Menu

ਓਕਲਾਹੋਮਾ ‘ਚ ਇੱਕ ਵਿਅਕਤੀ ‘ਤੇ ਲੱਗੇ 6 ਹੱਤਿਆਵਾਂ ਦੇ ਦੋਸ਼

ਫਰਿਜ਼ਨੋ (ਕੈਲੀਫੋਰਨੀਆ), 4 ਫਰਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਓਕਲਾਹੋਮਾ ਦੇ ਮਸਕੋਗੀ ਵਿੱਚ ਪਿਛਲੇ ਦਿਨੀ ਇੱਕ ਘਰ ਵਿੱਚ ਹੋਈ ਗੋਲੀਬਾਰੀ ਦੌਰਾਨ ਪੰਜ ਬੱਚਿਆਂ ਸਮੇਤ ਹੋਈਆਂ 6 ਮੌਤਾਂ ਦੇ ਮਾਮਲੇ ਵਿੱਚ ਇੱਕ ਵਿਅਕਤੀ ਉੱਪਰ ਦੋਸ਼ ਲਗਾਏ ਗਏ ਹਨ। ਇਸ ਮਾਮਲੇ ਬਾਰੇ ਪੁਲਿਸ ਨੇ ਦੱਸਿਆ ਕਿ ਇੱਕ 25 ਸਾਲਾ ਓਕਲਾਹੋਮਾ ਵਿਅਕਤੀ ਉੱਤੇ ਬੁੱਧਵਾਰ ਨੂੰ ਉਸਦੇ ਭਰਾ ਅਤੇ ਪੰਜ ਛੋਟੇ ਬੱਚਿਆਂ ਦੇ ਕਤਲ ਦਾ ਇਲਜ਼ਾਮ ਲਗਾਇਆ ਗਿਆ ਹੈ। ਅਦਾਲਤੀ ਰਿਕਾਰਡ ਦੇ ਅਨੁਸਾਰ ਪਤਾ ਚੱਲਦਾ ਹੈ ਕਿ ਮਸਕੋਗੀ ਦੇ ਜੈਰੌਨ ਡੀਜੋਨ ਪ੍ਰਿਜਿਨ ਉੱਤੇ ਪਹਿਲੀ ਡਿਗਰੀ ਕਤਲ ਦੇ ਛੇ ਮਾਮਲਿਆਂ,  ਮਾਰਨ ਦੇ ਇਰਾਦੇ ਨਾਲ ਗੋਲੀ ਚਲਾਉਣ ਅਤੇ ਹਥਿਆਰਾਂ ਦੇ ਕਬਜ਼ੇ ਆਦਿ ਦੇ ਦੋਸ਼ ਲਗਾਏ ਗਏ ਹਨ। ਪੁਲਿਸ ਅਨੁਸਾਰ ਪ੍ਰੀਜਿਨ ਦੁਆਰਾ 24 ਸਾਲਾ ਜੇਵਰਿਅਨ ਲੀ ਅਤੇ ਬੱਚਿਆਂ ਨੂੰ  ਗੋਲੀ ਮਾਰਨ ਦੇ ਕਾਰਨ ਅਜੇ ਅਣਜਾਣ ਹਨ ਅਤੇ ਮ੍ਰਿਤਕ ਬੱਚਿਆਂ ਵਿੱਚੋਂ ਸਭ ਤੋਂ ਵੱਡੇ ਦੀ ਉਮਰ 9 ਸਾਲ ਸੀ। ਇਸਦੇ ਇਲਾਵਾ ਬੱਚਿਆਂ ਦੀ ਮਾਂ ਬ੍ਰਿਟਨੀ ਐਂਡਰਸਨ ਵੀ ਮੰਗਲਵਾਰ ਤੜਕੇ ਹੋਈ ਇਸ ਗੋਲੀਬਾਰੀ ਵਿੱਚ ਜ਼ਖ਼ਮੀ ਹੋ ਗਈ ਸੀ , ਜਿਸਨੂੰ ਤੁਲਸਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਮਸਕੋਗੀ ਪੁਲਿਸ ਨੇ ਦੱਸਿਆ ਕਿ ਪ੍ਰੀਜਿਨ ਅਤੇ ਮ੍ਰਿਤਕ ਇੱਕ ਹੀ ਘਰ ਵਿੱਚ ਰਹਿੰਦੇ ਸਨ, ਜਿੱਥੇ ਕਿ ਗੋਲੀਬਾਰੀ ਹੋਈ ਸੀ। ਇਸ ਮਾਮਲੇ ਦੇ ਦੋਸ਼ੀ ਪ੍ਰੀਜਿਨ ਨੇ ਅਦਾਲਤ ਦੇ ਰਿਕਾਰਡਾਂ ਦੇ ਅਨੁਸਾਰ 2019 ਵਿੱਚ ਇੱਕ ਔਰਤ ‘ਤੇ ਹਮਲਾ ਕਰਨ ਦੇ ਦੋਸ਼ ‘ਚ  ਵੀ ਸਜ਼ਾ ਦਾ ਸਾਹਮਣਾ ਕੀਤਾ ਸੀ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans