Menu

ਫਾਜ਼ਿਲਕਾ: ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਜਿਲ੍ਹਾ ਸਿੱਖਿਆ ਅਫਸਰ ਵੱਲੋਂ ਸਨਮਾਨ

ਫਾਜ਼ਿਲਕਾ, 4 ਫਰਵਰੀ (ਰਿਤਿਸ਼) – ਪਿਛਲੇ ਦਿਨੀ ਜਿਲ੍ਹਾ ਫਾਜਿਲਕਾ ਵਿੱਚ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਜਿਲ੍ਹਾ ਪੱਧਰੀ ਆਨਲਾਈਨ ਵਿਗਿਆਨ ਪ੍ਰਦਰਸ਼ਨੀ ਦਾ ਸਫਲ ਆਯੋਜਨ ਕੀਤਾ ਗਿਆ ਸੀ।ਇਸ ਪ੍ਰਦਰਸ਼ਨੀ ਵਿੱਚੋ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇੱਕ ਸਾਦਾ ਸਮਾਗਮ ਜਿਲ੍ਹਾ ਸਿੱਖਿਆ ਦਫਤਰ ਫਾਜਿਲਕਾ ਵਿਖੇ ਕਰਵਾਇਆ ਗਿਆ ਜੇਤੂ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਟਰਾਫੀਆਂਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਇਸ ਵਿਗਿਆਨ ਪ੍ਰਦਰਸ਼ਨੀ ਵਿੱਚ ਫਾਜਿਲਕਾ ਦੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਛੋਟੇ ਸਾਇੰਸਦਾਨ ਨੇ ਆਪਣੇ ਮਾਡਲਾ ਨਾਲ ਸਭ ਦਾ ਮਨ ਮੋਹ ਲਿਆ।ਇਸ ਵਿਗਿਆਨ ਪ੍ਰਦਰਸ਼ਨੀ ਵਿੱਚ ਛੇਵੀ ਤੋ ਅੱਠਵੀਂ ਵਰਗ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਜੀਦਪੁਰ ਕੱਟਿਆਵਾਲੀ ਦੇ ਵਿਦਿਆਰਥੀ ਦੀਪੂ ਨੇ ਪਹਿਲਾਂ, ਸਰਕਾਰੀ ਮਿਡਲ ਸਕੂਲ ਸਰਦਾਰਪੁਰ ਦੇ ਇਸ਼ਾਤ ਨੇ ਦੂਸਰਾ ਅਤੇ ਸਰਕਾਰੀ ਮਿਡਲ ਸਕੂਲ ਸ਼ੇਰ ਮੁਹੰਮਦ ਮਾਹੀਗੀਰ ਦੀ ਵਿਦਿਆਰਥਣ ਜਸਵਿੰਦਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਇਸ ਤਰ੍ਹਾਂ ਜਮਾਤ ਨੌਵੀ ਦੱਸਵੀ ਵਰਗ ਵਿੱਚੋਂ ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਦੇ ਵਿਦਿਆਰਥੀ ਭਾਰਤ ਭੂਸ਼ਣ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀੜਿਆਵਾਲੀ ਦੇ ਵਿਦਿਆਰਥੀ ਰਾਜਵਿੰਦਰ ਅਤੇ ਪਰਮਪਾਲ ਸਿੰਘ ਨੇ ਦੂਸਰਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀ ਖੇੜਾ ਦੀ ਵਿਦਿਆਰਥਣ ਪਲਕ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਉਪ ਜਿਲ੍ਹਾ ਸਿੱਖਿਆ ਅਫਸਰ ਬ੍ਰਿਜ ਮੋਹਨ ਸਿੰਘ ਬੇਦੀ ਨੇ ਕਿਹਾ ਕਿ ਉਕਤ ਵਿਗਿਆਨ ਪ੍ਰਦਰਸ਼ਨੀ ਵਿਦਿਆਰਥੀਆਂ ਦੇ ਮਨਾਂ ਵਿੱਚ ਵਿਗਿਆਨ ਪ੍ਰਤੀ ਰੁਚੀ ਪੈਦਾ ਕਰਨ ਵਿੱਚ ਸਫਲ ਰਹੀ। ਡੀਐਮ ਵਿਗਿਆਨ ਨਰੇਸ਼ ਸ਼ਰਮਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜਿਹੀਆਂ ਵਿਗਿਆਨ ਪ੍ਰਦਰਸ਼ਨੀ ਵਿੱਚੋਂ ਹੀ ਭਵਿੱਖ ਦੇ ਵਿਗਿਆਨੀ ਪੈਦਾ ਹੁੰਦੇ ਹਨ ਸਾਨੂੰ ਸਭ ਨੂੰ ਮਿਲ ਕੇ ਵਿਗਿਆਨ ਦੀ ਪੜ੍ਹਾਈ ਨੂੰ ਬੜਾਵਾ ਦੇਣਾ ਚਾਹੀਦਾ ਹੈ।
ਇਸ ਮੌਕੇ ਡੀ ਐਮ ਅੰਗਰੇਜੀ ਅਤੇ ਸਮਾਜਿਕ ਗੌਤਮ ਗੌੜ੍ਹ, ਡੀਐਮ ਗਣਿਤ ਅਸ਼ੋਕ ਧਮੀਜਾ, ਸਮੂਹ ਬੀਐਮ ਸਾਇੰਸ, ਸਿੱਖਿਆ ਸੁਧਾਰ ਟੀਮ ਮੈਂਬਰ ਰੌਕਸੀ ਫੁਟੇਲਾ, ਅੰਕੁਰ ਸ਼ਰਮਾ, ਦਵਿੰਦਰ ਸਿੰਘ ਮਾਨ, ਜਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਗੁਰਛਿੰਦਰਪਾਲ ਸਿੰਘ, ਜਿਲ੍ਹਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਸੰਦੀਪ ਗੁੰਬਰ ਅਤੇ ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਮੌਜੂਦ ਸਨ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39972 posts
  • 0 comments
  • 0 fans