Menu

ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਨੇ “ਸਟੇਅ ਐਟ ਹੋਮ” ਆਦੇਸ਼ਾਂ ਨੂੰ ਲਿਆ ਵਾਪਸ

ਫਰਿਜ਼ਨੋ (ਕੈਲੀਫੋਰਨੀਆਂ), 26  ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਕੈਲੀਫੋਰਨੀਆਂ ਦੇ ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੋਰੋਨਾਂ ਵਾਇਰਸ ਦੇ ਹਾਲਾਤ ਸੁਧਰਨ ਦੇ ਮੱਦੇਨਜ਼ਰ ਰਾਜ ਨੇ ਸੋਮਵਾਰ ਨੂੰ ਖੇਤਰੀ “ਸਟੇਅ ਐਟ ਹੋਮ” ਆਦੇਸ਼ਾਂ ਨੂੰ ਵਾਪਸ ਲੈ ਲਿਆ ਹੈ। ਰਾਜ ਵਿੱਚ ਇਹਨਾਂ ਪਾਬੰਦੀਆਂ  ਦੇ ਹਟਣ ਨਾਲ ਰੈਸਟੋਰੈਂਟ , ਧਾਰਮਿਕ ਸੇਵਾਵਾਂ ਅਤੇ ਹੋਰ ਕੰਮਾਂ ਲਈ ਵਾਪਸ ਖੁੱਲਣ ਦਾ ਰਸਤਾ ਸਾਫ ਹੋ ਗਿਆ ਹੈ। ਇਹਨਾਂ ਨਿਯਮਾਂ ਸੰਬੰਧੀ ਰਾਜਪਾਲ ਗੈਵਿਨ ਨਿਊਸਮ ਨੇ ਸੋਮਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦੋ ਹਫ਼ਤਿਆਂ ਦੌਰਾਨ ਰਾਜ ਵਿੱਚ ਹਸਪਤਾਲਾਂ ‘ਚ ਮਰੀਜਾਂ ਦੇ ਦਾਖਲੇ ਦੀ ਦਰ 20% ਦੇ ਕਰੀਬ ਘਟੀ ਹੈ ਅਤੇ ਸਕਾਰਾਤਮਕ ਦਰਾਂ ਵਿੱਚ ਗਿਰਾਵਟ ਦੇ ਨਾਲ ਹਸਪਤਾਲਾਂ ਅਤੇ ਆਈ.ਸੀ.ਯੂ  ਦਾਖਲਿਆਂ ਵਿੱਚ ਹੋਰ ਗਿਰਾਵਟ ਹੋਣ ਦੀ ਉਮੀਦ ਹੈ। ਇਸ ਲਈ ਰਾਜਪਾਲ ਅਨੁਸਾਰ ਬਦਲ ਰਹੀ ਸਥਿਤੀ ਦੇ ਕਾਰਨ ਰਾਜ ਵਿੱਚ ਘਰ ਰਹਿਣ ਦੇ ਆਦੇਸ਼ਾਂ ਨੂੰ ਰੱਦ ਕੀਤਾ ਜਾ ਰਿਹਾ ਹੈ। ਇਹ ਨਵੇਂ ਹੁਕਮ ਸਾਨ ਫ੍ਰਾਂਸਿਸਕੋ ਬੇ ਏਰੀਆ, ਸੈਨ ਜੋਆਕੁਇਨ ਵੈਲੀ ਅਤੇ ਦੱਖਣੀ ਕੈਲੀਫੋਰਨੀਆਂ ਦੀਆਂ ਬਹੁਗਿਣਤੀਆਂ ਕਾਉਂਟੀਆਂ ਵਿੱਚ ਲਾਗੂ ਕੀਤਾ ਗਿਆ ਹੈ। ਇਸ ਤਬਦੀਲੀ ਨਾਲ ਰੈਸਟੋਰੈਂਟਾਂ ਵਰਗੇ ਕਾਰੋਬਾਰਾਂ ਨੂੰ ਬਹੁਤ ਸਾਰੇ ਖੇਤਰਾਂ ਵਿੱਚ ਮੁੜ ਸ਼ੁਰੂ ਕਰਨ ਦੀ ਆਗਿਆ ਮਿਲੇਗੀ, ਹਾਲਾਂਕਿ ਸਥਾਨਕ ਅਧਿਕਾਰੀ ਨਿਯਮਾਂ ਨੂੰ ਸਖਤ ਰੱਖ ਸਕਦੇ ਹਨ। ਕੈਲੀਫੋਰਨੀਆਂ ਦੇ ਗਵਰਨਰ ਨਿਊਸਮ ਨੇ ਦਸੰਬਰ ਵਿੱਚ
ਵਾਇਰਸ ਦੇ ਕੇਸਾਂ ਵਿੱਚ ਵਾਧਾ ਹੋਣ ਅਤੇ ਹਸਪਤਾਲਾਂ ਵਿੱਚ ਆਈ.ਸੀ.ਯੂ ਦੀ ਸਮਰੱਥਾ 15 ਪ੍ਰਤੀਸ਼ਤ ਤੋਂ ਘੱਟ ਹੋਣ ਕਾਰਨ ਸਟੇਅ-ਐਟ-ਹੋਮ ਆਰਡਰ ਲਾਗੂ ਕੀਤੇ ਸਨ। ਜਿਸ ਕਰਕੇ  ਖੇਤਰ ਨੂੰ ਜ਼ਿਆਦਾਤਰ ਕਾਰੋਬਾਰ ਬੰਦ ਕਰਨੇ ਪਏ ਸਨ। ਇਸਦੇ ਇਲਾਵਾ ਵਾਇਰਸ ਦੀ ਲਾਗ ਦੇ ਮਾਮਲੇ ਵਿੱਚ ਰਾਜ ਦੀ ਜਨਤਕ ਸਿਹਤ ਵੈਬਸਾਈਟ ਦੇ ਅਨੁਸਾਰ, ਪਿਛਲੇ ਹਫਤੇ ਦੇ ਅਖੀਰ ਤੱਕ, ਕੈਲੀਫੋਰਨੀਆਂ ਵਿੱਚ ਕੋਵਿਡ -19 ਦੇ 3.1ਮਿਲੀਅਨ ਤੋਂ ਜ਼ਿਆਦਾ ਮਾਮਲੇ ਅਤੇ ਤਕਰੀਬਨ 36,790 ਮੌਤਾਂ ਦੀ ਪੁਸ਼ਟੀ ਕੀਤੀ ਗਈ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans