Menu

ਬਠਿੰਡਾ ਜ਼ਿਲੇ ਵਿੱਚ ਚਾਰ ਪੋਲਿੰਗ ਬੂਥਾਂ ਵਿੱਚ ਕੀਤੀ ਤਬਦੀਲੀ

ਬਠਿੰਡਾ, 11 ਫਰਵਰੀ (ਗੁਰਜੀਤ) – ਪ੍ਰਬੰਧਕੀ ਹਿਤਾਂ ਨੂੰ ਮੁੱਖ ਰੱਖਦਿਆਂ ਰਾਜ ਚੋਣ ਕਮਿਸ਼ਨ ਪੰਜਾਬ ਦੁਆਰਾ 14 ਫਰਵਰੀ 2021 ਨੂੰ ਨਗਰ ਨਿਗਮ ਬਠਿੰਡਾ ਦੀਆ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲੇ ਦੇ ਚਾਰ ਪੋਲਿੰਗ ਬੂਥਾਂ ਵਿੱਚ ਤਬਦੀਲੀ ਕੀਤੀ ਗਈ ਹੈ। ਇਹ ਤਬਦੀਲੀ ਸਬੰਧਤ ਰਿਟਰਨਿੰਗ ਅਫਸਰਾਂ ਵੱਲੋਂ ਕੀਤੀ ਗਈ ਸਿਫਾਰਸ਼ ਦੇ ਆਧਾਰ ਤੇ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਦਿੱਤੀ।
ਤਬਦੀਲ ਕੀਤੇ ਗਏ ਪੋਲਿੰਗ ਬੂਥਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਬਿਲਡਿੰਗ ਵਿੱਚ 4 ਬੂਥ ਬਣੇ ਹੋਣ ਕਾਰਨ ਅਤੇ ਬਿਲਡਿੰਗ ਦੀ ਗੈਲਰੀ ਦਾ ਰਸਤਾ ਭੀੜਾ ਹੋਣ ਕਰਕੇ ਪੋਲਿੰਗ ਬੂਥ 48-ਦਫ਼ਤਰ ਕਾਰਜਕਾਰੀ ਇੰਜੀਨੀਅਰ, ਜ/ਸ ਅਤੇ ਸੈਨੀਟੇਸ਼ਨ ਡਵੀਜ਼ਨ ਨੰਬਰ 3, ਭਾਗੂ ਰੋਡ ਬਠਿੰਡਾ ਤੋਂ ਤਬਦੀਲ ਕਰਕੇ ਦਫ਼ਤਰ ਕਾਰਜਕਾਰੀ ਇੰਜੀਨੀਅਰ, ਜ/ਸ ਅਤੇ ਸੈਨੀਟੇਸ਼ਨ ਡਵੀਜ਼ਨ ਨੰਬਰ 2, ਭਾਗੂ ਰੋਡ, ਬਠਿੰਡਾ ਕਰ ਦਿੱਤਾ ਗਿਆ ਹੈ ਅਤੇ ਪੋਲਿੰਗ ਬੂਥ 49-ਦਫ਼ਤਰ ਕਾਰਜਕਾਰੀ ਇੰਜੀਨੀਅਰ, ਜ/ਸ ਅਤੇ ਸੈਨੀਟੇਸ਼ਨ ਡਵੀਜ਼ਨ ਨੰਬਰ 3 ਬਠਿੰਡਾ ਤੋ ਬਦਲ ਕੇ ਦਫ਼ਤਰ ਕਾਰਜਕਾਰੀ ਇੰਜੀਨੀਅਰ, ਜ/ਸ ਅਤੇ ਸੈਨੀਟੇਸ਼ਨ ਡਵੀਜ਼ਨ ਨੰਬਰ 2 ਭਾਗੂ ਰੋਡ ਬਠਿੰਡਾ ਕਰ ਦਿੱਤਾ ਗਿਆ ਹੈ।
ਇਸੇ ਤਰਾਂ ਪੋਲਿੰਗ ਬੂਥ 118-ਸਰਕਾਰੀ ਸਕੂਲ ਘਨੱਈਆ ਨਗਰ ਬਠਿੰਡਾ ਵਿੱਚ ਕਮਰਿਆਂ ਦੀ ਘਾਟ ਕਾਰਨ ਪੋਲਿੰਗ ਬੂਥ ਬਦਲ ਕੇ ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਨੇੜੇ ਖੇਡ ਸਟੇਡੀਅਮ ਬਠਿੰਡਾ  ਅਤੇ  ਪੋਲਿੰਗ ਬੂਥ 1-ਸਰਕਾਰੀ ਸੈਕੰਡਰੀ ਸਕੂਲ (ਕੁ) ਭਗਤਾ ਭਾਈਕਾ ਵੋਟਰਾਂ ਨੂੰ ਪੋਲਿੰਗ ਸਟੇਸ਼ਨ ਤੋਂ ਕਾਫੀ ਦੂਰ ਹੋਣ ਕਰਕੇ ਬਦਲ ਕੇ ਸਰਕਾਰੀ ਸੈਕੰਡਰੀ ਸਕੂਲ ਕੋਠਾ ਗੁਰੂ ਰੋਡ ਭਗਤਾ ਭਾਈਕਾ ਕਰ ਦਿੱਤਾ ਗਿਆ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans