Menu

ਨੈਸ਼ਨਲ ਗਾਰਡ ਮੈਂਬਰਾਂ ਨੂੰ ‘ਖਾਸ ਟਿੱਪਣੀਆਂ’ ਕਰਨ ‘ਤੇ ਬਾਈਡੇਨ ਦੇ ਸਹੁੰ ਚੁੱਕ ਸਮਾਗਮ ਦੀ ਡਿਊਟੀ ਤੋਂ ਗਿਆ ਹਟਾਇਆ

ਫਰਿਜ਼ਨੋ (ਕੈਲੀਫੋਰਨੀਆਂ), 20 ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਰਾਸ਼ਟਰਪਤੀ ਚੁਣੇ ਗਏ ਜੋਅ ਬਾਈਡੇਨ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਸਤਰਕ ਹਨ। ਸੁਰੱਖਿਆ ਇੰਤਜ਼ਾਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ ਹੈ। ਸਮਾਗਮ ਦੇ ਮੱਦੇਨਜ਼ਰ ਨੈਸ਼ਨਲ ਗਾਰਡ ਦੇ ਤਕਰੀਬਨ 25000 ਮੈਂਬਰ ਰਾਜਧਾਨੀ ਵਿੱਚ ਤਾਇਨਾਤ ਕੀਤੇ ਗਏ ਹਨ, ਜਿਹਨਾਂ ਦੀ ਐਫ.ਬੀ.ਆਈ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ। ਸੁਰੱਖਿਆ ਦੇ ਸੰਬੰਧ ਵਿੱਚ ਅਧਿਕਾਰੀਆਂ ਅਨੁਸਾਰ ਨੈਸ਼ਨਲ ਗਾਰਡ ਦੇ ਦੋ ਮੈਂਬਰਾਂ ਨੂੰ
ਕੱਟੜਪੰਥੀ ਸਮੂਹਾਂ ਨਾਲ ਸੰਭਾਵਿਤ ਸਬੰਧਾਂ ਨੂੰ ਲੈ ਕੇ ਬੁੱਧਵਾਰ ਨੂੰ ਹੋ ਰਹੇ ਰਾਸ਼ਟਰਪਤੀ ਸਹੁੰ ਚੁੱਕ ਸਮਾਗਮ ਦੀਆਂ ਸੇਵਾਵਾਂ ਤੋਂ ਹਟਾਇਆ ਗਿਆ ਹੈ। ਪੈਂਟਾਗਨ ਵਿੱਚ ਮੰਗਲਵਾਰ ਨੂੰ ਇੱਕ ਬ੍ਰੀਫਿੰਗ ਦੌਰਾਨ, ਨੈਸ਼ਨਲ ਗਾਰਡ ਦੇ ਮੁਖੀ ਜਨਰਲ ਡੈਨ ਹੋਕਨਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵਾਂ ਮੈਂਬਰਾਂ ਨੇ “ਅਣਉਚਿਤ ਟਿੱਪਣੀਆਂ ਜਾਂ ਟੈਕਸਟ” ਦੀ ਵਰਤੋਂ ਕੀਤੀ ਸੀ ਜਿਸ ਲਈ  ਬਹੁਤ ਜ਼ਿਆਦਾ ਸਾਵਧਾਨੀ ਦੇ ਕਾਰਨ ਇਹਨਾਂ ਮੈਂਬਰਾਂ ਨੂੰ ਇਸ ਸਮਾਰੋਹ ਦੀ ਡਿਊਟੀ ਤੋਂ ਹਟਾਇਆ ਗਿਆ ਹੈ। ਹੋਕਨਸਨ ਅਨੁਸਾਰ ਇੱਕ ਮੈਂਬਰ ਦੁਆਰਾ ਕੀਤੀ ਟਿੱਪਣੀ ਦੀ ਜਾਣਕਾਰੀ ਟਿਪ ਲਾਈਨ ਰਾਹੀਂ ਮਿਲੀ ਜਦਕਿ ਦੂਜੇ ਮੈਂਬਰ ਬਾਰੇ ਬਾਕੀ ਸੈਨਿਕਾਂ ਦੁਆਰਾ ਦੱਸਿਆ ਗਿਆ ਸੀ। ਇਸਦੇ ਇਲਾਵਾ ਹੋਕਨਸਨ ਨੇ ਦੱਸਿਆ ਕਿ ਕਈ ਹੋਰ ਕਾਰਨਾਂ ਕਰਕੇ ਦਸ ਹੋਰ ਮੈਂਬਰਾਂ ਨੂੰ ਵੀ ਡਿਊਟੀ ਤੋਂ ਹਟਾਇਆ ਗਿਆ ਹੈ। ਇਸ ਸੰਬੰਧੀ ਪੈਂਟਾਗਨ ਦੇ ਬੁਲਾਰੇ ਜੋਨਾਥਨ ਹਾਫਮੈਨ ਅਨੁਸਾਰ ਉਹ ਸੁਰੱਖਿਆ ਵਿੱਚ ਕਿਸੇ ਤਰ੍ਹਾਂ ਦਾ ਜੋਖਮ ਨਹੀਂ ਲੈ ਰਹੇ ਹਨ, ਜੇਕਰ ਕਿਸੇ ਕਾਰਨ ਕੋਈ ਨਾਮ ਕਮਾਂਡ ਦੇ ਧਿਆਨ ਵਿੱਚ ਲਿਆਇਆ ਜਾਂਦਾ ਹੈ, ਤਾਂ ਉਨ੍ਹਾਂ ਨੂੰ ਲਾਈਨ ਤੋਂ ਹਟਾਇਆ ਜਾ ਰਿਹਾ ਹੈ ਅਤੇ ਡਿਊਟੀ ਤੋਂ ਹਟਾਏ ਮੈਂਬਰਾਂ ਬਾਰੇ ਪੜਤਾਲ ਇਹ ਨਿਰਧਾਰਤ ਕਰੇਗੀ ਕਿ ਸਿਪਾਹੀਆਂ ਖਿਲਾਫ ਅਗਲੀ ਕਾਰਵਾਈ ਕੀ ਹੋਵੇਗੀ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39850 posts
  • 0 comments
  • 0 fans