Menu

ਫਾਜ਼ਿਲਕਾ : ਐਸ.ਸੀ ਸਿਖਿਆਰਥੀਆਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ 15 ਫਰਵਰੀ ਤੋਂ ਸ਼ੂਰੂ

ਫਾਜ਼ਿਲਕਾ, 5 ਫਰਵਰੀ (ਰਿਤਿਸ਼) – ਸੂਬੇ ਦੇ ਖੇਤੀ ਖੇਤਰ ਵਿੱਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਲਈ ਸਕੀਮ ਫਾਰ ਪ੍ਰਮੋਸ਼ਨ ਆਫ ਡੇਅਰੀ ਫਾਰਮਿੰਗ ਐਜ਼ ਲਿਵਲੀਹੁੱਡ ਫਾਰ ਐਸ.ਸੀ ਬੈਨੀਫਿਸ਼ਰੀਜ਼ ਦੀ ਸ਼ੁਰੂਆਤ ਪੂਰੇ ਪੰਜਾਬ ਵਿੱਚ ਕੀਤੀ ਗਈ ਹੈ। ਇਸ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ ਅਬੁਲ ਖੁਰਾਣਾ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਐਸ.ਸੀ ਸਿਖਿਆਰਥੀਆਂ ਵਾਸਤੇ ਮੁਫਤ ਡੇਅਰੀ ਸਿਖਲਾਈ ਕੋਰਸ 15 ਫਰਵਰੀ 2021 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ, ਸ਼੍ਰੀ ਰਣਦੀਪ ਕੁਮਾਰ ਹਾਂਡਾ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ ਦੇ ਨਾਲ-ਨਾਲ ਵਜ਼ੀਫਾ ਵੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਡੇਅਰੀ ਦਾ ਕਿੱਤਾ ਕਰਨ ਦੇ ਚਾਹਵਾਨ ਅਨੁਸੂਚਿਤ ਜਾਤੀ ਨਾਲ ਸਬੰਧਤ 18 ਤੋਂ 50 ਸਾਲ ਤੱਕ ਦੀ ਉਮਰ ਦੇ ਉਮੀਦਵਾਰ, ਪੰਜਾਬ ਦੇ ਵਸਨੀਕ, ਪੇਂਡੂ ਪਿਛੋਕੜ ਵਾਲੇ ਅਤੇ ਘੱਟੋ-ਘੱਟ ਪੰਜਵੀਂ ਪਾਸ ਹੋਣੇ ਚਾਹੀਂਦੇ ਹਨ ਅਤੇ ਉਨ੍ਹਾਂ ਕੋਲ ਘੱਟੋਂ-ਘੱਟ ਦੋ ਦੁਧਾਰੂ ਪਸ਼ੂ ਰੱਖਣ ਦਾ ਯੋਗ ਪ੍ਰਬੰਧ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਪੜਾਈ ਸਬੰਧੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ ਅਤੇ ਤਾਜਾ ਪਾਸਪੋਰਟ ਸਾਈਜ ਫੋਟੋ ਸਮੇਤ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਫਾਜ਼ਿਲਕਾ ਵਿਖੇ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਲਾਭਪਾਤਰੀ ਦਫਤਰ, ਡਿਪਟੀ ਡਾਇਰੈਕਟਰ ਡੇਅਰੀ, ਫਾਜ਼ਿਲਕਾ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਐਸ.ਪੀ ਬਲਾਕ, ਚੌਥੀ ਮੰਜਲ, ਕਮਰਾ ਨੰ. 508-509 ਵਿਖੇ 11 ਫਰਵਰੀ 2021 ਤੱਕ ਆਪਣੇ ਫਾਰਮ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰ. 01638-262140 `ਤੇ ਸੰਪਰਕ ਕੀਤਾ ਜਾ ਸਕਦਾ ਹੈ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40179 posts
  • 0 comments
  • 0 fans