Menu

ਸਪੋਰਟਸ ਵਿੰਗ ਲਈ ਸਕੂਲਾਂ ਦੇ ਹੋਣਹਾਰ ਖਿਡਾਰੀਆਂ/ਖਿਡਾਰਨਾਂ ਦੇ ਚੋਣ ਟਰਾਇਲ 11 ਤੇ 12 ਫਰਵਰੀ ਨੂੰ

ਫਿਰੋਜ਼ਪੁਰ, 8 ਫਰਵਰੀ (ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ)  ਖੇਡ ਵਿਭਾਗ, ਪੰਜਾਬ ਵੱਲੋਂ ਸੈਸ਼ਨ 2021-22 ਲਈ ਸਪੋਰਟਸ ਵਿੰਗ (ਡੇ ਸਕਾਲਰ ਅਤੇ ਰੈਜ਼ੀਡੈਂਸਲ) ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖ਼ਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਖੇਡ ਅਫ਼ਸਰ ਸੁਨੀਲ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਇਹ ਟਰਾਇਲ 11 ਫਰਵਰੀ ਨੂੰ ਲੜਕੇ ਅਤੇ 12 ਫਰਵਰੀ ਨੂੰ ਲੜਕੀਆ ਦੇ ਕਰਵਾਏ ਜਾਣਗੇ, ਜਿਨਾਂ ਵਿਚ ਲੜਕੇ/ਲੜਕੀਆਂ ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗ ਦੇ ਟਰਾਇਲ ਸ਼ਾਮਿਲ ਹਨ। ਉਨਾਂ ਦੱਸਿਆ ਕਿ ਐਥਲੈਟਿਕਸ, ਬਾਕਸਿੰਗ, ਹੈਂਡਬਾਲ, ਕੁਸ਼ਤੀ, ਕਬੱਡੀ, ਖੋਹ-ਖੋਹ, ਹਾਕੀ, ਟੇਬਲ ਟੈਨਿਸ ਅਤੇ ਬੈਡਮਿੰਟਨ ਦੇ ਇਹ ਟਰਾਇਲ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਿਰੋਜ਼ਪੁਰ ਵਿਖੇ ਹੋਣਗੇ। ਉਨਾਂ ਕਿਹਾ ਕਿ ਯੋਗ ਖਿਡਾਰੀ ਉਪਰੋਕਤ ਮਿਤੀਆਂ ਨੂੰ ਸਬੰਧਤ ਟਰਾਇਲ ਸਥਾਨ ’ਤੇ ਠੀਕ ਸਵੇਰੇ 9 ਵਜੇ ਰਜਿਸਟ੍ਰੇਸ਼ਨ ਲਈ ਰਿਪੋਰਟ ਕਰਨ। ਇਨਾਂ ਵਿੰਗਾਂ ਲਈ ਦਾਖ਼ਲਾ ਫਾਰਮ ਨਿਰਧਾਰਤ ਮਿਤੀ ਨੂੰ ਟਰਾਇਲ ਸਥਾਨ ’ਤੇ ਜਾਂ ਇਸ ਤੋਂ ਪਹਿਲਾਂ ਜ਼ਿਲਾ ਖੇਡ ਦਫਤਰ ਫਿਰੋਜ਼ਪੁਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਭਾਗ ਲੈਣ ਵਾਲੇ ਖਿਡਾਰੀ ਦੋ ਤਾਜ਼ਾ ਪਾਸਪੋਰਟ ਸਾਈਜ਼ ਫੋਟੋਆਂ ਸਮੇਤ ਆਪਣੇ ਜਨਮ, ਆਧਾਰ ਕਾਰਡ, ਬੈਂਕ ਖਾਤਾ ਨੰਬਰ, ਆਈ. ਐਫ. ਐਸ. ਸੀ ਕੋਡ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨਾਂ ਦੀਆਂ ਕਾਪੀਆਂ ਨਾਲ ਲੈ ਕੇ ਆਉਣ।

ਉਨਾਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਦੌਰਾਨ ਚੁਣੇ ਗਏ ਖਿਡਾਰੀਆਂ ਤੇ ਖਿਡਾਰਨਾਂ ਨੂੰ ਪੰਜਾਬ ਸਰਕਾਰ/ਖੇਡ ਵਿਭਾਗ ਪੰਜਾਬ ਦੇ ਨਿਯਮਾਂ ਅਨੁਸਾਰ ਰੈਜੀਡੈਂਸਲ ਖਿਡਾਰੀਆਂ ਨੂੰ 200 ਰੁ: ਅਤੇ ਡੇਅ ਸਕਾਲਰ ਖਿਡਾਰੀਆਂ ਨੂੰ 100 ਰੁਪਏ ਪ੍ਰਤੀ ਦਿਨ ਖਿਡਾਰੀ ਦੀ ਦਰ ਨਾਲ ਖ਼ੁਰਾਕ/ਰਿਫ਼ਰੈਸ਼ਮੈਂਟ, ਖੇਡ ਸਾਮਾਨ ਅਤੇ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ।

ਉਨਾਂ ਦੱਸਿਆ ਕਿ ਖੇਡ ਵਿੰਗਾਂ ਵਿਚ ਦਾਖ਼ਲ ਹੋਣ ਵਾਲੇ ਖਿਡਾਰੀ/ਖਿਡਾਰਨ ਦਾ ਜਨਮ ਅੰਡਰ-14 ਲਈ 1 ਜਨਵਰੀ 2008, ਅੰਡਰ-17 ਲਈ 1 ਜਨਵਰੀ 2005 ਅਤੇ ਅੰਡਰ-19 ਲਈ 1 ਜਨਵਰੀ 2003 ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ ਅਤੇ ਖਿਡਾਰੀ ਫਿਜ਼ੀਕਲੀ ਤੇ ਮੈਡੀਕਲੀ ਫਿੱਟ ਹੋਣਾ ਚਾਹੀਦਾ ਹੈ। ਇਨਾਂ ਚੋਣ ਟਰਾਇਲਾਂ ਲਈ ਖਿਡਾਰੀ ਜ਼ਿਲ੍ਹਾ ਫਿਰੋਜ਼ਪੁਰ ਨਾਲ ਸਬੰਧ ਰੱਖਦਾ ਅਤੇ ਪੰਜਾਬ ਰਾਜ ਦਾ ਵਸਨੀਕ ਹੋਣਾ ਚਾਹੀਦਾ ਹੈ। ਉਸ ਵੱਲੋਂ ਜ਼ਿਲਾ ਪੱਧਰੀ ਮੁਕਾਬਲਿਆਂ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਵਿਚੋਂ ਕੋਈ ਇਕ ਪੁਜ਼ੀਸ਼ਨ ਪ੍ਰਾਪਤ ਕੀਤੀ ਹੋਣੀ ਚਾਹੀਦੀ ਹੈ ਜਾਂ ਉਸ ਵੱਲੋਂ ਰਾਜ ਪੱਧਰੀ ਮੁਕਾਬਲੇ ਵਿਚ ਹਿੱਸਾ ਲਿਆ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਟਰਾਇਲ ਲਈ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ।

Listen Live

Subscription Radio Punjab Today

Our Facebook

Social Counter

  • 18960 posts
  • 1 comments
  • 0 fans

Log In