਅਧਿਕਾਰੀਆਂ ਅਨੁਸਾਰ ਇਕੱਲੀ ਲਾਸ ਏਂਜਲਸ ਕਾਉਂਟੀ ਵਿੱਚ ਹੀ ਸ਼ਨੀਵਾਰ ਨੂੰ ਤਕਰੀਬਨ 806,210 ਕੇਸ ਸਾਹਮਣੇ ਆਏ ਹਨ। ਇਸਦੇ ਇਲਾਵਾ ਫਲੋਰਿਡਾ ਅਤੇ ਟੈਕਸਾਸ ਵਿੱਚ ਕ੍ਰਮਵਾਰ 1.3 ਮਿਲੀਅਨ ਅਤੇ 1.7 ਮਿਲੀਅਨ ਕੋਰੋਨਾਂ ਵਾਇਰਸ ਦੇ ਪੁਸ਼ਟੀ ਕੀਤੇ ਮਾਮਲੇ ਹਨ।ਇਹਨਾਂ ਸਾਰੇ ਮਾਮਲਿਆਂ ਦੇ ਨਾਲ ਸ਼ਨੀਵਾਰ ਨੂੰ ਦੇਸ਼ ਵਿੱਚ 350,000 ਤੋਂ ਜ਼ਿਆਦਾ ਕੋਰੋਨਾਂ ਵਾਇਰਸ ਨਾਲ ਸਬੰਧਤ ਮੌਤਾਂ ਦੀ ਵੀ ਰਿਪੋਰਟ ਕੀਤੀ ਗਈ ਹੈ।ਨਿਊਯਾਰਕ ਵਿੱਚ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਗਵਰਨਰ ਐਂਡਰਿਊ ਕੁਓਮੋ ਨੇ ਨਿਊਯਾਰਕ ਵਾਸੀਆਂ ਨੂੰ 2021 ਦੀ ਸ਼ੁਰੂਆਤ ਵਿੱਚ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਰੂਰੀ ਸਾਵਧਾਨੀਆਂ ਜਿਵੇ ਕਿ ਹੱਥ ਧੋਣ ,ਮਾਸਕ ਦੀ ਵਰਤੋਂ ਅਤੇ ਸਮਾਜਿਕ ਦੂਰੀ ਆਦਿ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕੀਤਾ ਹੈ। ਇਸ ਤੋਂ ਇਲਾਵਾ ਮੇਅਰ ਬਿਲ ਡੀ ਬਲਾਸੀਓ ਅਨੁਸਾਰ ਜਨਵਰੀ ਮਹੀਨੇ ਵਿੱਚ ਹੀ 10 ਲੱਖ ਨਿਊਯਾਰਕ ਵਸਨੀਕਾਂ ਨੂੰ  ਕੋਰੋਨਾਂ ਵਾਇਰਸ ਟੀਕਾ ਲਗਾਉਣ ਦੀ ਯੋਜਨਾ ਹੈ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans