Menu

ਫਰਿਜ਼ਨੋ ਕਾਉਂਟੀ ਦੇ ਕੋਰੋਨਾਂ ਵਾਇਰਸ ਮਾਮਲਿਆਂ “ਚ ਹੋਇਆ 627 ਹੋਰ ਪੁਸ਼ਟੀ ਕੀਤੇ ਕੇਸਾਂ ਦਾ ਵਾਧਾ

ਫਰਿਜ਼ਨੋ (ਕੈਲੀਫੋਰਨੀਆਂ),15 ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਕੈਲੀਫੋਰਨੀਆਂ ਸੂਬਾ ਜੋ ਕਿ ਦੇਸ਼ ਭਰ ਦੇ ਵਾਇਰਸ ਪ੍ਰਭਾਵਿਤ ਖੇਤਰਾਂ ਵਿੱਚੋਂ ਇੱਕ ਹੈ। ਇਸ ਰਾਜ ਦੇ ਖੇਤਰਾਂ ਵਿੱਚ ਵਾਇਰਸ ਦੀ ਲਾਗ ਦੇ ਕੇਸਾਂ ਵਿੱਚ ਵਾਧਾ ਲਗਾਤਾਰ ਜਾਰੀ ਹੈ। ਕੈਲੀਫੋਰਨੀਆਂ ਦੇ ਪਬਲਿਕ ਸਿਹਤ ਵਿਭਾਗ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਵੀਰਵਾਰ ਨੂੰ ਫਰਿਜ਼ਨੋ ਕਾਉਂਟੀ ਵਿੱਚ ਕੋਰੋਨਾਂ ਵਾਇਰਸ ਦੇ 627 ਨਵੇਂ ਕੇਸ ਦਰਜ਼ ਹੋਏ ਹਨ ,ਜਿਸ ਨਾਲ ਕਾਉਂਟੀ ਵਿੱਚ ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ  ਵਾਇਰਸ ਦੀ ਲਾਗ ਦੇ ਪੁਸ਼ਟੀ ਕੀਤੇ ਹੋਏ ਕੁੱਲ ਕੇਸ ਤਕਰੀਬਨ 78,278 ਹੋ ਗਏ ਹਨ। ਇਸਦੇ ਨਾਲ ਹੀ ਫਰਿਜ਼ਨੋ ਵਿੱਚ ਮਾਰਚ ਤੋਂ ਹੁਣ ਤੱਕ ਕੋਵਿਡ -19 ਨਾਲ ਸਬੰਧਤ 846 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਅਨੁਸਾਰ ਵੀਰਵਾਰ ਤੱਕ, 644 ਮਰੀਜ਼ ਹਸਪਤਾਲਾਂ ਵਿੱਚ ਦਾਖਲ ਹਨ, ਜਿਹਨਾਂ ਵਿੱਚ ਪਿਛਲੇ ਦਿਨ ਨਾਲੋਂ 31 ਮਰੀਜ਼ਾਂ ਦੀ ਕਮੀ ਆਈ ਹੈ ਅਤੇ ਪੂਰੀ ਕਾਉਂਟੀ ਦੇ ਹਸਪਤਾਲਾਂ ਵਿੱਚ ਗਿਆਰਾਂ ਇੰਟੈਂਸਿਵੈਂਟ ਕੇਅਰ ਯੂਨਿਟ ਬੈੱਡ ਉਪਲੱਬਧ ਹਨ। ਇਸਦੇ ਨਾਲ ਹੀ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੈਲੀਫੋਰਨੀਆਂ ਸੂਬੇ ਵਿੱਚ ਕੋਰੋਨਾਂ ਦੇ ਤਕਰੀਬਨ 2,816,969 ਮਾਮਲੇ ਦਰਜ਼ ਹੋਏ ਹਨ ਅਤੇ ਰਾਜ ਦੇ ਅੰਕੜਿਆਂ ਅਨੁਸਾਰ  ਮੌਤਾਂ ਦੀ ਗਿਣਤੀ ਲੱਗਭਗ 31,654 ਤੱਕ ਪਹੁੰਚ ਗਈ ਹੈ।ਵਾਇਰਸ ਵਿੱਚ ਵਾਧੇ ਨਾਲ ਸੂਬੇ ਦੇ ਕਈ ਹਸਪਤਾਲ ਸਿਹਤ ਸਹੂਲਤਾਂ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ, ਜਦਕਿ ਕਈ ਹਸਪਤਾਲਾਂ ਅਨੁਸਾਰ ਲੋੜ ਪੈਣ ਤੇ ਮਰੀਜ਼ਾਂ ਨੂੰ ਐਂਬੂਲੈਂਸ ਵਿੱਚ ਵੀ ਇਲਾਜ ਲਈ ਦਾਖਲ ਕੀਤਾ ਜਾ ਸਕਦਾ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans