Menu

ਐਸ.ਡੀ.ਐਮ. ਫਾਜ਼ਿਲਕਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਾਜ਼ਿਲਕਾ, 19 ਜਨਵਰੀ (ਰਿਤਿਸ਼) – ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਕੇਸ਼ਵ ਗੋਇਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਟੀ.ਬੀ. ਦੇ ਸ਼ੱਕੀ ਮਰੀਜਾਂ ਦੀ ਜਾਂਚ ਅਤੇ ਇਲਾਜ ਕਰਵਾਉਣ ਲਈ ਜਾਗਰੂਕ ਕਰਨ ਸਬੰਧੀ ਮੀਟਿੰਗ ਕੀਤੀ।ਮੀਟਿੰਗ ਦੌਰਾਨ ਸਾਲ 2020 `ਚ ਕਰੋਨਾ ਦੇ ਬਾਵਜੂਦ ਟੀ.ਬੀ. ਮਰੀਜਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਲੋੜ ਅਨੁਸਾਰ ਇਲਾਜ ਦੇਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।
ਬੈਠਕ ਦੌਰਾਨ ਐਸ.ਡੀ.ਐਮ. ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ੱਕੀ ਮਰੀਜਾਂ ਦੀ ਸ਼ਨਾਖਤ ਕਰਨ ਦੇ ਨਾਲ-ਨਾਲ ਸਮੇਂ ਸਿਰ ਉਨ੍ਹਾਂ ਨੂੰ ਇਲਾਜ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਹੋਰ ਬਿਮਾਰੀਆਂ ਹੋਣ ਦਾ ਵੀ ਖਤਰਾ ਵੱਧ ਜਾਂਦਾ ਹੈ, ਸੋ ਸਿਹਤ ਅਮਲਾ ਗਤੀਵਿਧੀਆਂ ਕਰਦੇ ਹੋਏ ਆਪਣੇ ਆਲੇ-ਦੁਆਲੇ ਸ਼ੱਕੀ ਮਰੀਜ ਦੀ ਸ਼ਨਾਖਤ ਕਰਕੇ ਸਿਹਤ ਕੇਂਦਰ ਵਿਚ ਭਰਤੀ ਕਰਵਾਇਆ ਜਾਵੇ ਅਤੇ ਲੋੜੀਂਦਾ ਇਲਾਜ ਦਿੱਤਾ ਜਾਵੇ।ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇ ਕਿਸੇ ਨੂੰ ਟੀ.ਬੀ. ਹੋਣ ਦੇ ਲੱਛਣ ਨਜਰ ਆਉਣ ਤਾਂ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਵਿਖੇ ਪਹੁੰਚ ਕੇ ਜਾਂਚ ਕਰਵਾਈ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਕੁੰਦਨ ਕੇ ਪਾਲ ਨੇ ਦੱਸਿਆ ਕਿ ਜੇਕਰ ਕਿਸੇ ਮਰੀਜ਼ ਨੂੰ ਦੋ ਹਫ਼ਤੇ ਤੋਂ ਜ਼ਿਆਦਾ ਖਾਂਸੀ ਆ ਰਹੀ ਹੋਵੇ, ਦੋ ਹਫ਼ਤੇ ਤੋਂ ਬੁਖਾਰ ਹੋਵੇ, ਭੁੱਖ ਨਾ ਲੱਗੇ ਅਤੇ ਵਜ਼ਨ ਘੱਟ ਰਿਹਾ ਹੋਵੇ ਇਹ ਟੀ.ਬੀ ਦੇ ਲੱਛਣ ਹੋ ਸਕਦੇ ਹਨ ਸੋ ਲੱਛਣ ਨਜਰ ਆਉਣ `ਤੇ ਤੁਰੰਤ ਸਿਹਤ ਵਿਭਾਗ ਨਾਲ ਰਾਬਤਾ ਕੀਤਾ ਜਾਵੇ ਅਤੇ ਮੁੱਢਲੀ ਜਾਂਚ ਕਰਵਾਈ ਜਾਵੇ।
ਉਨ੍ਹਾਂ ਦੱਸਿਆ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਬਲਗਮ ਦੀ ਜਾਂਚ ਅਤੇ ਛਾਤੀ ਦਾ ਐਕਸ-ਰੇ ਮੁਫ਼ਤ ਕੀਤਾ ਜਾਂਦਾ ਹੈ।ਉਨ੍ਹਾਂ ਦੱੱਸਿਆ ਕਿ ਟੀ.ਬੀ ਦੀ ਜਲਦੀ ਅਤੇ ਸਹੀ ਜਾਂਚ ਲਈ ਜ਼ਿਲੇ੍ਹ ਅੰਦਰ ਸੀਬੀਨਾਟ ਅਤੇ ਟਰੁੂਨਾਟ ਮਸ਼ੀਨਾਂ ਲੱਗੀਆਂ ਹੋਈਆਂ ਹਨ।ਉਨ੍ਹਾਂ ਦੱਸਿਆ ਕਿ ਟੀ.ਬੀ. ਦੇ ਮਰੀਜਾਂ ਲਈ ਜਾਂਚ ਸੁਵਿਧਾਵਾਂ ਅਤੇ ਦਵਾਈਆਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲਬਧ ਹਨ। ਉਨ੍ਹਾਂ ਕਿਹਾ ਕਿ ਟੀ.ਬੀ. ਦੇ ਮਰੀਜਾਂ ਨੂੰ ਇਲਾਜ ਦੌਰਾਨ 500 ਰੁਪਏ ਪ੍ਰਤੀ ਮਹੀਨਾ ਉਨ੍ਹਾਂ ਦੇ ਸਿੱਧੇ ਬੈਂਕ ਖਾਤਿਆਂ ਵਿਚ ਭੇਜੇ ਜਾਂਦੇ ਹਨ।
ਇਸ ਮੌਕੇ ਜ਼ਿਲ੍ਹਾ ਟੀ.ਬੀ.ਅਫਸਰ ਡਾ. ਨੀਲੂ ਚੁੱਘ, ਐਸ.ਐਮ.ਓ ਡਾ. ਸੁਧੀਰ ਪਾਠਕ, ਡਾ. ਪੰਕਜ ਚੌਹਾਨ, ਡੀ.ਪੀ.ਐਮ. ਰਾਜੇਸ਼ ਕੁਮਾਰ, ਸਮਾਜ ਸੇਵੀ ਸ਼ਸ਼ੀ ਕਾਂਤ ਤੋਂ ਇਲਾਵਾ ਹੋਰ ਸਿਹਤ ਸਟਾਫ ਮੌਜੂਦ ਸੀ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans