Menu

ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ ਪਖਾਨੇ ਬਣਾਉਣ ਦਾ ਕੰਮ

ਫਾਜ਼ਿਲਕਾ, 2 ਫਰਵਰੀ (ਰਿਤਿਸ਼) – ਡਿਪਟੀ ਕਮਿਸ਼ਨਰ ਫਾਜਿਲਕਾ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਜਿਲੇ ਵਿੱਚ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਬਣ ਰਹੇ ਪਖਾਨਿਆਂ ਦੀ ਪ੍ਰਗਤੀ ਸਬੰਧੀ ਜਾਇਜਾ ਲਿਆ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਿੰਨਾਂ ਲਾਭਪਾਤਰੀਆਂ ਦੇ ਪਖਾਣੇ ਅਜੇ ਨਹੀਂ ਬਣੇ ਉਨ੍ਹਾਂ ਦੇ ਪਖਾਣੇ ਬਣਾਉਣ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ।
ਇਸ ਮੌਕੇ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਸੈਨੀਟੇਸ਼ਨ ਅਫਸਰ ਸ੍ਰੀ ਚਮਕ ਸਿੰਗਲਾ ਅਤੇ ਕਾਰਜਕਾਰੀ ਇੰਜੀਨੀਅਰ ਜਸਸ ਮੰਡਲ, ਅਬੋਹਰ ਸ੍ਰੀ ਰਜਨੀਸ਼ ਨਾਰੰਗ ਨੇ ਦੱਸਿਆ ਕਿ ਜਿਲੇ ਅਧੀਨ ਅਜੇ 5700 ਤੋ ਵੱਧ ਲਾਭਪਾਤਰੀਆ ਵਲੋ ਪਖਾਨੇ ਦਾ ਕੰਮ ਮੁਕੰਮਲ ਨਹੀ ਕੀਤਾ ਗਿਆ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਲਾਭਪਾਤਰੀਆ ਵਲੋ 15 ਦਿਨਾਂ ਦੇ ਅੰਦਰ ਅੰਦਰ ਕੰਮ ਮੁਕੰਮਲ ਨਹੀ ਕਰਵਾਇਆ ਜਾਂਦਾ ਤਾਂ ਉਨ੍ਹਾਂ ਨੂੰ ਸਰਕਾਰ ਦੀਆਂ ਵੱਖ-ਵੱਖ ਗ੍ਰਾਮੀਣ ਸਕੀਮਾਂ ਤਹਿਤ ਕਵਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਬੀ.ਡੀ.ਪੀ.ਓ ਨੂੰ ਵੀ ਸਵੱਛ ਭਾਰਤ ਮਿਸ਼ਨ ਦਾ ਕੰਮ ਮਿਥੇ ਸਮੇਂ ਅੰਦਰ ਨੇਪਰੇ ਚਾੜਨ ਲਈ ਹਦਾਇਤ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿ) ਸ੍ਰੀ ਨਵਲ ਰਾਮ, ਸਬੰਧਤ ਉਪ ਮੰਡਲ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਵੀ ਹਾਜਰ ਸਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans