Menu

ਚੋਣ ਆਬਜ਼ਰਬਰ ਨੇ ਨਾਮਜ਼ਦਗੀਆਂ ਦਾਖ਼ਲ ਹੋਣ ਵਾਲੇ ਸੈਂਟਰਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ

ਬਠਿੰਡਾ, 3 ਫਰਵਰੀ (ਗੁਰਜੀਤ, ਫੋਟੋ : ਰਾਮ ਸਿੰਘ ਗਿੱਲ)- ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ 14 ਫਰਵਰੀ 2021 ਨੂੰ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਇੱਥੇ ਪੁੱਜੇ ਚੋਣ ਅਬਜ਼ਰਬਰ ਸ਼੍ਰੀ ਵਿਪੁਲ ਉਜਵਲ (ਆਈ.ਏ.ਐਸ.) ਵਲੋਂ ਜ਼ਿਲੇ ’ਚ ਵੱਖ-ਵੱਖ ਥਾਵਾਂ ’ਤੇ ਦਾਖਲ ਹੋਣ ਵਾਲੇ ਨਾਮਜ਼ਦਗੀਆਂ ਸੈਂਟਰਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ।

        ਚੋਣ ਆਬਜ਼ਰਬਰ ਸ਼੍ਰੀ ਵਿਪੁਲ ਉਜਵਲ ਨੇ ਦਫ਼ਤਰ ਉਪ ਮੰਡਲ ਮੈਜਿਸਟੇ੍ਰਟ ਬਠਿੰਡਾ, ਦਫ਼ਤਰ ਏ.ਈ.ਟੀ.ਸੀ. ਅਤੇ ਤਹਿਸੀਲ ਦਫ਼ਤਰ, ਦਸ਼ਮੇਸ਼ ਸਕੂਲ ਬਠਿੰਡਾ ਅਤੇ ਨਥਾਣਾ ਵਿਖੇ ਬਣੇ ਨਾਮਜ਼ਦਗੀ ਭਰਨ ਵਾਲੇ ਸੈਂਟਰਾਂ ਦੇ ਦੌਰੇ ਦੌਰਾਨ ਚੋਣ ਅਮਲੇ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਹੋਣ ਵਾਲੀਆਂ ਆਗਾਮੀ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਇਆ ਜਾਵੇ। ਚੋਣ ਡਿਊਟੀ ਵਿਚ ਕਿਸੇ ਵੀ ਤਰਾਂ ਦੀ ਕੋਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਅਧਿਕਾਰੀਆਂ ਨੂੰ ਇਹ ਵੀ ਖ਼ਾਸ ਹਦਾਇਤ ਕੀਤੀ ਕਿ ਚੋਣ ਪ੍ਰਕਿਰਿਆ ਦੌਰਾਨ ਜੋ ਵੀ ਵਿਅਕਤੀ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਤਰੁੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

        ਇਸ ਮੌਕੇ ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕੋਵਿਡ-19 ਦੇ ਮੱਦੇਨਜ਼ਰ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਚੋਣਾਂ ਨੂੰ ਨਿਰਵਿਘਨ ਨੇਪਰੇ ਚੜਾਉਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨਾਂ ਚੋਣ ਅਧਿਕਾਰੀਆਂ ਨੂੰ ਚੋਣਾਂ ਪ੍ਰਤੀ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾੳਣ ਦੇ ਵੀ ਆਦੇਸ਼ ਦਿੱਤੇ।

Listen Live

Subscription Radio Punjab Today

Our Facebook

Social Counter

  • 18960 posts
  • 1 comments
  • 0 fans

Log In