Menu

ਵਾਸ਼ਿੰਗਟਨ ਪੁਲਿਸ ਨੇ ਕੈਪੀਟਲ ਘੇਰਾਬੰਦੀ ਤੇ ਹਿੰਸਕ ਪ੍ਰਦਰਸ਼ਨ ਵਿੱਚ ਸ਼ੱਕੀ ਵਿਅਕਤੀਆਂ ਦੀਆਂ ਫੋਟੋਆਂ ਕੀਤੀਆਂ ਜਾਰੀ

ਫਰਿਜ਼ਨੋ (ਕੈਲੀਫੋਰਨੀਆਂ), 9 ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਵਾਸ਼ਿੰਗਟਨ ਡੀ.ਸੀ. ਪੁਲਿਸ ਨੇ ਰਾਸ਼ਟਰਪਤੀ ਟਰੰਪ ਦੇ ਦਰਜ਼ਨਾਂ ਹਮਾਇਤੀਆਂ ਦੀਆਂ ਫੋਟੋਆਂ ਜਾਰੀ ਕੀਤੀਆਂ ਹਨ, ਜਿਨ੍ਹਾਂ ਨੇ ਬੁੱਧਵਾਰ ਨੂੰ ਯੂ ਐਸ ਕੈਪੀਟਲ ਵਿੱਚ ਤਬਾਹੀ ਮਚਾ ਦਿੱਤੀ ਸੀ। ਇਸ ਹਿੰਸਕ ਤੁਫਾਨ ਕਾਰਨ ਵੱਡੇ ਪੱਧਰ ਤੇ ਨੁਕਸਾਨ ਹੋਣ ਦੇ ਨਾਲ ਇੱਕ ਪੁਲਿਸ ਅਧਿਕਾਰੀ ਸਮੇਤ ਚਾਰ ਹੋਰ ਲੋਕਾਂ ਦੀ ਮੌਤ ਹੋਈ ਹੈ। ਇਸਦੇ ਇਲਾਵਾ ਦੇਸ਼ ਦੀ ਰਾਜਧਾਨੀ ਨੂੰ ਵੀ ਲਾਕਡਾਉਨ ਦਾ ਸਾਹਮਣਾ ਕਰਨਾ ਪਿਆ ਹੈ। ਇਸ ਹਿੰਸਕ ਪ੍ਰਦਰਸ਼ਨ ਦੇ ਸੰਬੰਧ ਵਿੱਚ ਡੀ.ਸੀ. ਮੈਟਰੋਪੋਲੀਟਨ ਪੁਲਿਸ ਵਿਭਾਗ ਨੇ  ਵੀਰਵਾਰ ਨੂੰ ਦਰਜ਼ਨਾਂ ਟਰੰਪ ਸਪੋਰਟਰਾਂ ਦੀਆਂ ਫੋਟੋਆਂ ਆਨਲਾਈਨ ਪੋਸਟ ਕੀਤੀਆਂ ਹਨ ,ਜਿਨ੍ਹਾਂ ਨੇ ਬੁੱਧਵਾਰ ਰਾਤ ਨੂੰ ਤਬਾਹੀ ਮਚਾਉਣ ਵਾਲੀ ਭੀੜ ਵਿੱਚ ਸ਼ਮੂਲੀਅਤ ਕੀਤੀ ਸੀ। ਡੀ.ਸੀ. ਪੁਲਿਸ ਅਧਿਕਾਰੀ ਰੌਬਰਟ ਕਾਂਟੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਵਿਭਾਗ ਹਿੰਸਕ ਭੀੜ ਦੀ ਪਛਾਣ ਕਰਨ ਅਤੇ ਉਨ੍ਹਾਂ ਦੁਆਰਾ ਕੀਤੇ ਨੁਕਸਾਨ ਨੂੰ ਜਵਾਬਦੇਹ ਰੱਖਣ ਲਈ ਕੰਮ ਕਰ ਰਿਹਾ ਹੈ ਅਤੇ ਦੰਗਿਆਂ ਨਾਲ ਸੰਬੰਧ ਰੱਖਣ ਵਾਲੇ ਵਿਅਕਤੀਆਂ ਦੀਆਂ ਤਸਵੀਰਾਂ ਵੀ ਇਕੱਤਰ ਕੀਤੀਆਂ ਗਈਆਂ ਹਨ ਜਿਨ੍ਹਾਂ ਬਾਰੇ ਪਛਾਣ ਕਰਨ ਲਈ ਕਮਿਊਨਿਟੀ ਦੀ ਮੱਦਦ ਲਈ ਜਾ ਰਹੀ ਹੈ। ਅਧਿਕਾਰੀਆਂ ਦੁਆਰਾ ਇਕੱਠੀਆਂ ਕੀਤੀਆਂ ਗਈਆਂ ਤਸਵੀਰਾਂ ਹਿੰਸਾ ਜਾਂ ਜਾਇਦਾਦ ਦੇ ਨੁਕਸਾਨ ਅਤੇ ਹੋਰ ਗਤੀਵਿਧੀਆਂ ਦੇ ਕੰਮਾਂ ਵਿੱਚ ਲੱਗੇ ਵਿਅਕਤੀਆਂ ਨੂੰ ਦਰਸਾਉਂਦੀਆਂ ਹਨ, ਜਿਹਨਾਂ ਵਿੱਚ ਕਈਆਂ ਨੂੰ ਸਦਨ ਅਤੇ ਸੈਨੇਟ ਦੇ ਦੋਨੋ ਚੈਂਬਰਾਂ ਦੀ ਭੰਨ ਤੋੜ ਕਰਦਿਆਂ ਸੈਲਫੀ ਲੈਂਦੇ ਹੋਏ ਦੇਖਿਆ ਜਾ ਸਕਦਾ ਹੈ। ਇਸਦੇ ਇਲਾਵਾ ਕਾਂਟੀ ਅਨੁਸਾਰ ਇਹ ਫੋਟੋਆਂ ਐਫ ਬੀ ਆਈ , ਸਥਾਨਕ ਹੋਟਲਾਂ ਅਤੇ ਹਵਾਈ ਅੱਡਿਆਂ ‘ਤੇ ਸਾਂਝੀਆਂ ਕੀਤੀਆਂ ਗਈਆਂ ਹਨ ਅਤੇ ਅਧਿਕਾਰੀਆਂ ਦੁਆਰਾ ਗਸ਼ਤ ਵੀ ਕੀਤੀ ਜਾ ਰਹੀ ਹੈ।ਪੁਲਿਸ ਦੁਆਰਾ ਦੰਗਿਆਂ ਵਿੱਚ ਸ਼ਾਮਿਲ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ ਅਤੇ ਅਧਿਕਾਰੀਆਂ ਅਨੁਸਾਰ ਪ੍ਰਦਰਸ਼ਨਕਾਰੀਆਂ ਨੂੰ ਫੈਡਰਲ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਤਹਿਤ ਦਸ ਸਾਲ ਤੱਕ ਦੀ ਸਜ਼ਾ ਵੀ ਹੋ ਸਕਦੀ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans