Menu

ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬੀਆਂ ਨੁੰ ਤੇਜ਼ ਰਫਤਾਰ ਵਿਕਾਸ ਮੁੜ ਸ਼ੁਰੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਅਪੀਲ

ਜਲਾਲਾਬਾਦ, 11 ਫਰਵਰੀ (ਰਿਤਿਸ਼) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਲੋਕਾਂ ਨੁੰ ਅਪੀਲ ਕੀਤੀ ਕਿ ਉਹ ਖੇਤਰ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾਉਣ ਤੇ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿਚ ਇਸ ਸ਼ਹਿਰ ਤੇ ਜ਼ਿਲ੍ਹੇ ਲਈ ਕੁਝ ਨਹੀਂ ਕੀਤਾ।
ਇਥੇ ਆਉਂਦੀਆਂ ਮਿਉਂਸਪਲ ਚੋਣਾਂ ਦੇ ਸਬੰਧ ਵਿਚ ਵਾਰਡ ਪੱਧਰੀ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸ਼ਹਿਰ ਦਾ ਵਿਕਾਸ ਤੇ ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲਿ੍ਹਆਂ ਦਾ ਵਿਕਾਸ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਹੋਇਆ।  ਉਹਨਾਂ ਕਿਹਾ ਕਿ ਕਾਂਗਰਸ ਨੇ ਤਾਂ ਨਾ ਸਿਰਫ ਵਿਕਾਸ ਕਾਰਜਾਂ  ’ਤੇ ਰੋਕ ਲਗਾ ਦਿੱਤੀ ਬਲਕਿ ਚਲ ਰਹੀਆਂ ਸੇਵਾਵਾਂ ਦਾ ਸਹੀ ਰਤੀਕੇ ਰੱਖ ਰੱਖਾਅ ਨਾ ਕੀਤੇ ਜਾਣ ਕਾਰਨ ਕਸਬਿਆਂ ਤੇ ਸ਼ਹਿਰਾਂ ਦਾ ਬੁਰਾ ਹਾਲ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਹੁਣ ਸੂਬੇ ਦੀ ਸ਼ਾਂਤੀ ਭੰਗ ਕਰ ਰਹੀ ਹੈ।  ਉਹਨਾਂ ਕਿਹਾ ਕਿ ਅੱਜ ਵੀ ਇਕ ਬਜ਼ੁਰਗ ਮਹਿਲਾ ਨੇ ਆ ਕੇ ਉਹਨਾਂ ਨੂੰ ਦੱਸਿਆ ਹੈ ਕਿ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਦੇ ਹਰ ਵੇਲੇ ਨਾਲ ਰਹਿਣ ਵਾਲੇ ਇਕ ਗੁੰਡੇ ਨੇ ਉਹਨਾਂ ਦੇ ਪੁੱਤਰ ਦਾ ਕਤਲ ਕਰ ਦਿੱਤਾ। ਬਜ਼ੁਰਗ ਮਹਿਲਾ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਵਿਚ ਕੋਈ ਕਾਰਵਾਈ ਇਸ ਕਰ ਕੇ ਨਹੀਂ ਕਰ ਰਹੀ ਕਿਉਂਕਿ ਕਾਂਗਰਸੀ ਆਗੂ ਨੇ ਸਪਸ਼ਟ ਹੁਕਮ ਦਿੱਤੇ ਹਨ ਕਿ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕਰਨਾ।  ਉਹਨਾਂ ਕਿਹਾ ਕਿ ਇਸ ਕਾਰਨ ਅਮਨ ਕਾਨੂੰਨ ਦੀ ਵਿਵਸਥਾ ਭੰਗ ਹੋ ਗਈ ਹੈ ਤੇ ਅਕਾਲੀ ਵਰਕਰਾਂ ਤੇ ਉਹਨਾਂ ਦੇ ਆਪਣੇ ਕਾਫਲੇ ’ਤੇ ਉਦੋਂ ਹਮਲਾ ਕੀਤਾ ਗਿਆ ਜਦੋਂ ਉਹ ਪਿਛਲੇ ਹਫਤੇ ਐਸ ਡੀ ਐਮ ਦਫਤਰ ਕੰਪਲੈਕਸ ਵਿਚ ਅਕਾਲੀ ਉਮੀਦਵਾਰਾਂ ਦੇ ਨਾਲ ਕਾਗਜ਼ ਭਰਵਾਉਣ ਗਏ ਸਨ।
ਉਹਨਾਂ ਕਿਹਾ ਕਿ ਹੁਣ ਵੀ ਕਾਂਗਰਸੀ ਵਰਕਰ ਸਥਾਨਕ ਪੁਲਿਸ ਅਤੇ ਫੂਡ ਤੇ ਡਰੱਗ ਇੰਸਪੈਕਟਰਾਂ ਤੇ ਐਕਸਾਈਜ਼ ਦੇ ਅਧਿਕਾਰੀਆਂ ਸਮੇਤ ਸਿਵਲ ਅਫਸਰਾਂ ਦੀ ਦੁਰਵਰਤੋਂ ਅਕਾਲੀ ਉਮੀਦਵਾਰਾਂ ਤੇ ਉਹਨਾਂ ਦੇ ਹਮਾਇਤੀਆਂ ਨੁੰ ਡਰਾਉਣ ਵਾਸਤੇ ਕਰ ਰਹੇ ਹਨ। ਉਹਨਾਂ ਕਿਹਾ ਕਿ  ਤੁਹਾਡੀ ਲੜਾਈ ਕਾਂਗਰਸ ਦੀ ਗੁੰਡਾਕਗਰਦੀ ਦੇ ਖਿਲਾਫ ਵੀ ਹੈ ਜੋ ਕਿ ਪੂਰੀ ਤਰ੍ਹਾਂ ਖ਼ਤਮ ਹੋਣੀ ਚਾਹੀਦੀ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਕਾਂਗਰਸੀ ਸੂਬੇ ਦੇ ਹੋਰ ਹਿੱਸਿਆਂ ਵਿਚ ਵੀ ਹਿੰਸਾ ’ਤੇ ਉਤਰੇ ਹੋਏ ਹਨ। ਉਹਨਾਂ ਕਿਹਾ ਕਿ ਦੋ ਦਿਨ ਪਹਿਲਾਂ ਇਕ ਕਾਂਗਰਸੀ ਉਮੀਦਵਾਰ ਨੇ ਦੋ ਅਕਾਲੀ ਵਰਕਰਾਂ ’ਤੇ ਗੱਡੀ ਚੜ੍ਹਾ ਕੇ ਉਹਨਾਂ ਦਾ ਕਤਲ ਕਰ ਦਿੱਤਾ।
ਉਹਨਾਂ ਕਿਹਾ ਕਿ ਸੂਬਾ ਚੋਣ ਕਮਿਸ਼ਨਰ ਲੋਕਤੰਤਰ ਦੇ ਇਸ ਕਤਲ ਪ੍ਰਤੀ ਮੂਕ ਦਰਸ਼ਕ ਬਣੇ ਹੋਏ ਹਨ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਕਮਿਸ਼ਨਰ ਨੇ ਇਕ ਕਾਂਗਰਸੀ ਵਰਕਰ ਵਾਂਗ ਕੰਮ ਕਰਨ ਦਾ ਫੈਸਲਾ ਕੀਤਾ ਹੈ ਤੇ ਉਹ ਆਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣ ਵਿਚ ਕੋਈ ਦਿਲਚਸਪੀ ਨਹੀਂ ਰੱਖਦੇ।  ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਸਾਡੇ ਵੱਲੋਂ ਚੁੱਕੇ ਗਏ ਮੁੱਦਿਆਂ ਜਿਵੇਂ ਪੈਰਾ ਮਿਲਟਰੀ ਫੋਸ ਤਾਇਨਾਤ ਕਰਨ, ਬੂਥਾਂ ਅੰਦਰ ਵੀਡੀਓਗ੍ਰਾਫੀ ਦੀ ਆਗਿਆ ਦੇਣ ਤੇ ਵੋਟਾਂ ਦੀ ਗਿਣਤੀ ਤੁਰੰਤ ਕੀਤੇ ਜਾਣ ਆਦਿ ਪ੍ਰਤੀ ਹਾਲੇ ਤੱਕ ਕੋਈ ਫੈਸਲਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਸਾਡਾ ਚੋਣ ਕਮਿਸ਼ਨਰ ਤੋਂ ਵਿਸ਼ਵਾਸ ਪੂਰੀ ਤਰ੍ਹਾਂ ਉਠ ਗਿਆ ਹੈ ਤੇ ਅਸੀਂ ਰਾਜ ਦੇ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਉਹਨਾਂ ਨੁੰ ਬਰਖ਼ਾਸਤ ਕੀਤਾ ਜਾਵੇ।
ਸ੍ਰੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਲਾਕਾ ਦਾ ਸਰਵ ਪੱਖੀ ਵਿਕਾਸ ਕਰਨ ਪ੍ਰਤੀ ਵਚਨਬੱਧ ਹੈ ਤੇ ਉਹਨਾਂ ਨੇ ਲੋਕਾਂ ਨੂੰ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਾਸਤੇ ਕਿਹਾ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਕਾਰਜਕਾਰੀ ਇਕ ਸਾਲ ਤੋਂ ਵੀ ਘੱਟ ਰਹਿ ਗਿਆ ਹੈ। ਮਿਉਂਸਪਲ ਕਮੇਟੀਆਂ ਤਾਂ ਹੀ ਵਿਕਾਸ ਕਰ ਸਕਦੀਆਂ ਹਨ ਜੇਕਰ ਤੁਸੀਂ ਸ਼੍ਰੋਮਣੀ ਅਕਾਲੀ ਦਲ ’ਤੇ ਵਿਸ਼ਵਾਸ ਪ੍ਰਗਟ ਕੀਤਾ ਜੋ ਕਿ ਅਗਲੇ ਸਾਲ ਸਰਕਾਰ ਬਣਦੇ ਸਾਰੇ ਹੀ ਵਿਕਾਸ ਕਾਰਜ ਸ਼ੁਰੂ ਕਰਵਾ ਦੇਵੇਗਾ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪਿਛਲੇ ਚਾਰ ਸਾਲਾਂ ਵਿਚ ਕੁਝ ਨਹੀਂ ਕੀਤਾ ਤੇ ਹੁਣ ਵੀ ਇਸ ਤੋਂ ਕੋਈ ਆਸ ਨਹੀਂ ਰੱਖੀ  ਜਾ ਸਕਦੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans