Menu

ਪਿੰਡ ਘਟਿਆ ਵਾਲੀ ਬੋਦਲਾ ਵਿਚ ਵਾਟਰ ਟਰੀਟਮੈਂਟ ਪਲਾਂਟ ਲੱਗਣ ਨਾਲ 205 ਪਿੰਡਾਂ ਨੂੰ ਸਾਫ ਪਾਣੀ ਦੀ ਸੁਵਿਧਾ ਹੋਵੇਗੀ ਉਪਲਬਧ

ਫਾਜ਼ਿਲਕਾ 4 ਫਰਵਰੀ (ਰਿਤਿਸ਼) – ਪਿੰਡ ਵਾਸੀਆਂ ਨੂੰ ਸਾਫ ਪਾਣੀ ਅਤੇ ਬਿਮਾਰੀਆਂ ਮੁਕਤ ਮਾਹੌਲ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਸਰਕਾਰ ਵੱਲੋਂ ਹਰ ਘਰ ਪਾਣੀ, ਹਰ ਘਰ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਨਾਲ ਲੋਕਾਂ ਨੂੰ ਸ਼ੁੱਧ ਪਾਣੀ ਤਾਂ ਮਿਲੇਗਾ ਹੀ ਉਥੇ ਸਿਹਤ ਪੱਖੋਂ ਵੀ ਪਿੰਡ ਵਾਸੀ ਮਜ਼ਬੂਤ ਹੋਣਗੇ।
ਪਿੰਡ ਘਟਿਆਂ ਵਾਲੀ ਬੋਦਲਾ ਦਾ ਗੁਰਪ੍ਰੀਤ ਸਿੰਘ ਵਸਨੀਕ ਆਖਦਾ ਹੈ ਕਿ ਟਿਊਬਵੈਲਾ ਦੇ ਪਾਣੀ ਵਿੱਚ ਯੁਰੇਨੀਯਮ, ਆਇਰਨ, ਸਲਫੇਟ, ਆਰਸੈਨਿਕ, ਫਲੋਰਾਇਡ ਆਦਿ ਦੀ ਮਾਤਰਾ ਲੋੜ ਨਾਲੋਂ ਵੱਧ ਹੋ ਗਈ ਹੈ ਜਿਸ ਕਰਕੇ ਟਿਊਬਵੈਲਾਂ ਦਾ ਪਾਣੀ ਪੀਣਯੋਗ ਨਹੀਂ ਰਿਹਾ।ਇਸ ਕਰਕੇ ਪਿੰਡ ਵਿਖੇ ਵਾਟਰ ਟਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ ਜਿਸ ਨਾਲ ਸਾਡੇ ਪਿੰਡ ਦੇ ਨਾਲ-ਨਾਲ 205 ਪਿੰਡਾਂ ਨੂੰ ਪੀਣ ਵਾਲਾ ਸਾਫ ਪਾਣੀ ਪ੍ਰਾਪਤ ਹੋਵੇਗਾ।ਉਹ ਤੇ ਹੋਰਨਾਂ ਪਿੰਡਾਂ ਦੇ ਵਸਨੀਕ ਵੀ ਕਹਿੰਦੇ ਹਨ ਕਿ ਇਸ ਨਾਲ ਪਿੰਡ ਵਾਸੀਆਂ ਨੂੰ ਗੰਦੇ ਪਾਣੀ ਪੀਣ ਤੋਂ ਨਿਜਾਤ ਮਿਲੇਗੀ ਤੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ਵੀ ਤੰਦਰੁਸਤ ਰਹੇਗੀ।ਉਹ ਸਰਕਾਰ ਤੇ ਵਿਭਾਗ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਜ਼ੋ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੇ ਹਨ।
ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀ ਚਮਕ ਸਿੰਗਲਾ ਦੱਸਦੇ ਹਨ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਫਾਜ਼ਿਲਕਾ ਮੰਡਲ ਵੱਲੋਂ ਕੁਆਲਟੀ ਅਫੈਕਟਡ/ ਵਾਟਰ ਸਕਾਰਸਿਟੀ ਪਿੰਡਾਂ ਨੂੰ ਪੀਣ ਵਾਲੇ ਸਵੱਛ ਪਾਣੀ ਮੁਹਈਆ ਕਰਵਾਉਣ ਲਈ ਮਲਟੀ ਵੀਲਜ ਸਰਫੇਸ ਵਾਟਰ ਪ੍ਰੋਜੈਕਟ ਬਣਾਉਣ ਸਬੰਧੀ ਤਜਵੀਜ ਤਿਆਰ ਕੀਤੀ ਗਈ ਹੈ।ਘਟਿਆ ਵਾਲੀ ਬੋਦਲਾ ਪਿੰਡ ਵਿਚ ਵਾਟਰ ਟਰੀਟਮੈਂਟ ਪਲਾਂਟ ਲਗਾ ਕੇ 205 ਪਿੰਡਾਂ ਨੂੰ ਸਾਫ ਪਾਣੀ ਦੀ ਸੁਵਿਧਾ ਉਪਲਬਧ ਕਰਵਾਈ ਜਾਵੇਗੀ ਜਿਸ ਨਾਲ 235114 ਅਬਾਦੀ ਕਵਰ ਹੋਵੇਗੀ ਅਤੇ 42406 ਘਰ ਕਵਰ ਹੋਣਗੇ।ਇਸ ਪ੍ਰੋਜੈਕਟ ਨੂੰ ਪੂਰਾ ਕਰਨ ਵਿਚ 418.50 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਵਿਚ ਪ੍ਰੋਜੈਕਟ ਪੂਰਾ ਹੋਣ ਤੋਂ ਬਾਅਦ 10 ਸਾਲ ਤੱਕ ਦੀ ਸਾਭ-ਸੰਭਾਲ ਦਾ ਕੰਮ ਵੀ ਸ਼ਾਮਿਲ ਹੈ।

23 ਸਾਲਾ ਕੁੜੀ ਨਾਲ ਗੁਆਂਢੀ ਦੀ ਹੈਵਾਨੀਅਤ,…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ।…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39828 posts
  • 0 comments
  • 0 fans