Menu

ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਸੁੰਮਨ ਸ਼ਰਮਾਂ(ਵਾਰਡ 31) ਦੇ ਚੋਣ ਦਫ਼ਤਰ ਦਾ ਉਦਘਾਟਨ

ਬਠਿੰਡਾ 30 ਜਨਵਰੀ – ਵਾਰਡ ਨੰਬਰ 31 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀਮਤੀ ਸੁੰਮਨ ਸ਼ਰਮਾਂ ਪਤਨੀ ਰਾਕੇਸ਼ ਕੁਮਾਰ ਸ਼ਰਮਾਂ(ਕਾਕਾ) ਦੇ ਚੋਣਾਂ ਦੇ ਦਫ਼ਤਰ ਦਾ ਉਦਘਾਨ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਅਤੇ ਜਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ ।ਇਸ ਮੌਕੇ ਪੰਹੁਚੇ ਹੋਏ ਮੁਹੱਲਾ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਤੋ ਹਰ ਵਰਗ ਦੇ ਲੋਕ ਤੰਗ ਆ ਚੁੱਕੇ ਹਨ ਅਤੇ ਇਹਨਾਂ ਚੋਣਾਂ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਸਾਥ ਦੇਣ ਦਾ ਮਨ ਬਣਾ ਚੁੱਕੇ ਹਨ ।ਉਹਨਾਂ ਲੋਕਾਂ ਨੂੰ ਪੂਰਨ ਵਿਸ਼ਵਾਸ ਦੁਵਾਇਆ ਕਿ ਵਾਰਡ ਨੰਬਰ 31 ਵਿੱਚੋਂ ਸੁੰਮਨ ਸ਼ਰਮਾਂ ਰਿਕਾਰਡ ਤੋੜ ਇਤਿਹਾਸਕ ਜਿੱਤ ਪ੍ਰਾਪਤ ਕਰਨਗੇ।ਸ਼੍ਰੀ ਸਿੰਗਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਮੇਂ ਦੌਰਾਨ ਸੁਰੂ ਹੋਏ ਵਿਕਾਸ਼ ਕਾਰਜਾਂ ਨੂੰ ਕਾਂਗਰਸ ਦੀ ਸਰਕਾਰ ਨੇ ਬ੍ਰੇਕ ਲਗਾ ਦਿੱਤੀ ਹੈ ਜਿਸ ਕਰਕੇ ਬਠਿੰਡਾ ਸ਼ਹਿਰ ਨਿਵਾਸੀਆਂ ਵਿੱਚ ਕਾਂਗਰਸ ਸਰਕਾਰ ਪ੍ਰਤੀ ਰੋਸ਼ ਹੈ, ਜਿਸਦਾ ਬਦਲਾ ਲੋਕ ਇਹਨਾਂ ਚੋਣਾਂ ਵਿੱਚ ਲੈਣਗੇ ।ਸ਼੍ਰੀ ਸਿੰਗਲਾ ਨੇ ਇਹ ਵੀ ਕਿਹਾ ਕਿ ਇੱਥੋ ਦੇ ਮੌਜੂਦ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੇ ਪਿਛਲੇ ਚੋਣਾਂ ਵਿੱਚ ਲੋਕਾਂ ਨਾਲ ਬਹੁਤ ਝੂਠੇ ਵਾਅਦੇ ਕੀਤੇ ਜੋ ਅੱਜ ਤੱਕ ਪੂਰੇ ਨਹੀ ਹੋਏ, ਬਠਿੰਡਾ ਸ਼ਹਿਰ ਨਿਵਾਸੀ ਜਗਰੂਕ ਹਨ ਅਤੇ ਹੁਣ ਕਾਂਗਰਸ ਦੀਆਂ ਝੂਠੀਆਂ ਗੱਲਾਂ ਵਿੱਚ ਨਹੀ ਆਉਣਗੇ ਅਤੇ ਆਪਣਾ ਵੋਟ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਪਾ ਕੇ ਵੱਡੀ ਲੀਡ ਨਾਲ ਜਿਤਾਉਣਗੇ ਤੇ ਆਉਣ ਵਾਲਾ ਮੇਅਰ ਸ਼੍ਰੋਮਣੀ ਅਕਾਲੀ ਦਲ ਦਾ ਹੀ ਬਣੈਗਾ ।ਇਸ ਮੌਕੇ ਹੋਰਨਾਂ ਤੋ ਇਲਾਵਾ ਸਾਬਕਾ ਮੇਅਰ ਬਲਵੰਤ ਰਾਏ ਨਾਥ, ਰਾਕੇਸ਼ ਸਿੰਗਲਾ ਜਿਲਾ ਪ੍ਰਧਾਨ ਵਿਉਪਾਰ ਵਿੰਗ, ਗੁਰਮੀਤ ਚੇਅਰਮੈਨ, ਰਾਜੇਸ਼ ਸ਼ਰਮਾਂ, ਰਾਕੇਸ਼ ਕੁਮਾਰ ਸ਼ਰਮਾਂ(ਕਾਕਾ),ਮੋਨਿਕਾ ਸ਼ਰਮਾਂ, ਰਵੀਕਾਂਤ ਸ਼ਰਮਾਂ, ਅਮ੍ਰਿਤ ਸ਼ਰਮਾਂ, ਨਵਦੀਪ ਸ਼ਰਮਾਂ, ਸੁੱਖੀ ਢਿੱਲੋਂ,ਹਰਿੰਦਰ ਸਿੰਘ ਜਟਾਣਾਂ, ਹਰਵਿੰਦਰ ਸਿੰਘ,ਪਵਨ ਲੇਖੀ,ਬੀਬੀ ਬਲਵਿੰਦਰ ਕੌਰ, ਬੀਬੀ ਦਵਿੰਦਰ ਕੌਰ ਆਦਿ ਹਾਜਰ ਸਨ ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans