Menu

ਕੈਂਸਰ ਦੇ ਜਲਦੀ ਪਹਿਚਾਣ ਹੋਣ ’ਤੇ ਇਲਾਜ਼ ਸੰਭਵ-ਡਾ. ਸਿੰਗਲਾ

ਸੰਗਰੂਰ, 5 ਫਰਵਰੀ  – ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਦੇ ਦਿਸ਼ਾ-ਨਿਰਦੇਸ਼ ਤਹਿਤ ਅਰਬਨ ਪੀ.ਐਚ.ਸੀ ਸੰਗਰੂਰ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ। ਜਿਲਾ ਪਰਿਵਾਰ ਭਲਾਈ ਅਫਸਰ ਡਾ. ਇੰਦਰਜੀਤ ਸਿੰਗਲਾ ਨੇ ਲੋਕਾ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਛਾਤੀ ਵਿੱਚ ਹੋਣ ਵਾਲੀਆਂ ਗਿਲਟੀਆਂ, ਨਾ ਠੀਕ ਹੋਣ ਵਾਲਾ ਮੂੰਹ ਦਾ ਛਾਲਾ, ਭੁੱਖ ਨਾ ਲੱਗਣ, ਲਗਾਤਾਰ ਵਜ਼ਨ ਦਾ ਘੱਟ ਹੋਣ, ਪਾਚਨ ਸ਼ਕਤੀ ਅਤੇ ਪਖਾਨਾ ਕਿਰਿਆ ਵਿੱਚ ਅਚਾਨਕ ਬਦਲਾਓ ਆਉਣ, ਬਿਨਾਂ ਕਾਰਨ ਸਰੀਰ ਵਿੱਚ ਕਮਜ਼ੋਰੀ ਮਹਿਸੂਸ ਹੋਣ ’ਤੇ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਉਨਾਂ ਕਿਹਾ ਕਿ ਖਾਣ ਵਾਲੀਆਂ ਚੀਜ਼ਾਂ ’ਤੇ ਕੀਟਨਾਸ਼ਕ ਦਵਾਈਆਂ ਦਾ ਛਿੜਕਾਓ ਕਰਨ ਤੋਂ ਗੁਰੇਜ਼ ਕੀਤਾ ਜਾਵੇ।  ਤੰਬਾਕੂ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ।  ਜੇਕਰ ਪਰਿਵਾਰ ਵਿੱਚ ਕਿਸੇ ਜੀਅ ਨੂੰ ਕੈਂਸਰ ਹੋਵੇ ਤਾਂ ਪਰਿਵਾਰਕ ਮੈਂਬਰਾਂ ਨੂੰ ਸਮੇਂ ਸਮੇਂ ਸਿਹਤ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕੈਸਰ ਦੇ ਜਲਦੀ ਪਹਿਚਾਣ ਹੋਣ ’ਤੇ ਇਲਾਜ਼ ਸੰਭਵ ਹੈ।
ਕੈਂਸਰ ਸਬੰਧੀ ਬਚਾਓ ਦੀ ਜਾਣਕਾਰੀ ਦਿੰਦਿਆਂ ਡੀ.ਸੀ.ਐਮ ਦੀਪਕ ਸ਼ਰਮਾ ਅਤੇ ਪਰਨੀਤ ਕੌਰ ਨੇ ਦੱਸਿਆ ਕਿ 35 ਸਾਲ ਦੀ ਉਮਰ ਤੋਂ ਬਾਅਦ ਹਰ ਔਰਤ ਨੂੰ ਆਪਣੀ ਮੈਡੀਕਲ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਚੱਲ਼ ਰਹੀ ਹੈ ਜਿਸ ਤਹਿਤ ਕੈਂਸਰ ਤੋਂ ਪੀੜਤ ਵਿਅਕਤੀ ਨੂੰ 1 ਲੱਖ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ, ਜੋ ਕਿ ਉਸ ਵੱਲੋਂ ਇਲਾਜ ਕਰਵਾਏ ਜਾ ਰਹੇ ਹਸਪਤਾਲ ਦੇ ਖਾਤੇ ਵਿੱਚ ਜਮਾ ਹੁੰਦੀ ਹੈ। ਉਨਾਂ ਦੱਸਿਆ ਕਿ ਇਸ ਯੋਜਨਾ ਦੀ ਜਾਣਕਾਰੀ ਲਈ ਵਿਅਕਤੀ ਟੋਲ ਫਰੀ ਮੈਡੀਕਲ ਹੈਲਪਲਾਈਨ ਨੰਬਰ 104 ਡਾਇਲ ਕਰਕੇ ਵੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਇਸ ਮੌਕੇ ਡਾ.ਅਮਰੀਨ ਕੌਰ ਅਤੇ ਹਰਪ੍ਰੀਤ ਕੌਰ ਵੀ ਹਾਜਰ ਰਹੇ।

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ ਭਾਰਤ ਦੇ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ ਲਈ ਅੱਜ ਸ਼ੁੱਕਰਵਾਰ ਨੂੰ 102 ਸੰਸਦੀ ਹਲਕਿਆਂ ਵਿੱਚ ਵੋਟਿੰਗ ਹੋ ਰਹੀ ਹੈ।…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39817 posts
  • 0 comments
  • 0 fans