Menu

ਡੇਅਰੀ ਵਿਭਾਗ ਵਲੋਂ ਆਨਲਾਇਨ ਸਿਖਲਾਈ 18 ਜਨਵਰੀ ਤੋਂ : ਡਿਪਟੀ ਕਮਿਸ਼ਨਰ ਬਠਿੰਡਾ

ਬਠਿੰਡਾ, 11 ਜਨਵਰੀ – ਕੋਵਿਡ-19 ਮਹਾਂਮਾਰੀ ਦੇ ਕਾਰਨ ਜਿੱਥੇ ਦੇਸ਼ ਦੀ ਅਰਥ ਵਿਵਸਥਾ ਉੱਤੇ ਮਾੜਾ ਅਸਰ ਪਿਆ ਹੈ ਉੱਥੇ ਸਰਕਾਰੀ ਗਤੀਵਿਧੀਆਂ ਵਿੱਚ ਵੀ ਖੜੌਤ ਆਈ ਹੈ। ਸਮਾਜਕ ਦੂਰੀ ਤੇ ਇਕੱਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ਉੱਤੇ ਵੀ ਅਸਰ ਪਿਆ ਹੈ। ਇਸ ਖੜੌਤ ਨੂੰ ਤੋੜਨ ਲਈ ਡੇਅਰੀ ਵਿਕਾਸ ਵਿਭਾਗ ਵਲੋਂ 18 ਜਨਵਰੀ 2021 ਤੋਂ ਦੁੱਧ ਉਤਪਾਦਕਾਂ ਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਹੀ ਆਨ-ਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕਰੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਸਾਂਝੀ ਕੀਤੀ।

       ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਡੇਅਰੀ ਵਿਭਾਗ ਦੇ ਡਾਇਰੈਕਟਰ, ਸ. ਕਰਨੈਲ ਸਿੰਘ ਨੇ ਦੱਸਿਆ ਕਿ ਅਜੋਕੇ ਯੁੱਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ। ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਜੋ ਕਿ ਕੋਵਿਡ 19 ਮਹਾਂਮਾਰੀ ਕਰਕੇ ਬੰਦ ਹੋ ਗਏ ਸਨ, ਹੁਣ ਕਿਸਾਨਾਂ ਤੇ ਦੁੱਧ ਉਤਪਾਦਕਾਂ ਦੀ ਸਹੂਲਤ ਲਈ ਮੁੜ ਤੋਂ ਇਹ ਆਨਲਾਈਨ ਟ੍ਰੇਨਿੰਗ ਪ੍ਰੋਗਰਾਮ ਘਰ ਬੈਠ ਕੇ ਸਿਖਲਾਈ ਪ੍ਰਾਪਤ ਕਰਨ ਲਈ ਸ਼ੁਰੂ ਕੀਤੇ ਗਏ ਹਨ।

          ਉਨਾਂ ਸਮੂਹ ਦੁੱਧ ਉਤਪਾਦਕਾਂ ਤੇ ਡੇਅਰੀ ਫਾਰਮਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਤੁਰੰਤ ਆਪਣੇ ਨੇੜੇ ਦੇ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਜਾਂ ਡਿਪਟੀ ਡਾਇਰੈਕਟਰ ਡੇਅਰੀ ਬਠਿੰਡਾ ਨਾਲ ਸੰਪਰਕ ਕਰਨ ਤੇ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ। ਇਸ ਤੋਂ ਇਲਾਵਾ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਹੂਲਤਾਂ ਜਿਵੇਂ ਪਸ਼ੂ ਖਰੀਦਣ ਲਈ ਕਰਜ਼ੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸੈਡ, ਸਿੰਗਲ ਰੋਅ ਫੌਡਰ ਹਾਰਵੈਸਟਰ, ਸੈਲਫ ਪ੍ਰੋਪੈਲਡ ਫੌਰੇਜ਼ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੂਨਿਟ, ਆਟੋਮੈਟਿਕ ਸਾਈਲੇਜ਼ ਬੇਲਰ ਕਮ ਰੈਪਰ ਮਸ਼ੀਨ ਦੀ ਖਰੀਦ ਤੇ ਸਬਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਟੈਲੀਫੋਨ ਨੰਬਰ 0164-2240645 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans