ਫਰਿਜ਼ਨੋ (ਕੈਲੀਫੋਰਨੀਆ), 2 ਫਰਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਨਿਜਾਤ ਪਾਉਣ ਦੀ ਉਮੀਦ ਨਾਲ ਸ਼ੁਰੂ ਕੀਤੀ ਗਈ ਟੀਕਾਕਰਨ ਪ੍ਰਕਿਰਿਆ ਜਾਰੀ ਹੈ। ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਲੋਕ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਏ ਹਨ ਅਤੇ ਇਸ ਗਿਣਤੀ ਨੂੰ ਘੱਟ ਕਰਨ ਲਈ ਕੋਰੋਨਾ ਵਾਇਰਸ ਦਾ ਟੀਕਾ ਬਹੁਤ ਜਰੂਰੀ ਹੈ। ਇਸ ਵੇਲੇ ਚੱਲ ਰਹੀ ਟੀਕਾਕਰਨ ਮੁਹਿੰਮ ਵਿੱਚ
ਇੱਕ ਰਿਪੋਰਟ ਦੇ ਅਨੁਸਾਰ, ਦੇਸ਼ ਭਰ ਵਿੱਚ ਕੋਰੋਨਾ ਨਾਲ ਬਿਮਾਰ ਹੋਏ ਲੋਕਾਂ ਨਾਲੋਂ ਸੋਮਵਾਰ ਤੱਕ ਜ਼ਿਆਦਾ ਅਮਰੀਕਾ ਵਾਸੀਆਂ ਨੂੰ ਕੋਵਿਡ -19 ਲਈ ਟੀਕਾ ਲਗਾਇਆ ਗਿਆ ਹੈ। ਇਸ ਸੰਬੰਧੀ ਬਲੂਮਬਰਗ ਟੀਕਾ ਟਰੈਕਰ ਦੇ ਅਨੁਸਾਰ, ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਯੂ ਐਸ ਦੇ 26.5 ਮਿਲੀਅਨ ਲੋਕਾਂ ਨੂੰ ਟੀਕੇ ਦੀ ਘੱਟੋ ਘੱਟ ਇੱਕ ਖੁਰਾਕ ਮਿਲੀ ਹੈ, ਜੋ ਕਿ 26.2 ਮਿਲੀਅਨ ਕੋਰੋਨਾ ਵਾਇਰਸ ਨਾਲ ਪੀੜਤ ਹੋਏ ਲੋਕਾਂ ਦੀ ਗਿਣਤੀ ਨਾਲੋਂ ਵੱਧ ਹੋ ਗਈ ਹੈ। ਬਲੂਮਬਰਗ ਦੇ ਅਨੁਸਾਰ,ਅਮਰੀਕਾ ਇਸ ਸਮੇਂ ਰੋਜ਼ਾਨਾ ਕੋਰੋਨਾ ਵਾਇਰਸ ਟੀਕੇ ਦੀਆਂ ਦਰਾਂ ਵਿੱਚ ਵਿਸ਼ਵ ਦੀ ਅਗਵਾਈ ਕਰ ਰਿਹਾ ਹੈ ਅਤੇ ਦੇਸ਼ ਵਿੱਚ ਬਲੂਮਬਰਗ ਦੇ ਅਨੁਸਾਰ ਦੇਸ਼ ਵਿੱਚ ਪ੍ਰਤੀ ਦਿਨ ਲੱਗਭਗ 1.35 ਮਿਲੀਅਨ ਕੋਰੋਨਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾਂਦੀਆਂ ਹਨ। ਇਸਦੇ ਇਲਾਵਾ ਰਿਪੋਰਟ ਅਨੁਸਾਰ ਲੱਗਭਗ 7.8% ਅਮਰੀਕੀ ਲੋਕਾਂ ਨੇ ਕੋਵਿਡ -19 ਟੀਕੇ ਦੀ ਘੱਟੋ ਘੱਟ ਇੱਕ ਖੁਰਾਕ ਪ੍ਰਾਪਤ ਕੀਤੀ ਹੈ, ਜਦੋਂ ਕਿ 1.8% ਆਬਾਦੀ ਨੂੰ ਕੋਰੋਨਾ ਵਾਇਰਸ ਦਾ ਪੂਰਾ ਟੀਕਾ ਲਗਾਇਆ ਗਿਆ ਹੈ।