Menu

ਲਾਸ ਏਂਜਲਸ ਵਿੱਚ ਹਰ 8 ਮਿੰਟ “ਚ ਕੋਰੋਨਾਂ ਲੈ ਰਿਹਾ ਹੈ ਇੱਕ ਵਿਅਕਤੀ ਦੀ ਜਾਨ

ਫਰਿਜ਼ਨੋ (ਕੈਲੀਫੋਰਨੀਆਂ), 11 ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੇ ਸੂਬੇ ਕੈਲੀਫੋਰਨੀਆਂ ਦੀ ਕਾਉਂਟੀ ਲਾਸ ਏਂਜਲਸ ਵਿੱਚ ਕੋਰੋਨਾਂ ਵਾਇਰਸ ਦੀ ਲਾਗ ਦੇ ਮਾਮਲਿਆਂ ਦੇ ਨਾਲ ਮੌਤਾਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।ਇਸ ਖੇਤਰ ਵਿੱਚ ਹੋ ਰਹੀਆਂ ਮੌਤਾਂ ਦੇ ਮੱਦੇਨਜ਼ਰ ਮੋਬਾਈਲ ਮੁਰਦਾ ਘਰਾਂ ਨੂੰ  ਹਸਪਤਾਲਾਂ ਦੇ ਬਾਹਰ ਪਹਿਲਾਂ ਹੀ ਸਥਾਪਤ ਕਰ ਦਿੱਤਾ ਗਿਆ ਹੈ ਅਤੇ ਕਾਉਂਟੀ ਨੇ ਟਵਿੱਟਰ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਇਰਸ ਦੀ ਵਜ੍ਹਾ ਨਾਲ ਲਾਸ ਏਂਜਲਸ ਕਾਉਂਟੀ ਵਿੱਚ ਹਰ ਅੱਠ ਮਿੰਟ “ਚ ਇੱਕ ਵਿਅਕਤੀ ਦੀ ਮੌਤ ਹੋ ਰਹੀ ਹੈ। ਲਾਸ ਏਂਜਲਸ ਵਿੱਚ ਫੌਜੀ ਟੀਮਾਂ ਦੁਆਰਾ ਕੁੱਝ ਪ੍ਰਭਾਵਿਤ ਹਸਪਤਾਲਾਂ ਦੀ ਸਹਾਇਤਾ ਕਰਨ ਦੇ ਬਾਵਜੂਦ ਮੇਅਰ ਐਰਿਕ ਗੈਰਸੇਟੀ ਨੇ ਇੱਕ ਚੇਤਾਵਨੀ ਦਿੰਦਿਆਂ ਕਿਹਾ ਕਿ ਕਾਉਂਟੀ ਨੂੰ ਮਰੀਜ਼ਾਂ ਦੀ ਸਿਹਤ ਦੇਖਭਾਲ ਲਈ ਜਲਦੀ ਹੀ ਹੋਰ ਸਹਾਇਤਾ ਲੈਣੀ ਪੈ ਸਕਦੀ ਹੈ, ਜਿਸ ਲਈ ਮੇਅਰ ਨੇ ਦੇਸ਼ ਦੇ ਹੋਰ ਖੇਤਰਾਂ ਵਿੱਚੋਂ ਡਾਕਟਰ ਅਤੇ ਨਰਸਾਂ ਨੂੰ ਇਸ ਕਾਉਂਟੀ ਵਿੱਚ ਭੇਜਣ ਦੀ ਵੀ ਅਪੀਲ ਕੀਤੀ ਹੈ। ਕੋਰੋਨਾਂ ਵਾਇਰਸ ਦੇ ਅੰਕੜਿਆਂ ਅਨੁਸਾਰ ਅਮਰੀਕਾ ਵਿੱਚ, ਸ਼ੁੱਕਰਵਾਰ ਨੂੰ 283,000 ਤੋਂ ਵੱਧ ਨਵੇਂ ਕੇਸਾਂ ਦੇ ਨਾਲ 3500 ਮੌਤਾਂ ਦੀ ਰਿਪੋਰਟ ਕੀਤੀ ਗਈ ਹੈ। ਇਸਦੇ ਇਲਾਵਾ ਦੇਸ਼ ਵਿੱਚ ਟੀਕਾਕਰਨ ਦੀ ਪ੍ਰਕਿਰਿਆ ਜਾਰੀ ਹੈ ਜਿਸਦੇ ਤਹਿਤ ਇਸ ਹਫਤੇ ਟੀਕੇ ਦੀ ਪਹਿਲੀ ਖੁਰਾਕ ਪ੍ਰਾਪਤ ਕਰਨ ਵਾਲਿਆਂ ਦੀ ਗਿਣਤੀ ਦੁੱਗਣੀ ਹੋ ਗਈ ਹੈ। ਟੀਕਾਕਰਨ ਸੰਬੰਧੀ ਰਾਸ਼ਟਰਪਤੀ ਚੁਣੇ ਗਏ ਬਾਈਡੇਨ ਨੇ ਟੀਕੇ ਦੇ ਰੋਲ ਆਊਟ ਯਤਨ ਨੂੰ ਤੇਜ਼ ਕਰਨ ਦਾ ਵਾਅਦਾ ਕਰਦਿਆਂ ਕਿਹਾ ਕਿ ਉਹ ਜਨਵਰੀ ਵਿੱਚ ਅਹੁਦਾ ਸੰਭਾਲਣ ਤੋਂ ਬਾਅਦ  ਟੀਕੇ ਦੀਆਂ ਲੱਗਭਗ ਸਾਰੀਆਂ ਉਪਲੱਬਧ ਖੁਰਾਕਾਂ ਨੂੰ ਜਾਰੀ ਕਰ ਦੇਣਗੇ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans