Menu

ਸੰਗਰੂਰ :400ਵੇਂ ਸ਼ਤਾਬਦੀ ਸਮਾਗਮਾਂ ਸਬੰਧੀ ਖੁਰਦ ਸਕੂਲ ਵਿਖੇ ਭਾਸ਼ਣ ਮੁਕਾਬਲੇ ਕਰਵਾਏ

ਸੰਗਰੂਰ, 11 ਫਰਵਰੀ – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ ਡਵੀਜ਼ਨ ਮਲੇਰਕੋਟਲਾ ਦੇ ਸਰਕਾਰੀ ਹਾਈ ਸਮਾਰਟ ਸਕੂਲ ਖੁਰਦ ਵਿਖੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਹੈਡ ਮਾਸਟਰ ਸ੍ਰੀ ਸਜਾਦ ਅਲੀ ਗੌਰੀਆ ਨੇ ਦਿੱਤੀ। ਉਨਾਂ ਦੱਸਿਆ ਕਿ 6ਵੀਂ ਤੋਂ 10ਵੀਂ ਤੱਕ ਦੇ 35 ਵਿਦਿਆਰਥੀਆਂ ਨੇ ਇਹਨਾਂ ਮੁਕਾਬਲਿਆਂ ’ਚ ਹਿੱਸਾ ਲਿਆ।
ਉਨਾਂ ਕਿਹਾ ਕਿ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਸਿੱਖਿਆ ਵਿਭਾਗ ਵੱਲੋਂ ਕਰਾਏ ਮੁਕਾਬਲਿਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਹੈ ਅਤੇ ਜੇਤੂ ਵੀ ਰਹੇ ਹਨ। ਉਨਾਂ ਕਿਹਾ ਕਿ ਇਨਾਂ ਮੁਕਾਬਲਿਆਂ ਦੀ ਬਦੌਲਤ ਵਿਦਿਆਰਥੀ ਗੁਰੂ ਸਾਹਿਬ ਦੇ ਜੀਵਨ ਤੇ ਬਾਣੀ ਤੋਂ ਜਾਣੂ ਹੋ ਸਕੇ ਹਨ।
ਉਨਾਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਮੌਕੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਜੀਵਨੀ ਅਤੇ ਲਾਸਾਨੀ ਸਹਾਦਤ ਬਾਰੇ ਦੱਸਦਿਆਂ ਕਿਹਾ ਕਿ ਸਾਨੂੰ ਹਮੇਸਾ ਸੱਚ ਦਾ ਮਾਰਗ ਅਖਤਿਆਰ ਕਰਨਾ ਚਾਹੀਦਾ ਹੈ ਤੇ ਅਨਿਆਂ ਵਿਰੁੱਧ ਅਵਾਜ ਉਠਾਉਣ ਤੋਂ ਡਰਨਾ ਨਹੀਂ ਚਾਹੀਦਾ। ਉਹਨਾਂ ਅੱਗੇ ਕਿਹਾ ਕਿ ਸਾਨੂੰ ਆਪਣੇ ਗੁਰੂ ਪੀਰਾਂ, ਪੈਗੰਬਰਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨਾ ਚਾਹੀਦਾ ਹੈ, ਜਿਹੜੇ ਹਮੇਸਾ ਸਾਨੂੰ ਮਿਲ ਕੇ ਰਹਿਣ ਤੇ ਇੱਕ ਦੂਜੇ ਦੇ ਕੰਮ ਆਉਣ ਦਾ ਸੁਨੇਹਾ ਦਿੰਦੇ ਹਨ।
ਇਹਨਾ ਮੁਕਾਬਲਿਆਂ ’ਚ ਮਿਡਲ ਪੱਧਰ ਤੇ ਪਹਿਲਾ ਸਥਾਨ ਆਫਰੀਨ ਦੂਜਾ ਸਥਾਨ ਕੌਸਰ ਤੇ ਸੀਵਾਨਾ ਨੇ ਤੀਜਾ ਸਥਾਨ ਹਾਸਲ ਕੀਤਾ। ਸੈਕੰਡਰੀ ਪੱਧਰ ਤੇ ਪਹਿਲਾ ਸਥਾਨ ਆਰਜੂ ਦੂਜਾ ਸਥਾਨ ਹਰਸਿਮਰਨਜੀਤ ਕੌਰ ਤੇ ਸੁਲਤਾਨਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮਿਡਲ ਪੱਧਰ ਤੇ ਜਜਮੈਂਟ ਦੀ ਭੂਮਿਕਾ ਸ੍ਰੀਮਤੀ ਸਬੀਹਾ ਸੁਲਤਾਨ ਤੇ ਸ੍ਰੀਮਤੀ ਸਫਿਾਲੀ ਜੈਨ ਅਤੇ ਸੈਕੰਡਰੀ ਪੱਧਰ ਤੇ ਸ੍ਰੀਮਤੀ ਸੁਸੀਲ ਸਿੰਗਲਾ ਅਤੇ ਸ੍ਰੀਮਤੀ ਮੋਨਿਕਾ ਬਾਂਸਲ ਨੇ ਨਿਭਾਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਦਲਬਾਰਾ ਸਿੰਘ ਸਾਇੰਸ ਮਾਸਟਰ, ਸ੍ਰੀ ਪਰਦੀਪ ਕੁਮਾਰ, ਸ੍ਰੀ ਸਲੀਮ ਮੁਹੰਮਦ, ਸ੍ਰੀ ਸੁਖਬੀਰ ਸਿੰਘ, ਸ੍ਰੀ ਰਮਨਦੀਪ ਸਿੰਘ, ਸ੍ਰੀਮਤੀ ਮਨਦੀਪ ਕੌਰ ਅਤੇ ਸ੍ਰੀ ਕੁਲਦੀਪ ਸਿੰਘ ਆਦਿ ਹਾਜਰ ਸਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans