Menu

ਵਿਕਾਸ ਮਿੱਤਲ ਨੇ ਦਫ਼ਤਰ ਸਿਵਲ ਸਰਜਨ ਵਿਖੇ ਬਤੌਰ ਸਹਾਇਕ ਕੰਟਰੋਲਰ ਸੰਭਾਲਿਆ ਅਹੁਦਾ

ਬਠਿੰਡਾ, 6 ਜਨਵਰੀ(ਗੁਰਜੀਤ, ਫੋਟੋ : ਰਾਮ ਸਿੰਘ ਗਿੱਲ) –  ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ)  ਦਫ਼ਤਰ ਸਿਵਲ ਸਰਜਨ ਵਿਖੇ ਸ਼੍ਰੀ ਵਿਕਾਸ ਮਿੱਤਲ ਵੱਲੋਂ ਆਪਣਾ ਕਾਰਜ ਸੰਭਾਲਿਆ ਗਿਆ। ਸ੍ਰੀ ਮਿੱਤਲ ਇਸ ਤੋਂ ਪਹਿਲਾਂ ਦਫ਼ਤਰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਬਠਿੰਡਾ ਵਿਖੇ ਬਤੌਰ ਸੈਕਸ਼ਨ ਅਫ਼ਸਰ ਨਿਯੁਕਤ ਸਨ ਅਤੇ  ਦਫ਼ਤਰ ਆਬਕਾਰੀ ਅਤੇ ਕਰ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਵਿਖੇ  ਬਤੌਰ ਸੈਕਸ਼ਨ ਅਫਸਰ ਵਾਧੂ  ਸੇਵਾਵਾਂ ਦੇ ਰਹੇ ਸਨ। ਸੈਕਸ਼ਨ ਅਫਸਰ ਤੋਂ ਪਦ ਉੱਨਤੀ ਉਪਰੰਤ ਉਨਾਂ ਵੱਲੋਂ ਅੱਜ ਦਫਤਰ ਸਿਵਲ ਸਰਜਨ ਬਠਿੰਡਾ ਵਿਖੇ ਬਤੌਰ ਸਹਾਇਕ ਕੰਟੋਰਲਰ ( ਵਿੱਤ ਤੇ ਲੇਖਾ ) ਜ਼ੁਆਇਨ ਕੀਤਾ ਗਿਆ ।
ਇਸ ਮੌਕੇ ਸ਼੍ਰੀ ਵਿਕਾਸ ਮਿੱਤਲ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਉਹ ਬੇਹਤਰ ਸੇਵਾਵਾਂ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਇਸ ਮੌਕੇ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱਲੋਂ ਅਤੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ, ਜ਼ਿਲਾ ਮਾਸ ਮੀਡੀਆ ਅਫ਼ਸਰ ਜਗਤਾਰ ਸਿੰਘ ਬਰਾੜ, ਸੁਪਰਡੈਂਟ ਮੱਖਣ ਸਿੰਘ,ਜੀਵਨ ਕੁਮਾਰ, ਰਿਟਾਇਰਡ ਸੁਪਰਡੈਂਟ  ਸੁਰਿੰਦਰ ਧੀਰ, ਡਿਪਟੀ ਐਮ.ਈ.ਆਈ.ਓ. ਕੁਲਵੰਤ ਸਿੰਘ,  ਡੀ.ਐਸ.ਐਸ. ਗੁਰਚਰਨ ਸਿੰਘ, ਲੈਕਚਰਾਰ ਕੁਲਦੀਪ ਸਿੰਘ, ਬਿਕਮਰਜੀਤ ਸ਼ਰਮਾਂ, ਬਲਜੀਤ ਸਿੰਘ ਹਾਜ਼ਰ ਸਨ ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans