Menu

ਨੰਨ੍ਹੇ ਵਿਦਿਆਰਥੀਆਂ ਦਾ ਸਕੂਲਾਂ ਵਿਚ ਪਹੁੰਚਣ ਤੇ ਭਰਵਾਂ ਸਵਾਗਤ -ਡਾ. ਸੁਖਵੀਰ ਸਿੰਘ ਬੱਲ

ਫਾਜ਼ਿਲਕਾ, 1 ਫਰਵਰੀ (ਰਿਤਿਸ਼) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਨਾਲ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਕੋਵਿੰਡ ਕਾਰਨ ਲੰਬੇ ਸਮੇ ਤੋਂ ਬਾਅਦ ਪੰਜਾਬ ਦੇ ਸਕੂਲਾਂ ਨੂੰ ਚਾਰ ਪੜਾਵਾਂ ਵਿੱਚ ਖੋਲਿਆ ਗਿਆ ਹੈ ।ਜਿਸ ਤਹਿਤ ਪਹਿਲੇ ਪੜਾਅ ਵਿਚ ਨੌਵੀ ਤੋਂ ਬਾਰਵੀਂ ਜਮਾਤ ਤੱਕ ਦੂਸਰੇ ਪੜਾਅ ਚੋਂ ਪੰਜਵੀ ਤੋ ਅੱਠਵੀਂ ਤੀਸਰੇ ਪੜਾਅ ਚੋਂ ਤੀਸਰੀ ਤੇ ਚੌਥੀ ਜਮਾਤ ਨੂੰ ਸਕੂਲ ਬੁਲਾਇਆ ਗਿਆ ਸੀ। ਇਸੇ ਕੜੀ ਤਹਿਤ ਹੁਣ ਚੌਥੇ ਪੜਾਅ ਵਿੱਚ ਪ੍ਰੀ ਪ੍ਰਾਇਮਰੀ ਅਤੇ ਪਹਿਲੀ ਤੇ ਦੂਜੀ ਜਮਾਤਾਂ ਦੇ ਸਕੂਲ ਹਾਜਰ ਹੋਣ ਨਾਲ ਸਕੂਲ ਪੂਰਨ ਰੂਪ ਵਿੱਚ ਖੁੱਲ ਗਏ ਹਨ।

 ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ  ਨੇ ਦੱਸਿਆ ਕਿ ਵਿਭਾਗ ਵੱਲੋਂ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮੰਗ ‘ਤੇ ਸਕੂਲਾਂ ਨੂੰ ਸਾਰੀਆ ਜਮਾਤ ਲਈ ਖੋਲਿਆ ਗਿਆ ਹੈ।  ਉਹਨਾਂ ਕਿਹਾ ਕਿ ਵਿਭਾਗ ਦੀਆ ਹਦਾਇਤਾਂ ਅਨੁਸਾਰ ਸਕੂਲਾਂ ਵਿਚ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਸਿਹਤ ਸੰਭਾਲ ਨੂੰ ਵੀ ਪ੍ਰਮੁੱਖਤਾ ਦਿੱਤੀ ਜਾ  ਰਹੀ ਹੈ। ਇਸ ਸਬੰਧ ਹੋਰ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਅੰਜੂ ਸੇਠੀ ਨੇ ਕਿਹਾ ਕਿ ਇਹਨਾਂ ਨਿੱਕੇ ਵਿਦਿਆਰਥੀਆਂ ਦੀ ਭਲਾਈ ਲਈ ਮਾਪਿਆਂ ਦਾ ਸਹਿਯੋਗ ਅਤਿ ਜਰੂਰੀ ਹੈ ਅਧਿਆਪਕ ਮਾਪਿਆਂ ਨਾਲ ਸਪੰਰਕ ਬਣਾ ਕੇ ਰੱਖਣ।ਨਿੱਕਿਆ ਦੀ ਸਕੂਲ ਆਮਦ ਤੋ ਪਹਿਲਾਂ ਸਕੂਲਾਂ ਵੱਲੋਂ ਪ੍ਰੀ ਪ੍ਰਾਇਮਰੀ ਕਲਾਸ ਰੂਮਜ ਨੂੰ ਪੂਰੀ ਤਰਾਂ ਸਜਾਇਆ ਗਿਆ ਹੈ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼੍ਰੀ ਸਤੀਸ਼ ਮਿਗਲਾਨੀ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਐਸਓਪੀਜ ਦੀ ਆਪਾ ਸਾਰਿਆ ਨੇ ਉਚੇਚੇ ਤੌਰ ‘ਤੇ ਪਾਲਣਾ ਕਰਨੀ ਹੈ ਤਾ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ ਅਤੇ ਬੀਅੈਮਟੀ ਵਰਿੰਦਰ ਕੁੱਕੜ ਨੇ ਕਿਹਾ ਕਿ ਸਾਰੇ   ਮਿਲਕੇ ਇਸ ਸ਼ੈਸ਼ਨ ਦੇ ਰਹਿੰਦੇ ਦਿਨਾ ਵਿੱਚ ਬੱਚਿਆਂ ਦੀ ਜੋਰਦਾਰ ਤਿਆਰੀ ਕਰਵਾਇਏ ਤਾ ਜੋ ਬੱਚਿਆਂ ਦੀ ਪੜ੍ਹਾਈ  ਦੀ ਪੂਰਤੀ ਹੋ ਸਕੇ।  ਇਸ ਮੌਕੇ ‘ਤੇ ਵੱਖ ਵੱਖ ਸਕੂਲਾਂ ਸਮੇਤ ਸਰਕਾਰੀ ਪ੍ਰਾਇਮਰੀ ਸਮਰਾਟ ਸਕੂਲ ਢਾਣੀ ਸੱਦਾ ਸਿੰਘ ਵਿਖੇ ਇਹਨਾਂ ਨਿੱਕੇ ਪ੍ਰੌਹਣਿਆਂ ਦਾ ਭਰਵਾ ਸਵਾਗਤ ਕੀਤਾ ਗਿਆ। ਇਸ ਮੌਕੇ ‘ਤੇ ਸਕੂਲ ਇੰਚਾਰਜ ਇਨਕਲਾਬ ਗਿੱਲ ਸਾਥੀ ਅਧਿਆਪਕ ਮਹਿੰਦਰ ਸਿੰਘ,ਪਿੰਡ ਦੀ ਮਹਿਲਾ ਸਰਪੰਚ ਸ਼੍ਰੀਮਤੀ ਛਿੰਦਰ ਕੌਰ, ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ,  ਸੋਨਾ ਸਿੰਘ, ਗੁਰਦੇਵ ਸਿੰਘ, ਪਰਮਜੀਤ ਕੌਰ, ਰਾਜ ਰਾਣੀ, ਅਮਰਜੀਤ ਕੌਰ ਅਤੇ  ਹਾਜ਼ਰ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans