Menu

ਪੇਂਡੂ ਵਿਕਾਸ ਵਿਭਾਗ ਦੇ ਜੁਆਇੰਟ ਡਾਇਰੈਕਟਰ ਵੱਲੋਂ ਫਾਜ਼ਿਲਕਾ ਜ਼ਿਲੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਗਿਆ ਦੌਰਾ

ਫਾਜ਼ਿਲਕਾ, 30 ਜਨਵਰੀ (ਰਿਤਿਸ਼) – ਸਰਕਾਰ ਵੱਲੋਂ ਪਿੰਡ ਦਾ ਵਿਕਾਸ ਕਰਨ ਅਤੇ ਉਨ੍ਹਾਂ ਨੂੰ ਸਹੂਲਤਾਂ ਪੱਖੋਂ ਸ਼ਹਿਰ ਦਾ ਹਾਨੀ ਬਣਾਉਣ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਵਿਚੋਂ ਸਮਾਰਟ ਵਿਲੇਜ਼ ਕੰਪੇਅਨ ਮੋਹਰੀ ਰੋਲ ਨਿਭਾ ਰਹੀ ਹੈ। ਇਸ ਸਕੀਮ ਤਹਿਤ ਪਿੰਡਾਂ ਵਿਚ ਮਿਆਰੀ ਸਹੂਲਤਾਂ ਜਿਵੇਂ ਕਿ ਇੰਟਲੋਕਿੰਗ ਟਾਈਲਾਂ ਸੜਕਾਂ, ਸਟਰੀਟ ਲਾਈਟਾਂ, ਖੇਡ ਮੈਦਾਨ, ਪਾਰਕ, ਕਮਿਉਨਿਟੀ ਸੈਂਟਰ ਮੁਹੱਈਆ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੇਂਡੂ ਵਿਕਾਸ ਵਿਭਾਗ ਦੇ ਜੁਆਇੰਟ ਡਾਇਰੈਕਟਰ ਸ. ਅਵਤਾਰ ਸਿੰਘ ਭੁੱਲਰ ਨੇ ਵੱਖ-ਵੱਖ ਪਿੰਡਾਂ ਵਿਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਦੌਰਾ ਕਰਨ ਮਗਰੋਂ ਕੀਤਾ।
ਜ਼ੁਆਇੰਟ ਡਾਇਰੈਕਟਰ ਸ. ਭੁੱਲਰ ਨੇ ਕਿਹਾ ਕਿ ਪਿੰਡਾਂ ਵਿਚ ਵਿਕਾਸ ਕੰਮਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੰਮਾਂ ਦੀ ਗੁਣਵੱਤਾ ਅਤੇ ਕੰਮਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਸਰਕਾਰ ਵੱਲੋਂ ਸਮੇਂ-ਸਮੇਂ `ਤੇ ਨਿਰੀਖਣ ਕਰਨ ਲਈ ਅਧਿਕਾਰੀਆਂ ਨੂੰ ਭੇਜਿਆ ਜਾਂਦਾ ਹੈ ਤਾਂ ਜ਼ੋ ਕੰਮ ਦੀ ਗੁਣਵਤਾ ਬਰਕਰਾਰ ਰਹੇ। ਇਸੇ ਲੜੀ ਤਹਿਤ ਉਹ ਵੱਖ-ਵੱਖ ਪਿੰਡਾਂ ਵਿਖੇ ਚੱਲ ਰਹੇ ਵਿਕਾਸ ਕੰਮਾਂ ਦਾ ਨਿਰੀਖਣ ਕਰਨ ਲਈ ਪਹੁੰਚੇ ਹਨ।
ਉਨ੍ਹਾਂ ਸਮਾਰਟ ਵਿਲੇਜ਼ ਕੰਪੇਨ ਤਹਿਤ ਪਿੰਡਾਂ ਦਾ ਜਾਇਜ਼ਾ ਲੈਣ ਮੌਕੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲੇ੍ਹ ਦੇ ਸਾਰੇ ਪਿੰਡਾਂ ਵਿਚ ਵਿਕਾਸ ਦੇ ਕੰਮ ਸ਼ੁਰੂ ਕਰਵਾਏ ਜਾ ਰਹੇ ਹਨ ਤੇ ਕੰਮਾਂ ਨੂੰ ਮਿਥੀ ਮਿਤੀ ਅਨੁਸਾਰ ਪੂਰਾ ਕਰਨਾ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਪੰਚਾਇਤਾਂ ਨੂੰ ਵੀ ਪਿੰਡਾਂ ਦਾ ਵਿਕਾਸ ਕਰਵਾਉਣ ਦੇ ਨਾਲ-ਨਾਲ ਕੰਮਾਂ ਦੀ ਗੁਣਵਤਾ ਦਾ ਵੀ ਧਿਆਨ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵਤਾ ਵਿਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਉਚ ਕੁਆਲਿਟੀ ਦਾ ਮਟੀਰੀਅਲ ਵਰਤਿਆ ਜਾਵੇ।ਉਨ੍ਹਾਂ ਪਿੰਡ ਕੌੜਿਆਂ ਵਾਲੀ, ਢਿੱਪਾਂ ਪਾਲੀ, ਜੰਡਵਾਲਾ ਆਦਿ ਵਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਨਵਲ ਰਾਮ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਵਰਿੰਦਰ ਕੁਮਾਰ, ਸਕੱਤਰ ਜ਼ਿਲ੍ਹਾ ਪਰਿਸ਼ਦ ਸ. ਜਗਤਾਰ ਸਿੰਘ, ਬੀ.ਡੀਓ. ਜ਼ਸਵੰਤ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਹਾਈ ਕੋਰਟ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਦਿੱਲੀ ਆਬਕਾਰੀ…

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40083 posts
  • 0 comments
  • 0 fans