Menu

ਅਮਰੀਕਾ ਵਿੱਚ ਸਾਹਮਣੇ ਆ ਰਹੀ ਹੈ ਕੋਰੋਨਾ ਦੀ ਭਿਆਨਕ ਤਸਵੀਰ, ਇੱਕ ਦਿਨ ਵਿੱਚ ਹੋਈਆਂ ਲੱਗਭਗ 4,000 ਮੌਤਾਂ

ਫਰਿਜ਼ਨੋ (ਕੈਲੀਫੋਰਨੀਆਂ),8 ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਦੁਨੀਆਂ ਦੇ ਤਾਕਤਵਰ ਦੇਸ਼ਾਂ ਵਿੱਚੋਂ ਇੱਕ ਅਮਰੀਕਾ ਵਿੱਚ ਇਸ ਸਮੇਂ ਕਾਫੀ ਸਮੱਸਿਆਵਾਂ ਉੱਭਰ ਕੇ ਸਾਹਮਣੇ ਆ ਰਹੀਆਂ ਹਨ। ਜਿੱਥੇ ਦੇਸ਼ ਦੀ ਰਾਜਨੀਤੀ ਵਿੱਚ ਹਲਚਲ ਪੈਦਾ ਹੋਈ ਹੈ, ਉੱਥੇ ਹੀ ਕੋਰੋਨਾਂ ਵਾਇਰਸ ਮਹਾਂਮਾਰੀ ਦੇਸ਼ ਵਿੱਚ ਵਾਇਰਸ ਦੀ ਲਾਗ ਦੇ ਨਾਲ ਮੌਤਾਂ ਦਾ ਤੁਫਾਨ ਲਿਆ ਰਹੀ ਹੈ। ਇਸ ਹਫਤੇ ਸੰਯੁਕਤ ਰਾਜ ਨੇ ਇੱਕ ਦਿਨ “ਚ ਹੋਣ ਵਾਲੀਆਂ ਰਿਕਾਰਡ ਕੋਰੋਨਾਂ ਮੌਤਾਂ ਦੀ ਰਿਪੋਰਟ ਕੀਤੀ ਹੈ। ਜੌਹਨ ਹੌਪਕਿਨਜ਼ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ ਅਮਰੀਕਾ ਨੇ ਬੁੱਧਵਾਰ ਨੂੰ 3,865 ਕੋਰੋਨਾਂ ਵਾਇਰਸ ਮੌਤਾਂ ਦੀ ਪੁਸ਼ਟੀ ਕੀਤੀ ਹੈ ,ਜਿਸ ਨਾਲ ਦੇਸ਼ ਵਿੱਚ ਕੁੱਲ ਮਿਲਾ ਕੇ ਤਕਰੀਬਨ 361,123 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ, ਸੰਕਰਮਿਤ ਲੋਕਾਂ ਦੀ ਗਿਣਤੀ ਵੀ 21.2 ਮਿਲੀਅਨ ਤੋਂ ਵੱਧ ਤੱਕ ਪਹੁੰਚ ਗਈ ਹੈ। ਇਸ ਗਿਣਤੀ ਵਿੱਚ ਵਾਧੇ ਦੇ ਨਾਲ ਹਸਪਤਾਲ ਵੀ ਕੋਰੋਨਾਂ ਵਾਇਰਸ ਦੇ ਮਰੀਜ਼ਾਂ ਨਾਲ ਭਰ ਰਹੇ ਹਨ ਅਤੇ ਕੋਵਿਡ ਟਰੈਕਰ ਪ੍ਰੋਜੈਕਟ ਦੇ ਅਨੁਸਾਰ ਬੁੱਧਵਾਰ ਨੂੰ 132,476 ਮਰੀਜ਼ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਸਨ।ਇਸ ਦੌਰਾਨ ਸੀ.ਡੀ.ਸੀ ਨੇ ਬੁੱਧਵਾਰ ਨੂੰ ਭਵਿੱਖਬਾਣੀ ਕਰਦਿਆਂ ਦੱਸਿਆ ਕਿ ਜਨਵਰੀ ਮਹੀਨਾ ਮਹਾਂਮਾਰੀ ਦੇ ਪ੍ਰਭਾਵਾਂ ਲਈ ਵਿਨਾਸ਼ਕਾਰੀ ਰਹੇਗਾ, ਇੱਥੋਂ ਤੱਕ ਕਿ ਫੈਡਰਲ ਸਰਕਾਰ ਦੇ ਟੈਸਟਿੰਗ, ਸੰਪਰਕ ਟਰੇਸਿੰਗ, ਨਿਗਰਾਨੀ ਅਤੇ ਟੀਕਿਆਂ ਲਈ 22 ਬਿਲੀਅਨ ਡਾਲਰ ਅਲਾਟ ਕਰਨ ਦੇ ਬਾਵਜੂਦ ਮਹੀਨੇ ਦੇ ਅੰਤ ਤੱਕ।ਮੌਤਾਂ ਦੀ ਕੁੱਲ ਗਿਣਤੀ 405,000 ਤੋਂ 438,000 ਤੱਕ ਹੋ ਸਕਦੀ ਹੈ। ਹਾਲਾਂਕਿ ਨੈਸ਼ਨਲ ਇੰਸਟੀਚਿਊਟ ਫਾਰ ਐਲਰਜੀ ਅਤੇ ਛੂਤ ਦੀ ਬਿਮਾਰੀ ਦੇ ਨਿਰਦੇਸ਼ਕ ਡਾ. ਐਂਥਨੀ ਫੌਸ਼ੀ ਨੇ ਉਮੀਦ ਜਤਾਈ ਹੈ ਕਿ ਮਹੀਨਾ ਪੂਰਾ ਹੋਣ ਤੋਂ ਪਹਿਲਾਂ ਹੀ ਅਮਰੀਕਾ ਟੀਕਾਕਰਨ ਵਧਾ ਸਕਦਾ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans