Menu

ਨੈਸ਼ਨਲ ਪਲਸ ਪੋਲੀਓ ਰਾਊਂਡ ਅਤੇ ਕੋਵਿਡ-19 ਦੇ ਟੀਕਾਕਰਣ ਦੌਰਾਨ ਦਿੱਤਾ ਜਾਵੇ ਪੂਰਨ ਸਹਿਯੋਗ: ਡਿਪਟੀ ਕਮਿਸ਼ਨਰ ਬਠਿੰਡਾ

ਬਠਿੰਡਾ, 6 ਜਨਵਰੀ (ਗੁਰਜੀਤ, ਫੋਟੋ : ਰਾਮ ਸਿੰਘ ਗਿੱਲ ) ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਦੀ ਪ੍ਰਧਾਨਗੀ ਅਤੇ ਸਿਵਲ ਸਰਜਨ ਡਾ.ਤੇਜਵੰਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਨੈਸ਼ਨਲ ਪਲਸ ਪੋਲੀਓ ਰਾਊਂਡ ਅਤੇ ਕੋਵਿਡ-19 ਦੇ ਟੀਕਾਕਰਣ ਸਬੰਧੀ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਹਾਜ਼ਰ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਇਸ ਨੋਬਲ ਕਾਜ ਵਿੱਚ ਸਿਹਤ ਵਿਭਾਗ ਦੀ ਮੰਗ ਅਨੁਸਾਰ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ 19 ਦੇ ਟੀਕਾਕਰਣ ਲਈ ਸਿਹਤ ਵਿਭਾਗ ਵੱਲੋਂ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਹਨ । ਟੀਕਾਕਰਣ ਨਾਲ ਸਬੰਧਿਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ । ਉਨਾਂ ਦੱਸਿਆ ਕਿ ਡੀ.ਸੀ.ਜੀ.ਆਈ.( ਡਰੱਗ ਕੰਟਰੋਲਰ ਆਫ ਇੰਡੀਆ ) ਵੱਲੋਂ ਦੋ ਵੇਕਸੀਨ ਨੂੰ ਐਮਰਜੈਂਸੀ ਵਰਤੋਂ ਲਈ ਪਾਸ ਕੀਤਾ ਗਿਆ ਹੈ । ਉਨਾਂ ਕਿਹ ਕਿ ਆਉਣ ਵਾਲੇ ਦਿਨਾਂ ਵਿੱਚ ਜੋ ਵੀ ਗਾਈਡ ਲਾਇਨ ਸਰਕਾਰ ਵੱਲੋ ਪ੍ਰਾਪਤ ਹੋਣਗੀਆਂ ਉਨਾ ਹਦਾਇਤਾ ਦੀ ਪਾਲਣਾ ਕਰਦੇ ਹੋਏ ਇਹ ਟੀਕਾਕਰਣ  ਮੁਹਿੰਮ ਸ਼ੁਰੂ ਕਰ ਦਿੱਤੀ ਜਾਵੇਗੀ ।
 ਜ਼ਿਲਾ ਟੀਕਾਕਰਨ ਅਫਸਰ ਡਾ. ਮਿਨਾਕਸ਼ੀ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਫੇਜ ਵਿੱਚ 4359 ਗੌਰਮਿੰਟ ਅਤੇ 4798 ਪ੍ਰਾਈਵੇਟ ਲਾਭਪਾਤਰੀਆਂ ਦਾ ਟੀਕਾਕਰਣ ਕੀਤਾ ਜਾਵੇਗਾ । ਦੂਜੇ ਫੇਜ ਵਿੱਚ ਫਰੰਟਲਾਈਨ ਵਰਕਰ ਅਤੇ ਤੀਸਰੇ ਫੇਜ ਵਿੱਚ 50 ਸਾਲ ਦੀ ਉਮਰ ਤੋਂ ਉੱਪਰ ਦੀ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾਵੇਗਾ ਅਤੇ ਚੌਥੇ ਫੇਜ ਵਿੱਚ 50 ਸਾਲ ਤੋਂ ਘੱਟ ਉਮਰ ਦੇ ਜੋ  (ਪਹਿਲਾਂ  ਕਿਸੇ ਰੋਗ ਤੋ ਪੀੜਤ ਹਨ ) ਜਿਵੇਂਕਿ ਸ਼ੂਗਰ, ਟੀ.ਬੀ. , ਦਿਲ ਦੇ ਰੋਗ, ਹਾਈਪਰਟੈਨਸ਼ਨ ਆਦਿ।  ਉਨਾਂ ਵਿਅਕਤੀਆਂ ਦਾ ਟੀਕਾਕਰਨ  ਕੀਤਾ ਜਾਵੇਗਾ ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ: ਰਮਨਦੀਪ ਸਿੰਗਲਾ , ਅਰਬਨ ਨੋਡਲ ਅਫਸਰ ਡਾਂ ਪਾਮਿਲ ਬਾਂਸਲ , ਡਿਪਟੀ ਐਮ.ਈ.ਆਈ.ਓ. ਕੁਲਵੰਤ ਸਿੰਘ,  ਪ੍ਰੋਜੈਕਸਨਿਸਟ ਕੇਵਲ ਕ੍ਰਿਸਨ ਸਰਮਾਂ , ਜਿਲਾ ਬੀ.ਸੀੇ.ਸੀ. ਕੁਆਰਡੀਨੇਟਰ ਨਰਿੰਦਰ ਕੁਮਾਰ, ਐਸ.ਆਈ. ਨਰਦੇਵ ਸਿੰਘ ਅਤੇ ਵੀਰਪਾਲ ਸਿੰਘ ਹਾਜਰ ਸਨ ।

ਇਸ ਮੀਟਿੰਗ  ਵਿੱਚ ਸਮੂਹ ਸੀਨੀਅਰ ਮੈਡੀਕਲ ਅਫਸਰ, ਸਿਖਿਆ ਵਿਭਾਗ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੁਲਿਸ ਵਿਭਾਗ, ਬਿਜਲੀ ਬੋਰਡ ਬਠਿੰਡਾ, ਫੂਡ ਸਪਲਾਈ ਵਿਭਾਗ, ਜੀ.ਐਨ.ਐਮ. ਟ੍ਰੇਨਿੰਗ ਸਕੂਲ, ਨਗਰ ਨਿਗਮ ਬਠਿੰਡਾ, ਰੇਲਵੇ ਵਿਭਾਗ, ਏਮਜ, ਮੈਕਸ ਹਸਪਤਾਲ, ਆਦੇਸ਼ ਹਸਪਤਾਲ ਅਤੇ ਮੈਡੀਕਲ ਕਾਲਜ ਭੁੱੱਚੋ, 174-ਆਰਮੀ ਹਸਪਤਾਲ ਬਠਿੰਡਾ, ਆਈ.ਐਮ.ਏ, ਆਈ.ਪੀ.ਏ.  ਅਤੇ  ਸਮਾਜ ਸੇਵੀ ਸੰਸਥਾਵਾਂ ਦੇ  ਨੁਮਾਇੰਦਿਆਂ ਵੱਲੋਂ ਸ਼ਿਰਕਤ ਕੀਤੀ ਗਈ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans