Menu

ਬਠਿੰਡਾ : 65 ਸੀਨੀਅਰ ਸਿਟੀਜਨਾਂ ਤੇ 55 ਦਿਵਿਆਂਗ ਵਿਅਕਤੀਆਂ ਨੂੰ ਕਰਵਾਏ ਮੁਫ਼ਤ ਨਕਲੀ ਅੰਗ ਮੁਹੱਈਆ

ਬਠਿੰਡਾ, 6 ਜਨਵਰੀ (ਗੁਰਜੀਤ, ਫੋਟੋ : ਰਾਮ ਸਿੰਘ ਗਿੱਲ) – ਦਿਵਿਆਂਗਜਨਾਂ ਤੇ ਬਜ਼ੁਰਗ ਨਾਗਰਿਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਸਰਕਾਰ ਵਲੋਂ ਉਨਾਂ ਦੇ ਕਲਿਆਣ ਤੇ ਪੁਨਰਵਾਸ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਮਾਜਿਕ ਨਿਆਂ ਤੇ ਅਧਿਕਾਰਿਤਾ ਮੰਤਰਾਲੇ, ਭਾਰਤ ਸਰਕਾਰ ਦੇ ਦਿਵਿਆਂਗਜਨ ਸਸ਼ਕਤੀਕਰਨ ਵਿਭਾਗ ਦੇ ਅਧੀਨ ਕੰਮ ਕਰ ਰਹੇ ਭਾਰਤੀਯ ਕਿ੍ਰਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਤੇ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੀ ਡੀ ਪੀ ਓ ਦਫ਼ਤਰ ਭੁੱਚੋ ਕਲਾਂ ਵਿਖੇ ਮੁਫ਼ਤ ਦਿਵਯਾਂਗਜਨ ਉਪਕਰਨ ਵੰਡ ਸਮਾਰੋਹ ਕਰਵਾਇਆ ਗਿਆ।
ਇਸ ਮੌਕੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀਯ ਕਿ੍ਰਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਵਲੋਂ ਕਰਵਾਏ ਗਏ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਜ਼ਿਲੇ ਅਧੀਨ ਆਉਂਦੇ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਸਹਾਇਕ ਉਪਕਰਣ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਉਨਾਂ ਕਿਹਾ ਕਿ ਸਾਲ 2018-19 ਵਿੱਚ ਅਲਿਮਕੋ ਕੰਪਨੀ ਦੁਆਰਾ ਸੀਨੀਅਰ ਸਿਟੀਜਨਾਂ ਤੇ ਦਿਵਿਆਂਗ ਵਿਅਕਤੀਆਂ ਲਈ ਮੁਫ਼ਤ ਅਸੈਸਮੈਂਟ ਕੈਂਪ ਲਗਾਏ ਗਏ ਸੀ, ਜਿਸ ਦੀ ਸ਼ੁਰੂਆਤ ਬਠਿੰਡਾ ਤੋਂ 361 ਸੀਨੀਅਰ ਸਿਟੀਜਨਾਂ ਤੇ 44 ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਨਕਲੀ ਅੰਗ ਮੁਹੱਈਆ ਕਰਵਾ ਕੇ ਕੀਤੀ ਗਈ ਸੀ।
ਉਨਾਂ ਦੱਸਿਆ ਕਿ ਇਸ ਲੜੀ ਤਹਿਤ ਹੀ ਭੁੱਚੋ ਕਲਾਂ ਵਿਖੇ ਕੈਂਪ ਲਾਇਆ ਗਿਆ ਹੈ। ਉਨਾਂ ਅਪੀਲ ਕੀਤੀ ਕਿ ਸਾਰੇ ਦਿਵਿਆਂਗਜਨ ਅਪਣੇ ਯੂ.ਡੀ ਆਈ ਡੀ ਕਾਰਡ ਬਣਾਉਣ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵੱਧ ਤੋਂ ਵੱਧ ਸਰਕਾਰੀ ਸਕੀਮਾਂ ਦਾ ਲਾਭ ਲਿਆ ਜਾ ਸਕੇ। ਇਸ ਮੌਕੇ ਉਨਾਂ ਮੌਜੂਦ ਦਿਵਿਆਂਗਜ਼ਨਾਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਵੀ ਦਿੱਤੀ।
ਇਸ ਦੌਰਾਨ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੈਂਪ ਜ਼ਿਲੇ ਅਧੀਨ ਪੈਂਦੇ ਵੱਖ-ਵੱਖ ਬਲਾਕਾਂ ਵਿੱਚ ਲਗਾਏ ਜਾਣਗੇ। ਇਸ ਲੜੀ ਤਹਿਤ 7 ਜਨਵਰੀ ਨੂੰ ਸਿਵਲ ਹਸਪਤਾਲ ਰਾਮਪੁਰਾ, 8 ਜਨਵਰੀ ਨੂੰ ਸਿਵਲ ਹਸਪਤਾਲ ਗੋਨਿਆਣਾ, 11 ਜਨਵਰੀ ਨੂੰ ਸਿਵਲ ਹਸਪਤਾਲ ਭਗਤਾ ਭਾਈਕਾ, 12 ਜਨਵਰੀ ਨੂੰ ਸਿਵਲ ਹਸਪਤਾਲ ਸੰਗਤ ਅਤੇ 13 ਜਨਵਰੀ ਨੂੰ ਸਿਵਲ ਹਸਪਤਾਲ ਮਹਿਰਾਜ ਵਿਖੇ ਕੈਂਪ ਲਗਾਏ ਜਾਣਗੇ। ਉਨਾਂ ਸਿਟੀਜਨ ਤੇ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।
ਇਸ ਮੌਕੇ ਭਾਰਤੀਯ ਕਿ੍ਰਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਦੇ ਨੁਮਾਇੰਦੇ, ਸੀ ਡੀ ਪੀ ਓ. ਡਾ. ਬਹਾਦਰ ਸਿੰਘ, ਡੀ ਡੀ ਆਰ ਸੀ ਤੋਂ ਰਵੀ ਕੁਮਾਰ, ਅਰਵਿੰਦ, ਅਜਰਾ ਕੁਰੈਸੀ ਤੋਂ ਇਲਾਵਾ ਦਿਵਿਯਾਂਜਨ ਵਿਅਕਤੀ ਹਾਜ਼ਰ ਸਨ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans