Menu

ਪੱਲਸ ਪੋਲੀੳ ਮੁਹਿੰਮ 31 ਜਨਵਰੀ ਨੂੰ

ਬਠਿੰਡਾ 29 ਜਨਵਰੀ (ਗੁਰਜੀਤ, ਫੋਟੋ : ਰਾਮ ਸਿੰਘ ਗਿੱਲ) – ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਵਿੱਚ ਸਿਹਤ ਬਲਾਕ ਬਾਲਿਆਂਵਾਲੀ ਵਿਖੇ ਪਲੱਸ ਪੋਲੀੳ ਨੈਸ਼ਨਲ ਰਾਊਂਡ 31 ਜਨਵਰੀ 2021 ਤੋਂ 02 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ ।
ਪਲੱਸ ਪੋਲੀੳ ਮੁਹਿੰਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਕਿ੍ਰਸ਼ਨ ਕੁਮਾਰ ਅਤੇ ਲਖਵਿੰਦਰ ਕੈਂਥ ਨੇ ਦੱਸਿਆ ਇਸ ਤਿੰਨ ਰੋਜਾ ਮੁਹਿੰਮ ਦੌਰਾਨ ਜੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਵਿਰੋਧੀ ਵੈਕਸੀਨ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ ।
ਇਸੇ ਤਰ੍ਹਾਂ ਸਿਹਤ ਬਲਾਕ ਬਾਲਿਆਂਵਾਲੀ ਦੇ ਲਗਭਗ 11801 ਬੱਚਿਆਂ ਨੂੰ ਵੈਕਸੀਨ ਦੇਣ ਲਈ 31 ਜਨਵਰੀ ਨੂੰ ਵਿਸੇਸ਼ 66 ਬੂਥ ਲਗਾਏ ਜਾਣਗੇ ਜਿਸ ਲਈ 123 ਟੀਮਾਂ ਅਤੇ 248 ਵੈਕਸੀਨੇਟਰਾਂ ਦੀ ਡਿਊਟੀ ਲਗਾਈ ਗਈ ਹੈ । ਵੈਕਸੀਨੇਸ਼ਨ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਤੋਂ ਬਿਨਾ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਨਰਸਿੰਗ ਵਿਦਿਆਰਥੀਆਂ ਅਤੇ ਸਮਾਜ ਸੇਵੀ ਸੰਸਥਾਂਵਾਂ ਦੇ ਵਲੰਟੀਅਰਾਂ ਦਾ ਸਹਿਯੋਗ ਲਿਆ ਜਾਵੇਗਾ ।
ਲਖਵਿੰਦਰ ਸਿੰਘ ਕੈਂਥ ਬੀਈਈ ਨੇ ਦੱਸਿਆ ਕਿ ਜੋ ਬੱਚੇ ਕਿਸੇ ਕਾਰਣ ਬੂਥ ਤੋਂ ਵੈਕਸੀਨ ਲੈਣ ਤੋਂ ਵਾਂਝੇ ਰਹਿ ਜਾਣਗੇ ਉਨ੍ਹਾਂ ਨੂੰ ਵੈਕਸੀਨ ਦੇਣ ਲਈ ਟੀਮਾਂ ਵੱਲੋਂ 1 ਅਤੇ 2 ਫਰਵਰੀ ਨੂੰ ਲਗਭਗ 23684 ਘਰਾਂ ਦਾ ਦੌਰਾ ਕਰਨਗੀਆਂ ਤਾਂ ਜੋ ਕੋਈ ਬੱਚਾ ਪੋਲੀਓ ਵਿਰੋਧੀ ਵੈਕਸੀਨ ਤੋਂ ਵਾਂਝਾ ਨਾ ਰਹਿ ਜਾਵੇ ਅਤੇ ਦੇਸ਼ ਵਿੱਚੋਂ ਪੋਲੀਓ ਵਾਈਰਸ ਦਾ ਜੜ ਤੋਂ ਖਾਤਮਾ ਕੀਤਾ ਜਾ ਸਕੇ । ਉਨ੍ਹਾਂ ਇਹ ਵੀ ਦੱਸਿਆ ਕਿ ਸਾਰੇ ਵੈਕਸੀਨੇਟਰਾਂ ਨੂੰ ਪੱਲਸ ਪੋਲੀਓ ਮੁਹਿੰਮ ਸਬੰਧੀ ਪੂਰਨ ਤੌਰ ਤੇ ਟਰੇਨਿੰਗ ਦਿੱਤੀ ਗਈ ਹੈ ਅਤੇ ਮੁਹਿੰਮ ਦੌਰਾਨ ਸਿਹਤ ਵਿਭਾਗ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ ।
ਇਸ ਸਬੰਧੀ ਹੈਲਥ ਇੰਸਪੈਕਟਰ ਪਵਨ ਕੁਮਾਰ ਨੇ ਅੱਗੇ ਦੱਸਿਆ ਕਿ ਦੂਰ ਦੁਰਾਡੇ ਇਲਾਕਿਆਂ, ਇੱਟਾਂ ਦੇ ਭੱਠਿਆਂ, ਫੈਕਟਰੀਆਂ, ਢਾਣੀਆਂ ਆਦਿ ਦੇ ਬੱਚਿਆਂ ਨੂੰ ਵੈਕਸੀਨ ਦੇਣ ਲਈ ਦੋ ਮੋਬਾਈਲ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ । ਸਾਰੀਆਂ ਟੀਮਾਂ ਦੀ ਸੁਪਰਵੀਜਨ ਲਈ ਹੈਲਥ ਇੰਸਪੈਕਟਰ ਅਤੇ ਸੀ ਐਚ ੳਜ਼ ਸਮੇਤ ਕੁੱਲ 13 ਸੁਪਰਵਾਈਜਰਾਂ ਦੀ ਡਿਊਟੀ ਲਗਾਈ ਗਈ ਹੈ ।
ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਬਾਲਿਆਂਵਾਲੀ ਨੇ ਬਲਾਕ ਦੇ ਸਰਪੰਚਾਂ, ਪੰਚਾਇਤ ਮੈਂਬਰਾਂ, ਸਮੂਹ ਸਕੂਲ ਮੁਖੀਆਂ, ਆਂਗਣਵਾੜੀ ਵਿਭਾਗ, ਪੁਲਿਸ ਪ੍ਰਸ਼ਾਸਨ, ਬਿਜਲੀ ਬੋਰਡ, ਸਮਾਜ ਸੇਵੀ ਸੰਸਥਾਵਾਂ ਅਤੇ ਆਮ ਜਨਤਾ ਨੂੰ ਪਲੱਸ ਪੋਲੀੳ ਮੁਹਿੰਮ ਦੀ ਸਫਲਤਾ ਲਈ ਸਹਿਯੋਗ ਦੀ ਅਪੀਲ ਕੀਤੀ ਹੈ ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans