Menu

ਫਾਜ਼ਿਲਕਾ : ਮਿਊਂਸਿਪਲ ਕਾਰਪੋਰੇਸ਼ਨ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀ ਚੋਣਾਂ ਕਰਕੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰ ਚੁੱਕ ਕੇ ਚੱਲਣ ਤੇ ਲਗਾਈ ਪਾਬੰਦੀ

ਫਾਜ਼ਿਲਕਾ 30 ਜਨਵਰੀ (ਰਿਤਿਸ਼) – ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਮਿਊਂਸਿਪਲ ਕਾਰਪੋਰੇਸ਼ਨ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ-2021 ਦੀਆਂ ਚੋਣਾਂ 14 ਫਰਵਰੀ 2021 ਨੂੰ ਹੋਣੀਆਂ ਹਨ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ।ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਸਲਾ ਧਾਰਕਾਂ ਵੱਲੋਂ ਆਪਣੇ-ਆਪਣੇ ਹਥਿਆਰ ਜਮ੍ਹਾਂ ਕਰਵਾਉਣ ਅਤੇ ਚੁੱਕ ਕੇ ਚੱਲਣ ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ ਤਾਂ ਜੋ ਕੋਈ ਅਣਹੋਣੀ ਘਟਨਾ ਨਾ ਵਾਪਰ ਸਕੇ।
ਇਨਾਂ ਸ਼ਬਦਾਂ ਨੂੰ ਬਿਆਨ ਕਰਦਿਆਂ ਜ਼ਿਲਾ ਮੈਜਿਸਟ੍ਰੇਟ ਫਾਜ਼ਿਲਕਾ ਸ. ਅਰਵਿੰਦ ਪਾਲ ਸਿਘ ਸੰਧੂ ਨੇ ਦੱਸਿਆ ਕਿ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਵਿਖੇ ਹੋ ਰਹੀ ਮਿਊਂਸਿਪਲ ਕਾਰਪੋਰੇਸ਼ਨ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲਾ ਫਾਜ਼ਿਲਕਾ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਤੁਰਨ ਤੇ ਮਨਾਈ ਦਾ ਹੁਕਮ ਦਿੰਦਾ ਹਾਂ।ਅਸਲਾਧਾਰੀ ਆਪਣਾ-ਆਪਣਾ ਅਸਲਾ ਨੇੜੇ ਦੇ ਪੁਲਿਸ ਥਾਨਿਆ ਜਾਂ ਅਸਲਾ ਡੀਲਰਾਂ ਪਾਸ ਹਰ ਹਾਲਤ ਵਿੱਚ ਜਮ੍ਹਾਂ ਕਰਵਾਉਣ।ਅਸਲਾ ਮਿੱਥੇ ਸਮੇਂ ਤੇ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਜਾਬਤਾ ਫੌਜਦਾਰੀ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਅਸਲਾ ਲਾਇਸੰਸ ਰੱਦ ਕਰ ਦਿੱਤੇ ਜਾਣਗੇ।ਇਹ ਹੁਕਮ ਚੋਣਾ ਦੀ ਪ੍ਰਕ੍ਰਿਆ ਖਤਮ ਹੋਣ ਤੱਕ 20 ਫਰਵਰੀ 2021 ਤੱਕ ਲਾਗੂ ਰਹੇਗਾ।
ਇਹ ਹੁਕਮ ਪੁਲਿਸ ਵਿਭਾਗ, ਹੋਮਗਾਰਡ, ਸੀ.ਆਰ.ਪੀ.ਐਫ.,ਬੀ.ਐਸ.ਐਫ ਅਤੇ ਹੋਰ ਪੈਰਾ ਮਿਲਟਰੀ ਫੋਰਸਜ਼ ਦੇ ਕਰਮਚਾਰੀਆਂ ਅਤੇ ਡਿਊਟੀ ਤੇ ਤਾਇਨਾਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ।

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਹਾਈ ਕੋਰਟ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਦਿੱਲੀ ਆਬਕਾਰੀ…

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40086 posts
  • 0 comments
  • 0 fans