Menu

ਮੋਗਾ ‘ਚ ਚੋਣਾਂ ਨੂੰ ਲੈ ਕੇ ਹੋਈ ਹਿੰਸਾ ਲਈ ਕੈਪਟਨ ਤੁਰੰਤ ਅਸਤੀਫਾ ਦੇਣ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 11 ਫਰਵਰੀ (ਹਰਜੀਤ ਮਠਾੜੂ) – ਆਮ ਆਦਮੀ ਪਾਰਟੀ ਨੇ ਬੀਤੇ ਦਿਨੀਂ ਮੋਗਾ ਵਿੱਚ ਚੋਣਾਂ ਨੂੰ ਲੈ ਕੇ ਵਾਪਰੀ ਹਿੰਸਾ ਉੱਤੇ ਦੁੱਖ ਪ੍ਰਗਟਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾ ਦੀ ਕੋਈ ਚੀਜ ਨਹੀਂ ਹੈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਜੰਗਲ ਰਾਜ ਚੱਲ ਰਿਹਾ ਹੈ।
ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੈਪਟਨ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਵਿੱਚ ਫੇਲ੍ਹ ਹੋਏ ਹਨ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਕਈ ਵਾਰ ਕਹਿ ਚੁੱਕੀ ਹੈ ਕਿ ਪੰਜਾਬ ਵਿਚ ਚੋਣਾਂ ਲੁੱਟਣ ਦੇ ਲਈ ਕਾਂਗਰਸ ਪਾਰਟੀ ਆਪਣੇ ਗੁੰਡਿਆਂ ਦੇ ਰਾਹੀਂ ਹਿੰਸਾ ਕਰਵਾ ਸਕਦੀ ਹੈ। ਬੀਤੇ ਦਿਨੀਂ ਮੋਗਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਚੋਣ ਪ੍ਰਚਾਰ ਕਰਦਿਆਂ ਨੂੰ ਰੋਕਦੇ ਹੋਏ ਕਾਂਗਰਸੀ ਗੁੰਡਿਆਂ ਨੇ ਦੋ ਵਿਅਕਤੀਆਂ ਉਤੇ ਗੱਡੀ ਚੜਾਕੇ ਕਤਲ ਕਰ ਦੇਣਾ ਬਹੁਤ ਹੀ ਦੁਖਦਾਇਕ ਹੈ। ਪ੍ਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਗੁੰਡਿਆਂ ਨੂੰ ਨੱਥ ਪਾਉਣ ਦੀ ਬਜਾਏ, ਆਪਣੇ ਸ਼ਾਹੀ ਫਾਰਮ ਹਾਊਸ ਵਿੱਚ ਸੁੱਤੇ ਹੋਏ ਹਨ।
ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਕਈ ਵਾਰ ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ। ਇਸ ਤੋਂ ਪਹਿਲਾਂ ਜੀਰਾ ਵਿੱਚ ‘ਆਪ’ ਦੇ ਉਮੀਦਵਾਰ ਨੂੰ ਡਰਾਇਆ ਅਤੇ ਧਮਕਾਇਆ ਗਿਆ। ਉਸ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਰੋਕਣ ਲਈ ਦਬਾਅ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਵਿੱਚ ਕਾਂਗਰਸੀ ਗੁੰਡੇ ਨਾਮਜ਼ਦਗੀ ਪੱਤਰ ਭਰਨ ਗਏ ਉਮੀਦਵਾਰ ਦੇ ਹੱਥ ਵਿੱਚੋਂ ਕਾਗਜ਼ ਖੋਹ ਕੇ ਭਜ ਗਏ। ਜਗਰਾਉਂ ਅਤੇ ਸੁਨਾਮ ਵਿੱਚ ਉਮੀਦਵਾਰ ਨੂੰ ਅਗਵਾ ਕਰਕੇ ਉਨ੍ਹਾਂ ਨੂੰ ਧਮਕਾਇਆ ਗਿਆ ਅਤੇ ਜਲਾਲਾਬਾਦ ਵਿੱਚ ਕਾਂਗਰਸੀ ਗੁੰਡਿਆਂ ਨੇ ਸਾਰੀਆਂ ਹੱਦਾਂ ਪਾਰ ਕਰਦਿਆਂ ਉਮੀਦਵਾਰ ਦੀ ਬੁਰੀ ਤਰ੍ਹਾਂ ਮਾਰਕੁੱਟ ਕੀਤੀ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਕਾਂਗਰਸੀ ਗੁੰਡਿਆਂ ਵੱਲੋਂ ਕੀਤੀ ਜਾ ਰਹੀ ਹਿੰਸਾ ਦੇ ਮੁੱਦੇ ਨੂੰ ਵਾਰ ਵਾਰ ਚੁੱਕਦੀ ਆ ਰਹੀ ਹੈ, ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਨੂੰ ਕੁਝ ਵੀ ਨਾ ਤਾਂ ਸੁਣਾਈ ਦੇ ਰਿਹਾ ਹੈ ਅਤੇ ਨਾ ਹੀ ਦਿਖਾਈ ਦੇ ਰਿਹਾ ਹੈ। ਪੰਜਾਬ ਵਿੱਚ ਕਾਂਗਰਸੀਆਂ ਵੱਲੋਂ ਜੋ ਚੋਣਾਂ ਲੁੱਟਣ ਲਈ ਗੁੰਡਾਗਰਦੀ ਕੀਤੀ ਜਾ ਰਹੀ ਹੈ, ਉਹ ਹੁਣ ਹੱਦਾ ਪਾਰ ਕਰ ਚੁੱਕੀ ਹੈ ਕਿ ਚੋਣ ਪ੍ਰਚਾਰ ਕਰਨ ਤੋਂ ਰੋਕਣ ਲਈ ਕਤਲ ਕੀਤਾ ਜਾ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਕੈਪਟਨ ਗੁੰਡਿਆਂ ਵਿਰੁਧ ਕਾਰਵਾਈ ਕਰਨ ਦੇ ਬਜਾਏ ਉਨ੍ਹਾਂ ਨੂੰ ਹਿੰਸਕ ਹਰਕਤਾਂ ਕਰਨ ਦੀ ਸੇਧ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਅਸਫਲ ਰਹਿਣ ਉੱਤੇ ਕੈਪਟਨ ਅਮਰਿੰਦਰ ਸਿੰਘ ਤੁਰੰਤ ਅਸਤੀਫਾ ਦੇਣ। ਉਨ੍ਹਾਂ ਕਿਹਾ ਕਿ ਅਸੀਂ ਰਾਜ ਚੋਣ ਕਮਿਸ਼ਨਰ ਕੋਲ ਵੀ ਕਈ ਵਾਰ ਇਹ ਧਿਆਨ ਵਿੱਚ ਲਿਆ ਚੁੱਕੇ ਹਾਂ, ਪ੍ਰੰਤੂ ਉਨ੍ਹਾਂ ਵੀ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਇਸ ਤਰ੍ਹਾਂ ਲੱਗਦਾ ਹੈ ਜਿਵੇਂ ਕੈਪਟਨ ਸਰਕਾਰ ਦੇ ਹੁਕਮਾਂ ਉੱਤੇ ਕੰਮ ਕਰ ਰਹੇ ਹੋਣ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਉੱਤੇ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲਿਆ ਨੱਥ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਜਿਹੀ ਗੁੰਡਾਗਰਦੀ ਕਰਨ ਵਾਲਿਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਸੂਬੇ ਵਿੱਚ ਲੋਕਤੰਤਰ ਪ੍ਰਕਿਰਿਆ ਅਤੇ ਸ਼ਾਂਤੀ ਵਿਵਸਥਾ ਨੂੰ ਬਹਾਲ ਕਰਨ ਲਈ ਹਰ ਕਦਮ ਚੁੱਕਿਆ ਜਾਵੇਗਾ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans