Menu

ਨਿਊਜਰਸੀ ਵਿੱਚ ਬਰਫਬਾਰੀ ਨੇ ਢੇਰ ਕੀਤੀ 95 ਸਾਲਾਂ ਪੁਰਾਣੀ ਚਰਚ

ਫਰਿਜ਼ਨੋ (ਕੈਲੀਫੋਰਨੀਆ), 4 ਫਰਵਰੀ(ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਬਰਫੀਲੇ ਤੂਫਾਨ ਨੇ ਵੱਡੀ ਪੱਧਰ ‘ਤੇ ਰੋਜਮਰਾ ਦੀ ਜਿੰਦਗੀ ਨੂੰ ਪ੍ਰਭਾਵਿਤ ਕੀਤਾ ਹੈ। ਦੇਸ਼ ਦੇ ਕਈ ਪ੍ਰਮੁੱਖ ਸ਼ਹਿਰਾਂ ਵਿੱਚ ਹੋਈ ਭਾਰੀ ਬਰਫਬਾਰੀ ਨਾਲ ਜਿੱਥੇ ਆਵਾਜਾਈ ਸਮੱਸਿਆ ਦਾ ਸਾਹਮਣਾ ਕਰਨਾ ਪਿਆ, ਉੱਥੇ ਹੀ ਕੋਰੋਨਾ ਟੀਕਾਕਰਨ ਪ੍ਰਕਿਰਿਆ ਤੇ ਵੀ ਇਸਦਾ ਅਸਰ ਪਿਆ ਹੈ। ਮੌਸਮ ਵਿਗਿਆਨੀਆਂ ਦੁਆਰਾ ਦਿੱਤੀਆਂ ਚਿਤਾਵਨੀਆਂ ਦੇ ਅਨੁਸਾਰ ਕਈ ਸਥਾਨਾਂ ਤੇ ਬਰਫਬਾਰੀ ਦੀ ਮੋਟੀ ਚਾਦਰ ਵੀ ਵਿਛੀ ਹੈ। ਅਜਿਹੀ ਹੀ ਭਾਰੀ ਬਰਫਬਾਰੀ ਦਾ ਸਾਹਮਣਾ ਇਸ ਹਫਤੇ ਨਿਊਜਰਸੀ ਦੇ ਲੋਕਾਂ ਨੇ ਕੀਤਾ ਹੈ। ਇੰਨਾ ਹੀ ਨਹੀ ਇੱਕ ਰਿਪੋਰਟ ਦੇ ਅਨੁਸਾਰ, ਨਿਊਜਰਸੀ ਵਿੱਚ ਹੋਈ ਭਾਰੀ ਬਰਫਬਾਰੀ ਕਾਰਨ ਤਕਰੀਬਨ ਇੱਕ ਸਦੀ ਪੁਰਾਣੀ ਚਰਚ ਦੀ ਛੱਤ ਵੀ ਬੁੱਧਵਾਰ ਢਹਿ ਗਈ। ਨਿਊਜਰਸੀ ਵਿੱਚ ਨੇਵਾਰਕ ਦੇ ਡੇਵੇਨਪੋਰਟ ਐਵੇਨਿਊ ਵਿਖੇ ਸ਼ਿਲੋਹ ਬੈਪਟਿਸਟ ਚਰਚ ਨੂੰ ਹਾਦਸੇ ਤੋਂ ਪਹਿਲਾਂ ਮੁਰੰਮਤ ਚਲਦੀ ਹੋਣ ਕਰਕੇ ਬੰਦ ਕਰ ਦਿੱਤਾ ਗਿਆ ਸੀ। ਇਸ ਲਈ ਜਦੋਂ ਇਸ 95 ਸਾਲ ਪੁਰਾਣੀ ਚਰਚ ਦੀ ਛੱਤ ਡਿੱਗੀ ਤਾਂ ਉਸ ਸਮੇਂ ਇਮਾਰਤ ਦੇ ਅੰਦਰ ਕੋਈ ਨਹੀਂ ਸੀ ਅਤੇ ਇਸ ਹਾਦਸੇ ਨਾਲ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ। ਨਿਊਜਰਸੀ ਨਿਵਾਸੀ ਇਸ ਹਫਤੇ ਭਾਰੀ ਬਰਫੀਲੇ ਤੂਫਾਨ ਦਾ ਸਾਹਮਣਾ ਕਰ ਰਹੇ ਹਨ ਅਤੇ ਦੇਸ਼ ਦੇ ਉੱਤਰ-ਪੂਰਬੀ ਹਿੱਸੇ ਨੂੰ ਵੀ ਤੂਫਾਨ ਨੇ ਪ੍ਰਭਾਵਿਤ ਕੀਤਾ ਹੈ ਅਤੇ ਇਸ ਰਾਜ ਦੇ ਕੁੱਝ ਹਿੱਸਿਆਂ ਵਿੱਚ 30 ਇੰਚ ਤੱਕ ਬਰਫਬਾਰੀ ਹੋਈ ਹੈ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans