Menu

ਫਾਜ਼ਿਲਕਾ : ਪਰਿਵਾਰ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਵਿਚ ਯੋਗਦਾਨ ਪਾ ਰਿਹੈ ਅਮਰਜੀਤ ਸਿੰਘ

ਫਾਜ਼ਿਲਕਾ, 5 ਫਰਵਰੀ (ਰਿਤਿਸ਼) – ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪਲੇਸਮੈਂਟ ਕੈਂਪ ਲਗਾਏ ਗਏ ਹਨ। ਪਲੇਸਮੈਂਟ ਕੈਂਪਾਂ ਦਾ ਲਾਹਾ ਖੱਟਣ ਵਾਲਾ ਪਿੰਡ ਘੁਰਕਾ ਦਾ ਅਮਰਜੀਤ ਸਿੰਘ ਕਹਿੰਦਾ ਹੈ ਕਿ ਉਹ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਦਾ ਧੰਨਵਾਦ ਕਰਦਾ ਹੈ ਜਿਸ ਤਹਿਤ ਉਹ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਵਿਚ ਆਪਣਾ ਯੋਗਦਾਨ ਪਾ ਸਕਿਆ ਹੈ।
ਅਮਰਜੀਤ ਸਿੰਘ ਨੇ ਦੱਸਿਆ ਹੈ ਕਿ ਉਸ ਦੀ ਪਤਨੀ ਜੋ ਕਿ ਹਾਊਸ-ਵਾਈਫ ਹੈ ਅਤੇ ਪਰਿਵਾਰ ਵਿੱਚ ਤਿੰਨ ਲੜਕੀਆਂ ਅਤੇ ਇਕ ਲੜਕਾ ਹਨ ਜੋ ਕਿ ਪੜਾਈ ਕਰ ਰਹੇ ਹਨ।ਜਿਸ ਕਰਕੇ ਪਰਿਵਾਰ ਦਾ ਪਾਲਣ-ਪੋਸ਼ਣ ਦੀ ਜਿੰਮੇਵਾਰੀ ਉਸ ਦੇ ਸਿਰ `ਤੇ ਸੀ। ਉਹ ਆਖਦਾ ਹੈ ਕਿ ਉਸਨੇ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਨਾਮ ਦਰਜ ਕਰਵਾਇਆ ਸੀ ਜਿਸ ਮਗਰੋਂ ਉਸਨੇ ਪਲੇਸਮੈਂਟ ਕੈਪਾਂ ਵਿਚ ਸ਼ਮੂਲੀਅਤ ਕੀਤੀ ਤੇ ਉਸਦੀ ਐਲ.ਆਈ.ਸੀ. ਕੰਪਨੀ `ਚ ਚੋਣ ਹੋਈ।
ਅਮਰਜੀਤ ਸਿੰਘ ਨੇ ਦੱਸਿਆ ਕਿ ਉਸਨੂੰ ਐਲ.ਆਈ.ਸੀ. ਕੰਪਨੀ ਵਿੱਚ ਬਤੌਰ ਇੰਸ਼ੋਰੇਸ ਐਡਵਾਈਸਰ ਕੰਮ ਕਰਦਿਆਂ ਲਗਭਗ 4 ਮਹੀਨੇ ਦਾ ਸਮਾਂ ਬੀਤ ਚੱੁਕਾ ਹੈ ਅਤੇ ਮਿਹਨਤ ਸਦਕਾ ਉਹ ਚੰਗੀ ਆਮਦਨ ਵੀ ਕਮਾ ਰਿਹਾ ਹੈ।ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵੱਲੋਂ ਮਿਲੇ ਕਾਰੋਬਾਰ ਕਾਰਨ ਉਸ ਦਾ ਘਰ ਬਹੁਤ ਸੁਚੱਜੇ ਢੰਗ ਨਾਲ ਚੱਲ ਰਿਹਾ ਅਤੇ ਇਸ ਵੱਜੋ ਉਹ ਬਹੁਤ ਖੁਸ਼ੀ ਮਹਿਸੂਸ ਕਰਦਾ ਹੈ ਕਿੳਕਿ ਉਹ ਆਪਣੀ ਕਮਾਈ ਦੀ ਬੱਚਤ ਕਰਕੇ ਆਪਣੀਆਂ ਘਰੇਲੂ ਲੋੜਾਂ ਨੂੰ ਪੂਰਾ ਕਰਨ ਵਿੱਚ ਸਹਾਈ ਹੋ ਰਿਹਾ ਹੈ। ਅਮਰਜੀਤ ਸਿੰਘ ਦਾ ਪਰਿਵਾਰ ਉਸਦੇ ਆਪਣੇ ਪੈਰਾ ਤੇ ਖੜਾ ਹੋਣ `ਤੇ ਮਾਣ ਮਹਿਸੂਸ ਕਰਦੇ ਹਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ।ਵਧੀਆ ਕਾਰਗੁਜ਼ਾਰੀ ਸਦਕਾ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਉਸ ਨੂੰ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ।
ਐਲ.ਆਈ.ਸੀ. ਦੇ ਡਿਵੈਲਮੈਂਟ ਅਫਸਰ ਸੀਤਾ ਰਾਮ ਦੱਸਦੇ ਹਨ ਕਿ ਨੌਜਵਾਨ ਅਮਰਜੀਤ ਸਿੰਘ ਨੇ ਵੀ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਆਪਣੇ ਆਮਦਨ ਵਸੀਲੇ ਕਾਇਮ ਕੀਤੇ ਹਨ। ਉਨਾਂ ਕਿਹਾ ਕਿ ਮਿਹਨਤ ਅਤੇ ਲਗਨ ਨਾਲ ਹਰੇਕ ਮੁੁਕਾਮ ਹਾਸਿਲ ਕਰਨਾ ਸੁੁਖਾਲਾ ਹੈ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans