Menu

ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ 7 ਅਤੇ 8 ਜਨਵਰੀ ਨੂੰ

ਫਾਜ਼ਿਲਕਾ, 4 ਜਨਵਰੀ (ਸੁਰਿੰਦਰਜੀਤ ਸਿੰਘ) – ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਦਸੰਬਰ ਮਹੀਨੇ ਵਿੱਚ ਕੀਤੇ ਗਏ ਮੁਲਾਂਕਣ ਦੇ ਵਿਸ਼ਲੇਸ਼ਣ ਨੂੰ ਮਾਪਿਆਂ ਨਾਲ ਸਾਂਝਾ ਕਰਨ ਲਈ 7 ਅਤੇ 8 ਜਨਵਰੀ ਨੂੰ ਮਾਪੇ ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।

 ਜਿਲ੍ਹਾ ਸਿੱਖਿਆ ਅਫਸਰ (ਸੈ.)ਅਤੇ (ਅਲੈ. )ਡਾ. ਸੁਖਵੀਰ ਸਿੰਘ ਬਲ ਨੈਸ਼ਨਲ ਅਵਾਰਡੀ ਨੇ  ਦੱਸਿਆ ਕਿ ਵਿਭਾਗ ਵੱਲੋਂ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਕਰਵਾਈ ਜਾਣ ਵਾਲੀ ਮਾਪੇ ਅਧਿਆਪਕ ਮਿਲਣੀ ਦਾ ਉਦੇਸ਼ ਜਿੱਥੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਦਸੰਬਰ ਮਹੀਨੇ ਦੇ ਮੁਲਾਂਕਣ ਦੀ ਵਿਸ਼ਾਵਾਰ ਕਾਰਗੁਜ਼ਾਰੀ ਤੋਂ ਜਾਣੂ ਕਰਵਾਉਣਾ ਹੈ ਉੱਥੇ ਸਕੂਲ ਮੁਖੀਆਂ ਦੁਆਰਾ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੇ ਡਾਟਾ ਵਿਸ਼ਲੇਸ਼ਣ ਦੇ ਅਧਾਰ ‘ਤੇ ਕਮਜ਼ੋਰ ਪੱਖਾਂ ਤੋਂ ਵੀ ਉਹਨਾਂ ਨੂੰ ਜਾਣੂ ਕਰਵਾਉਣਾ ਹੈ ਤਾਂ ਕਿ ਭਵਿੱਖ ਵਿੱਚ ਮਾਪਿਆਂ ਦਾ ਸਹਿਯੋਗ ਲੈ ਕੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

ਉਨ੍ਹਾਂ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਮਿਲਣੀ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਮਿੱਥੇ ਗਏ ਏਜੰਡਿਆਂ ਅਨੁਸਾਰ ਮਾਪੇ ਅਧਿਆਪਕ ਮਿਲਣੀ ਸਕਾਰਾਤਮਕ ਪ੍ਰਭਾਵ ਵਾਲੀ ਹੋਵੇਗੀ। ਇਸ ਤੋਂ ਇਲਾਵਾ ਜਾਰੀ ਏਜੰਡਿਆਂ ਅਨੁਸਾਰ ਮਿਲਣੀ ਵਿੱਚ ਸਕੂਲ ਮੁਖੀ ਤੇ ਅਧਿਆਪਕ ਮਾਪਿਆਂ ਨੂੰ ਮਿਸ਼ਨ ਸ਼ਤ ਪ੍ਰਤੀਸ਼ਤ, ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕਾਰਗੁਜ਼ਾਰੀ, ਵਿਦਿਆਰਥੀਆਂ ਦੀ ਹਾਜ਼ਰੀ, ਰੋਜ਼ਾਨਾ ਹੋਮਵਰਕ ਦੀ ਕਾਰਗੁਜ਼ਾਰੀ ਸਬੰਧੀ ਜਾਣਕਾਰੀ ਦੇਣ, ਸਕੂਲ ਅਤੇ ਅਧਿਆਪਕਾਂ ਵੱਲੋਂ ਬੱਚਿਆਂ ਦੀ ਪੜ੍ਹਾਈ ਦੀ ਬਿਹਤਰੀ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਪ੍ਰੋਜੈਕਟਰ ਦੀ ਮਦਦ ਨਾਲ ਮਾਪਿਆਂ ਦੀ ਹਾਜ਼ਰੀ ਵਿੱਚ ਪੇਸ਼ਕਾਰੀ ਨੂੰ ਯਕੀਨੀ ਬਣਾਇਆ ਜਾਵੇਗਾ।

ਵਿਭਾਗ ਵੱਲੋਂ ਮਾਪੇ ਅਧਿਆਪਕ ਮਿਲਣੀ ਨੂੰ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਕੋਵਿਡ-19 ਤੋਂ ਰੋਕਥਾਮ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਨ ਦੀ ਵੀ ਹਦਾਇਤ ਕੀਤੀ ਗਈ ਹੈ।ਵਿਭਾਗ ਵੱਲੋਂ ਸਮੂਹ ਅਧਿਕਾਰੀਆਂ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ, ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਮਾਪੇ ਅਧਿਆਪਕ ਮਿਲਣੀ ਨੂੰ ਸਫ਼ਲ ਬਣਾਉਣ ਲਈ ਸਾਂਝੀਆਂ ਥਾਵਾਂ ‘ਤੇ ਅਨਾਊਂਸਮੈਂਟ ਕਰਵਾਉਣ ਅਤੇ ਸੋਸ਼ਲ ਮੀਡੀਆ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਿਲਣੀ ਵਿੱਚ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ  ਵਿਿਦਆਰਥੀਆਂ , ਉਹਨਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ, ਮਿਡ-ਡੇ-ਮੀਲ ਵਰਕਰਾਂ, ਐੱਸ ਐੱਮ ਸੀ ਮੈਂਬਰਾਂ ਅਤੇ ਹੋਰ ਪਤਵੰਤਿਆਂ ਤੱਕ ਪਹੁੰਚ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਡੀ.ਈ.ਓ ਨੇ ਦੱਸਿਆ ਕਿ ਇਸ ਤੋਂ ਇਲਾਵਾ ਡਾਈਟ ਪ੍ਰਿੰਸੀਪਲ, ਸਮੂਹ ਬਲਾਕ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਵੱਲੋਂ ਮਾਪੇ ਅਧਿਆਪਕ ਮਿਲਣੀ ਵਿੱਚ ਰੈਂਡਮ ਪੱਧਰ ‘ਤੇ ਵਿਿਜਟ ਕਰਕੇ ਅਧਿਆਪਕਾਂ ਨੂੰ ਮਿਲਣੀ ਏਜੰਡੇ ਅਨੁਸਾਰ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾਵੇਗਾ। ਸਮੁੱਚੀ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਮਿਲਣੀ ਵਿੱਚ ਅਧਿਆਪਕਾਂ ਦੇ ਨਾਲ ਸਹਿਯੋਗੀ ਦੇ ਤੌਰ ‘ਤੇ ਹਾਜ਼ਰ ਰਹਿ ਕੇ ਇਕੱਤਰ ਡਾਟੇ ਨੂੰ ਦਰਪਣ ਐਪ ‘ਤੇ ਨਿਰਧਾਰਿਤ ਪ੍ਰੋਫਾਰਮੇ ਵਿੱਚ ਦਰਜ਼ ਕਰਨਾ ਯਕੀਨੀ ਬਣਾਉਣਗੇ।

Listen Live

Subscription Radio Punjab Today

Our Facebook

Social Counter

  • 18960 posts
  • 1 comments
  • 0 fans

Log In