Menu

ਫਰਿਜ਼ਨੋ ‘ਚ ਹੋਈ ਗੋਲੀਬਾਰੀ ਨੇ ਲਈ 23 ਸਾਲਾ ਵਿਅਕਤੀ ਦੀ ਜਾਨ

ਫਰਿਜ਼ਨੋ (ਕੈਲੀਫੋਰਨੀਆ), 31  ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਫਰਿਜ਼ਨੋ ਕਾਉਂਟੀ ਵਿੱਚ ਸ਼ੁੱਕਰਵਾਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਨੇ ਇੱਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ।ਇਸ ਘਟਨਾ ਸੰਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਫਰਿਜ਼ਨੋ ਦੇ ਈਸਟ ਨੌਰਮਲ ਐਵੇਨਿਊ ਅਤੇ ਨੌਰਥ ਮੇਫੇਅਰ ਡਰਾਈਵ ਵਿਖੇ ਰਾਤ ਦੇ ਤਕਰੀਬਨ 11: 45 ਵਜੇ ਇੱਕ 23 ਸਾਲਾ ਵਿਅਕਤੀ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਅਧਿਕਾਰੀਆਂ ਦੁਆਰਾ ਕਾਰਵਾਈ ਕਰਨ ਦੌਰਾਨ ਜਖਮੀ ਹੋਏ ਦੋ ਵਿਅਕਤੀ ਮਿਲੇ ਜਿਹਨਾਂ ਵਿੱਚੋਂ ਇੱਕ ਦੇ ਉਪਰਲੇ ਸਰੀਰ ਤੇ ਗੋਲੀ ਦਾ ਜ਼ਖ਼ਮ ਸੀ। ਇਸ ਪੀੜਤ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਫਰਿਜ਼ਨੋ ਕਾਉਂਟੀ ਦੇ ਸ਼ੈਰਿਫ ਦਫਤਰ ਦੁਆਰਾ ਇਸ ਮ੍ਰਿਤਕ ਵਿਅਕਤੀ  ਦੀ ਪਛਾਣ ਫਰਿਜ਼ਨੋ ਦੇ ਹੀ ਕੀਥ ਸਕਾਟ ਵਜੋਂ ਕੀਤੀ ਗਈ ਹੈ, ਜਦਕਿ ਦੂਜਾ ਪੀੜਤ ਇੱਕ 56-ਸਾਲਾ ਵਿਅਕਤੀ ਹੈ ਜੋ ਕਿ ਮਾਮੂਲੀ ਜ਼ਖਮੀ ਹੋਇਆ ਹੈ। ਫਰਿਜ਼ਨੋ ਪੁਲਿਸ ਦੇ ਲੈਫਟੀਨੈਂਟ ਐਂਥਨੀ ਡੀਵਾਲ ਨੇ ਜਾਣਕਾਰੀ ਦਿੱਤੀ ਕਿ ਜਾਂਚਕਰਤਾ ਇਸ ਘਟਨਾ ਦੇ ਵੇਰਵੇ ਇਕੱਠੇ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਦਕਿ ਇਹ ਹਾਦਸਾ ਕਿਸੇ ਗੈਂਗ ਨਾਲ ਸਬੰਧਤ ਨਹੀ ਸੀ ਅਤੇ ਗੋਲੀਬਾਰੀ ਦੇ ਕਾਰਨ ਫਿਲਹਾਲ ਅਸਪਸ਼ਟ ਹਨ। ਡੀਵਾਲ ਅਨੁਸਾਰ ਇਸ ਮਾਮਲੇ ਵਿੱਚ ਸ਼ਾਮ ਨੂੰ ਕਿਸੇ ਹੋਰ ਜਗ੍ਹਾ ‘ਤੇ ਸੰਬੰਧਿਤ ਵਿਅਕਤੀਆਂ ਵਿਚਕਾਰ ਕਿਸੇ ਕਿਸਮ ਦੀ ਗੜਬੜੀ ਹੋਈ ਸੀ ਜੋ ਕਿ ਬਾਅਦ ਵਿੱਚ ਇਸ ਜਗ੍ਹਾ ਗੋਲੀਬਾਰੀ ਵਿੱਚ ਬਦਲ ਗਈ। ਅਧਿਕਾਰੀਆਂ ਅਨੁਸਾਰ ਗੋਲੀ ਚਲਾਉਣ ਤੋਂ ਬਾਅਦ ਸ਼ੂਟਰ ਇੱਕ ਛੋਟੇ ਨੀਲੇ ਰੰਗ ਦੀ ਸੇਡਾਨ ਕਾਰ ਵਿੱਚ ਘਟਨਾ ਸਥਾਨ ਤੋਂ ਭੱਜ ਗਿਆ , ਜਿਸਦੀ ਪੁਲਿਸ ਦੁਆਰਾ ਤਲਾਸ਼ ਜਾਰੀ ਹੈ।ਪੁਲਿਸ ਅਧਿਕਾਰੀਆਂ ਅਨੁਸਾਰ ਫਰਿਜ਼ਨੋ ਵਿੱਚ ਇਹ ਇਸ ਸਾਲ ਦਾ ਅੱਠਵਾਂ ਕਤਲ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans