Menu

ਕਿਸਾਨ ਔਖੀ ਘੜੀ ‘ਚ ਸੰਜਮ ਤੋਂ ਕੰਮ ਲੈਣ : ਰਾਜੇਵਾਲ

ਚੰਡੀਗੜ੍ਹ, 30 ਜਨਵਰੀ (ਹਰਜੀਤ ਮਠਾੜੂ) – ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਸੰਕਟ ਦੀ ਘੜੀ ਸੰਜਮ ਤੋਂ ਕੰਮ ਲੈਣਾ ਚਾਹੀਦਾ ਹੈ।
ਚੰਡੀਗਡ਼੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੇਵਾਲ ਨੇ ਕਿਹਾ ਕਿ ਕੇਂਦਰ ਦੀ ਸੱਤਾਧਾਰੀ ਧਿਰ ਅਤੇ ਕੇਂਦਰ ਸਰਕਾਰ ਕੋਝੀਆਂ ਹਰਕਤਾਂ ਕਰਕੇ ਕਿਸਾਨ ਸੰਘਰਸ਼ ਨੂੰ ਫੇਲ੍ਹ ਕਰਨ ਦੀ ਕੋਸ਼ਿਸ਼ ਵਿੱਚ ਹੈ। ਪਰ ਕਿਸਾਨ ਜਥੇਬੰਦੀਆਂ ਇਨ੍ਹਾਂ ਚਾਲਾਂ ਤੋਂ ਪਹਿਲਾਂ ਹੀ ਸੁਚੇਤ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਪਰਚਿਆਂ ਅਤੇ ਭੇਜੇ ਜਾ ਰਹੇ ਨੋਟਿਸਾਂ ਦੀ ਜੁਝਾਰੂਆਂ ਨੂੰ ਕੋਈ ਪ੍ਰਵਾਹ ਨਹੀਂ ਕਿਉਂਕਿ ਜੁਝਾਰੂਆਂ ‘ਤੇ ਪਰਚੇ ਦਰਜ ਹੁੰਦੇ ਹਨ ਤੇ ਫੁੱਲਾਂ ਦੇ ਹਾਰ ਨਹੀਂ ਪੈਂਦੇ। ਉਨ੍ਹਾਂ ਸਪੱਸ਼ਟ ਕਿਹਾ ਕਿ ਹੁਣ ਕਿਸਾਨਾਂ ਦੇ ਸੰਘਰਸ਼ ਨੂੰ ਹੋਰ ਵੀ ਹੁਲਾਰਾ ਮਿਲ ਗਿਆ ਹੈ ਕਿਉਂਕਿ ਰਾਕੇਸ਼ ਟਿਕੈਤ ਦੇ ਗਰੁੱਪ ਨੂੰ ਖਦੇੜਨ ਦੀ ਕੇਂਦਰ ਸਰਕਾਰ ਦੀ ਚਾਲ ਪੁੱਠੀ ਪੈ ਗਈ ਹੈ। ਰਾਜੇਵਾਲ ਨੇ ਕਿਹਾ ਕਿ ਕੱਲ੍ਹ ਜੋ ਸਿੰਘੂ ਬਾਰਡਰ ਉੱਤੇ ਬੀਕੇਯੂ ਪੰਨੂੰ ਤੇ ਪੰਧੇਰ ਗਰੁੱਪ ਦੀ ਸਟੇਜ ਉੱਤੇ ਹਮਲਾ ਕੀਤਾ ਗਿਆ ਉਸ ਦੀ ਉਹ ਨਿਖੇਧੀ ਕਰਦੇ ਹਨ ਅਤੇ ਉਸ ਗਰੁੱਪ ਦੇ ਧਰਨੇ ਵਿੱਚ ਸ਼ਾਮਲ ਬੀਬੀਆਂ ਦੀ ਸੁਰੱਖਿਆ 32 ਜਥੇਬੰਦੀਆਂ ਨੇ ਸੰਭਾਲ ਲਈ ਹੈ । ਉਨ੍ਹਾਂ ਕਿਹਾ ਜਿਨ੍ਹਾਂ ਵੀ ਨੌਜਵਾਨਾਂ ਅਤੇ ਕਿਸਾਨਾਂ ਉਤੇ ਦਿੱਲੀ ਵਿਚ ਕੇਸ ਦਰਜ ਕੀਤੇ ਗਏ ਹਨ ਉਨ੍ਹਾਂ ਦੀ ਪੈਰਵਾਈ ਕਿਸਾਨ ਜਥੇਬੰਦੀਆਂ ਹੀ ਕਰਨਗੀਆਂ। ਜਦੋਂ ਵੀ ਕੇਂਦਰ ਸਰਕਾਰ ਨਾਲ ਕੋਈ ਗੱਲਬਾਤ ਚੱਲੀ ਤਾਂ ਕੇਸ ਰੱਦ ਕਰਾਉਣ ਦਾ ਮਾਮਲਾ ਪਹਿਲ ਦੇ ਅਧਾਰ ‘ਤੇ ਉਠਾਇਆ ਜਾਵੇਗਾ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans