Menu

ਨਿਊਯਾਰਕ ਪੁਲਿਸ ਵਿਭਾਗ ਬਾਈਡੇਨ ਦੇ ਸਹੁੰ ਚੁੱਕ ਸਮਾਗਮ ਲਈ ਰਾਜਧਾਨੀ ‘ਚ ਭੇਜੇਗਾ ਤਕਰੀਬਨ 200 ਅਧਿਕਾਰੀ

ਫਰਿਜ਼ਨੋ (ਕੈਲੀਫੋਰਨੀਆਂ), 12 ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਰਾਸ਼ਟਰਪਤੀ ਚੁਣੇ ਗਏ ਜੋਅ ਬਾਈਡੇਨ ਦੇ 20 ਜਨਵਰੀ ਨੂੰ ਹੋ ਰਹੇ ਸਹੁੰ ਚੁੱਕ ਸਮਾਗਮ ਲਈ ਰਾਜਧਾਨੀ ਦੇ ਸੁਰੱਖਿਆ ਬਲਾਂ ਵਿਚ ਸ਼ਾਮਲ ਹੋਣ ਲਈ ਨਿਊਯਾਰਕ ਪੁਲਿਸ ਵਿਭਾਗ ਘੱਟੋ ਘੱਟ 200 ਅਧਿਕਾਰੀਆਂ ਨੂੰ ਭੇਜ ਰਿਹਾ ਹੈ।ਵਾਸ਼ਿੰਗਟਨ ਪੁਲਿਸ ਅਧਿਕਾਰੀਆਂ ਅਨੁਸਾਰ ਮੈਟਰੋਪੋਲੀਟਨ ਪੁਲਿਸ ਵਿਭਾਗ ਦੀ ਬੇਨਤੀ ਤੋਂ ਬਾਅਦ ਪੁਲਿਸ ਅਧਿਕਾਰੀਆਂ ਦਾ ਇਹ ਦਸਤਾ ਬਾਈਡੇਨ ਦੇ ਰਸਤੇ ਨੂੰ ਸੁਰੱਖਿਅਤ ਕਰਨ ਵਿੱਚ ਸਹਾਇਤਾ ਕਰੇਗਾ।ਟਰੰਪ ਦੇ ਹਮਾਇਤੀਆਂ ਵੱਲੋਂ ਰਾਜਧਾਨੀ ਵਿੱਚ ਹਿੰਸਕ ਹਮਲੇ ਕੀਤੇ ਜਾਣ ਤੋਂ ਬਾਅਦ ਜੋਅ ਬਾਈਡੇਨ ਦੇ ਸਹੁੰ ਚੁੱਕ ਸਮਾਰੋਹ ਲਈ ਵੀ ਇਸ ਤਰ੍ਹਾਂ ਦੇ ਪ੍ਰਦਰਸ਼ਨ ਦਾ ਖਦਸ਼ਾ ਹੈ। ਇਸ ਲਈ ਸੁਰੱਖਿਆ ਕਾਰਨਾਂ ਕਰਕੇ ਐਸੋਸੀਏਟਡ ਪ੍ਰੈਸ ਦੇ ਅਨੁਸਾਰ ਦੇਸ਼ ਦੇ ਛੇ ਰਾਜਾਂ ਵਰਜੀਨੀਆ, ਪੈਨਸਿਲਵੇਨੀਆ, ਨਿਊਯਾਰਕ, ਨਿਊਰਸੀ, ਡੇਲਾਵੇਅਰ ਅਤੇ ਮੈਰੀਲੈਂਡ ਵਿੱਚੋਂ  ਨੈਸ਼ਨਲ ਗਾਰਡਾਂ ਦੇ ਲੱਗਭਗ 6,200 ਮੈਂਬਰ ਅਗਲੇ ਕੁੱਝ ਦਿਨਾਂ ਲਈ ਵਾਸ਼ਿੰਗਟਨ ਵਿੱਚ ਕੈਪੀਟਲ ਪੁਲਿਸ ਅਤੇ ਹੋਰ ਕਾਨੂੰਨੀ ਪ੍ਰਣਾਲੀਆਂ ਦੀ ਸਹਾਇਤਾ ਕਰਨਗੇ। ਰਾਜਧਾਨੀ ਵਿੱਚ ਸੁਰੱਖਿਆ ਲਈ ਲੱਗਭਗ ਦੋ ਹਫ਼ਤੇ ਪਹਿਲਾਂ, ਐਨ.ਵਾਈ.ਪੀ.ਡੀ ਦੀ ਹਰ ਕਮਾਂਡ ਵਿੱਚੋਂ 17 ਤੋਂ 21 ਜਨਵਰੀ ਤੱਕ ਵਾਸ਼ਿੰਗਟਨ ਵਿੱਚ ਰਾਸ਼ਟਰਪਤੀ ਉਦਘਾਟਨੀ ਟਾਸਕ ਫੋਰਸ ਵਿੱਚ ਸ਼ਾਮਲ ਹੋਣ ਲਈ ਤਿੰਨ ਅਧਿਕਾਰੀਆਂ ਨੂੰ  ਭੇਜਣ ਲਈ ਕਿਹਾ ਗਿਆ ਸੀ। ਸਾਲ 2021 ਦਾ ਇਹ ਮਹੱਤਵਪੂਰਨ ਉਤਸਵ ਕੋਵਿਡ-19 ਮਹਾਂਮਾਰੀ ਦੇ ਕਾਰਨ ਆਮ ਨਾਲੋਂ ਬਹੁਤ ਛੋਟੇ ਪੱਧਰ ਤੇ ਆਯੋਜਿਤ ਕੀਤਾ ਜਾਵੇਗਾ, ਇਸ ਸੰਬੰਧੀ  ਬਾਈਡੇਨ ਨੇ ਵੀ ਆਪਣੇ ਸਮਰਥਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਦੌਰਾਨ ਡੀ.ਸੀ. ਦੀ ਯਾਤਰਾ ਤੋਂ ਗੁਰੇਜ਼ ਕਰਨ ਅਤੇ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਮੂਰੀਅਲ ਬਾਓਸਰ ਨੇ ਵੀ ਫੈਡਰਲ ਅਧਿਕਾਰੀਆਂ ਨੂੰ ਇਸ ਸਮਾਰੋਹ ਤੋਂ ਪਹਿਲਾਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਲਈ ਕਿਹਾ ਹੈ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans