Menu

ਨਿਊਯਾਰਕ ਦੇ ਮੇਅਰ ਪਦ ਦੇ ਉਮੀਦਵਾਰ ਐਂਡਰਿਊ ਯਾਂਗ ਨੂੰ ਹੋਇਆ ਕੋਰੋਨਾ ਵਾਇਰਸ

ਫਰਿਜ਼ਨੋ (ਕੈਲੀਫੋਰਨੀਆ), 3 ਫਰਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਨਿਊਯਾਰਕ ਸਿਟੀ ਦੇ ਮੇਅਰ ਬਣਨ ਲਈ ਯਤਨ ਕਰ ਰਹੇ ਐਂਡਰਿਊ ਯਾਂਗ ਨੂੰ ਕੋਰੋਨਾ ਵਾਇਰਸ ਨੇ ਆਪਣੀ ਚਪੇਟ ਵਿੱਚ ਲਿਆ ਹੈ। ਇਸ ਸੰਬੰਧੀ ਮੰਗਲਵਾਰ ਨੂੰ ਯਾਂਗ ਦੀ ਮੁਹਿੰਮ ਟੀਮ ਨੇ ਉਸ ਦੁਆਰਾ  ਕੋਰੋਨਾ ਵਾਇਰਸ ਲਈ ਸਕਾਰਾਤਮਕ ਟੈਸਟ ਕਰਨ ਦੀ ਪੁਸ਼ਟੀ ਕੀਤੀ ਹੈ। ਇਸ ਸਾਬਕਾ ਡੈਮੋਕਰੇਟ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਾਂਗ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਹਾਲ ਹੀ ਵਿੱਚ ਇੱਕ ਨਕਾਰਾਤਮਕ ਟੈਸਟ ਕਰਨ ਤੋਂ ਬਾਅਦ, ਉਸਦਾ ਮੰਗਲਵਾਰ ਨੂੰ ਕੋਵਿਡ ਦਾ ਇੱਕ ਰੇਪਿਡ ਟੈਸਟ ਦਾ ਨਤੀਜਾ ਪਾਜੀਟਿਵ ਪ੍ਰਾਪਤ ਹੋਇਆ ਹੈ। ਯਾਂਗ ਅਨੁਸਾਰ ਉਹ ਹਲਕੇ ਲੱਛਣਾਂ ਦਾ ਅਨੁਭਵ ਕਰ ਰਿਹਾ ਹੈ ਪਰ  ਉਸਦੀ ਸਿਹਤ ਵਧੀਆ ਹੈ। ਇਸਦੇ ਇਲਾਵਾ ਯਾਂਗ ਜਨਤਕ ਸਿਹਤ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਕੁਆਰੰਟੀਨ ਹੋਣਗੇ। ਯਾਂਗ ਉਨ੍ਹਾਂ ਦਰਜਨਾਂ ਉਮੀਦਵਾਰਾਂ ਵਿੱਚੋਂ ਇੱਕ ਹੈ ਜੋ ਵਰਤਮਾਨ ਵਿੱਚ ਨਿਊਯਾਰਕ ਦੇ ਮੇਅਰ ਬਣਨ ਲਈ ਆਪਣੀ ਕਿਸਮਤ ਅਜ਼ਮਾ ਰਹੇ ਹਨ। ਯਾਂਗ, ਜਿਸ ਨੇ ਕਦੇ ਵੀ ਰਾਜਨੀਤਿਕ ਅਹੁਦਾ ਨਹੀਂ ਸੰਭਾਲਿਆ, ਨੇ ਉੱਚ-ਸਪੀਡ ਇੰਟਰਨੈਟ ਦੀ ਪਹੁੰਚ ਵਿੱਚ ਸੁਧਾਰ ਕਰਨ, ਸਬਵੇਅ ਸਿਸਟਮ ਵਿੱਚ ਸੁਧਾਰ ਕਰਨ ਦਾ ਵਾਅਦਾ ਕੀਤਾ ਹੈ । ਹਾਲਾਂਕਿ ਯਾਂਗ ਨੂੰ ਮਹਾਂਮਾਰੀ ਦੇ ਦੌਰਾਨ ਸ਼ਹਿਰ ਛੱਡਣ ਲਈ ਅਲੋਚਨਾ ਦਾ ਸਾਹਮਣਾ ਵੀ ਕਰਨਾ ਪਿਆ ਸੀ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans