Menu

ਮਾਪਿਆਂ ਨੇ ਸਕੂਲ ਖੁੱਲ੍ਹਣ ਦਾ ਕੀਤਾ ਭਰਵਾਂ ਸਵਾਗਤ

ਫਾਜ਼ਿਲਕਾ, 7 ਜਨਵਰੀ (ਆਰ.ਕੇ.) – ਮਾਰਚ, 2020 ਤੋਂ ਕੋਵਿਡ ਕਾਰਨ ਬੰਦ ਰਹੇ ਸਮੂਹ ਸਕੂਲਾਂ ਨੂੰ 7 ਜਨਵਰੀ ਤੋਂ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ ਵੀ ਖੋਲ੍ਹੇ ਗਏ ਹਨ। ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤਾਂ ਦੇ ਵਿਦਿਆਰਥੀ ਪਹਿਲਾਂ ਹੀ ਸਕੂਲਾਂ ਵਿੱਚ ਆ ਕੇ ਪੜ੍ਹਾਈ ਕਰ ਰਹੇ ਹਨ ਪਰ ਹੁਣ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਨਾਲ-ਨਾਲ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਅਧਿਆਪਕ ਵੀ ਸਵੇਰੇ 10 ਵਜੇ ਤੋਂ 3 ਵਜੇ ਤੱਕ ਸਕੂਲਾਂ ਵਿੱਚ ਆਪਣੀ ਡਿਊਟੀ `ਤੇ ਹਾਜ਼ਰ ਹੋ ਗਏ ਹਨ।
ਇਸ ਸਬੰਧੀ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵੱਲੋਂ ਜਾਰੀ ਬਿਆਨ ਦਾ ਸੁਹਿਰਦ ਮਾਪਿਆਂ, ਸਕੂਲਾਂ ਦੇ ਮੁਖੀਆਂ ਅਤੇ ਸਿੱਖਿਆ ਸਾਸ਼ਤਰੀਆਂ ਨੇ ਸਵਾਗਤ ਕੀਤਾ ਹੈ। ਲਗਭਗ 290 ਦਿਨਾਂ ਤੋਂ ਵੱਧ  ਆਲ਼ੇ-ਭੋਲ਼ਿਆਂ ਤੋਂ ਦੂਰ ਰਹੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੇ ਕੋਵਿਡ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਕਰਦਿਆਂ ਉਹਨਾਂ ਦਾ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਕਿਹਾ।
ਇਸ ਮੌਕੇ ਬੱਚਿਆ ਦੇ ਮਾਪਿਆ ਨੇ ਕਿਹਾ ਕਿ ਭਾਵੇ ਸਰਕਾਰੀ ਸਕੂਲਾਂ ਦੇ ਅਧਿਆਪਕ ਆਨਲਾਈਨ ਵੀ ਬਹੁਤ ਵਧੀਆ ਪੜ੍ਹਾ ਰਹੇ ਹਨ ਪਰ ਸਾਲਾਨਾ ਇਮਤਿਹਾਨ ਨਜ਼ਦੀਕ ਆ ਰਹੇ ਹਨ ਅਤੇ ਵਿਦਿਆਰਥੀਆਂ ਨੂੰ ਲ਼ਿਖਣ ਦਾ ਅਭਿਆਸ ਵੀ ਕਰਵਾਉਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਪੰਜਵੀਂ ਤੋਂ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀ ਬਹੁਤ ਹੀ ਸਿਆਣਪ ਨਾਲ ਆਪਣੇ ਸਕੂਲਾਂ ਵਿੱਚ ਆ ਕੇ ਪੜ੍ਹਾਈ ਨੂੰ ਕਰਣਗੇ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਝੰਗੜ ਭੈਣੀ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੜ੍ਹਦੇ ਬੱਚੇ ਅਮਨਦੀਪ ਸਿੰਘ ਜਮਾਤ ਸੱਤਵੀਂ ਦੇ ਪਿਤਾ ਮੰਦਰ ਸਿੰਘ ਨੇ ਕਿਹਾ ਕਿ ਸਕੂਲ ਮੁਖੀਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਵੀ ਕੀਤਾ ਗਿਆ। ਸਿੱਖਿਆ ਵਿਭਾਗ ਵੱਲੋਂ ਨਿਰੰਤਰ ਕੀਤੀ ਜਾ ਰਹੀ ਨਿਗਰਾਨੀ ਅਤੇ ਜਾਗਰੂਕਤਾ ਨੂੰ ਮਾਪਿਆਂ ਨੇ ਸਰਾਹਿਆ। ਮਾਪਿਆਂ ਨੇ ਵਾਰ-ਵਾਰ ਮੰਗ ਕੀਤੀ ਸੀ ਕਿ ਸਕੂਲਾਂ ਬੱਚਿਆਂ ਦੇ ਬੋਰਡ ਦੇ ਇਮਤਿਹਾਨ ਹਨ ਅਤੇ ਅਧਿਆਪਕਾਂ ਵੱਲੋਂ ਸਕੂਲ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਮਹਿਤਾਬ ਸਿੰਘ ਵਿਖੇ ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਕੋਰੋਨਾ ਕਾਰਨ ਭਾਵੇ ਅਹਿਤਿਆਤ ਵਰਤਦਿਆਂ ਸਕੂਲ ਬੰਦ ਕੀਤੇ ਹੋਏ ਸਨ ਪਰ ਹੁਣ ਅਨਲਾਕ ਪ੍ਰਕਿਰਿਆ ਦੌਰਾਨ ਉਹ ਵੀ ਚਾਹੁੰਦੇ ਹਨ ਕਿ ਉਹਨਾਂ ਦੇ ਬੱਚੇ ਸਕੂਲ ਜਾਣ। ਉਹ ਆਪਣੇ ਬੱਚਿਆਂ ਨੂੰ ਮਾਸਕ ਲਗਵਾ ਕੇ ਅਤੇ ਲੋੜੀਂਦੀਆਂ ਹਦਾਇਤਾਂ ਦੇ ਕੇ ਸਕੂਲ ਭੇਜਣਗੇ ਤਾਂ ਜੋ ਮੌਜੂਦਾ ਸਥਿਤੀ ਨਾਲ ਨਿਪਟਿਆ ਜਾ ਸਕੇ।
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜਿਲਕਾ ਦੇ ਪ੍ਰਿੰਸੀਪਲ ਸ੍ਰੀ ਸੰਦੀਪ ਧੂੜੀਆਂ ਨੇ ਕਿਹਾ ਕਿ ਉਹ ਸਕੂਲ ਦੇ ਬੱਚਿਆਂ ਨੂੰ ਆਪਣੇ ਬੱਚਿਆਂ ਤੋਂ ਵੱਧ ਸਮਝਦੇ ਹਨ। ਸਕੂਲ ਵਿੱਚ ਕੋਵਿਡ ਸਬੰਧੀ ਜਾਰੀ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਉਹ ਪਹਿਲਾਂ ਵੀ ਕਰ ਰਹੇ ਹਨ ਅਤੇ ਜਿਹੜੇ ਬੱਚੇ ਨਵੇਂ ਹੁਕਮਾਂ ਅਨੁਸਾਰ ਮੁੜ ਦੁਬਾਰਾ ਸਕੂਲ ਆਉਣਾ ਸ਼ੁਰੂ ਕਰਣਗੇ ਉਹਨਾਂ ਨੂੰ ਵੀ ਰੋਜ਼ਾਨਾ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਜਾਣੂੰ ਕਰਵਾਉਣਗੇ।
ਸਮਾਜਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਦੇ ਪ੍ਰਧਾਨ ਰਸਾਲਾ ਸਿੰਘ ਅਤੇ ਜਰਨਲ ਸਕੱਤਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਬੱਚੇ ਸਰਵਜਨਿਕ ਸਥਾਨਾਂ `ਤੇ ਅਤੇ ਹੋਰ ਕਾਰਜਾਂ ਵਿੱਚ ਆਪਣੇ ਮਾਤਾ-ਪਿਤਾ ਅਤੇ ਸਕੇ ਸਬੰਧੀਆਂ ਨਾਲ ਆ ਜਾ ਰਹੇ ਹਨ। ਪਰ ਇਸ ਨਾਲੋਂ ਵੀ ਜ਼ਰੂਰੀ ਹੈ ਬੱਚਿਆਂ ਦੀ ਸਿੱਖਿਆ। ਅਧਿਆਪਕ ਬਹੁਤ ਹੀ ਮਿਹਨਤ ਨਾਲ ਬੱਚਿਆਂ ਨੂੰ ਸਕੂਲਾਂ ਵਿੱਚ ਪੜ੍ਹਾਉਂਦੇ ਹਨ। ਉਹਨਾਂ ਨੂੰ ਵਿਸ਼ਵਾਸ ਹੈ ਕਿ ਇਸ ਸਮੇਂ ਉਹ ਬਹੁਤ ਜਿਆਦਾ ਅਹਿਤਿਆਤ ਵਰਤ ਕੇ ਬੱਚਿਆਂ ਨੂੰ ਇਮਤਿਹਾਨਾਂ ਦੇ ਦਿਨਾਂ ਵਿੱਚ ਪੜ੍ਹਾਉਣਗੇ ਅਤੇ ਕੋਵਿਡ ਯੋਧੇ ਬਣ ਕੇ ਇਸ ਚੁਣੌਤੀ ਦਾ ਵੀ ਸਾਹਮਣਾ ਕਰਣਗੇ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans