Menu

ਬਠਿੰਡਾ : ਡੇਅਰੀ ਵਿਭਾਗ ਵੱਲੋਂ ਸਿਖਲਾਈ ਅਤੇ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ 12 ਫਰਵਰੀ – ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ਼੍ਰੀ ਕਰਨੈਲ ਸਿੰਘ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੀ.ਡੀ.6 ਸਕੀਮ ਫਾਰ ਡੇਅਰੀ ਵਿਸਥਾਰ ਸਿਖਲਾਈ ਅਤੇ ਜਾਗਰੂਕਤਾ ਕੈਂਪ ਜ਼ਿਲੇ ਦੇ ਪਿੰਡ ਫੁੱਲੋ ਮਿੱਠੀ ਵਿਖੇ ਲਗਾਇਆ ਗਿਆ।
ਇਸ ਕੈਂਪ ਵਿੱਚ ਡੇਅਰੀ ਵਿਕਾਸ ਵਿਭਾਗ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਦੇ ਸਟਾਫ਼ ਵੱਲੋਂ ਹਾਜ਼ਰ ਹੋਏ ਡੇਅਰੀ ਫਾਰਮਰਾਂ ਨੂੰ ਮਹਿਕਮੇ ਦੀਆਂ ਸਕੀਮਾਂ, ਦੋ ਹਫ਼ਤੇ ਆਨਲਾਈਨ ਸਿਖਲਾਈਆਂ, ਅਨੁਸੂਚਿਤ ਜਾਤੀ ਨਾਲ ਸਬੰਧਿਤ ਸਿਖਿਆਰਥੀਆਂ ਦੀਆਂ ਸਿਖਲਾਈਆਂ ਪ੍ਰਾਪਤ ਕਰਨ ਉਪਰੰਤ ਦੋ ਪਸ਼ੂਆਂ ਤੋਂ 20 ਪਸ਼ੂਆਂ ਤੱਕ ਡੇਅਰੀ ਦੇ ਕਰਜਾ ਕੇਸ ਵੱਖ-ਵੱਖ ਬੈਂਕਾਂ ਨੂੰ ਭੇਜਣ ਸਬੰਧੀ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਜਿਵੇਂ ਕਿ ਡੀ.ਡੀ. 8 ਸਕੀਮ, ਕੈਟਲ ਸ਼ੈਡ, ਫੌਡਰ ਹਾਰਵੈਸਟਰ ਆਦਿ ਦੀ ਜਾਣਕਾਰੀ ਤੋਂ ਇਲਾਵਾ ਸਾਫ ਦੁੱਧ ਪੈਦਾ ਕਰਨ ਦੀ ਮਹੱਤਤਾ ਅਤੇ ਪਸ਼ੂਆਂ ਦੀਆਂ ਆਮ ਬਿਮਾਰੀਆਂ ਸਬੰਧੀ ਭਰਪੂਰ ਜਾਣਕਾਰੀ ਦਿੱਤੀ ਗਈ।
ਕੈਂਪ ਦੌਰਾਨ ਵੱਖ-ਵੱਖ ਮਹਿਕਮਿਆਂ ਵੱਲੋਂ ਜਿਵੇਂ ਕਿ ਖੇਤੀਬਾੜੀ ਵਿਭਾਗ ਵੱਲੋਂ ਡਾਕਟਰ ਧਰਮਪਾਲ ਮੌਰੀਆ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਫ਼ਸਲਾਂ ਵਿੱਚ ਖੁਰਾਕੀ ਤੱਤਾਂ ਰੂੜੀ ਆਦਿ ਦੀ ਖਾਦ ਦੀ ਮਹੱਤਤਾ ਸਬੰਧੀ ਅਤੇ ਬਲਾਕ ਟੈਕਨਾਲੋਜੀ ਮੈਨੇਜਰ ਸੰਗਤ ਡਾ. ਜਗਸੀਰ ਸਿੰਘ ਵੱਲੋਂ ਆਤਮਾ ਸਕੀਮ ਫ਼ਸਲਾਂ ਵਿੱਚ ਨਦੀਨਾਂ ਦੀ ਰੋਕਥਾਮ ਅਤੇ ਮਿਆਰੀ ਬੀਜ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਪਸ਼ੂ-ਪਾਲਣ ਵਿਭਾਗ ਵੱਲੋਂ ਵੈਟਰਨਰੀ ਅਫ਼ਸਰ ਬਲਾਕ ਸੰਗਤ ਡਾ. ਰਜਨੀਕ ਭੋਰਾ ਵੱਲੋਂ ਪਸ਼ੂਆਂ ਦੀਆਂ ਬਿਮਾਰੀਆਂ ਜਿਵੇਂ ਕਿ ਗਲ-ਘੋਟੂ, ਮੂੰਹ ਖੁਰ ਆਦਿ ਦੀ ਜਾਣਕਾਰੀ ਦਿੱਤੀ ਗਈ।
ਡੇਅਰੀ ਵਿਭਾਗ ਵੱਲੋਂ ਕੈਂਪ ਵਿੱਚ ਹਾਜ਼ਰ ਕਿਸਾਨਾਂ, ਡੇਅਰੀ ਫਾਰਮਾਂ ਨੂੰ ਅਪੀਲ ਕੀਤੀ ਕਿ ਉਹ ਡੇਅਰੀ ਵਿਕਾਸ ਵਿਭਾਗ, ਪੰਜਾਬ ਦੀਆਂ ਸਕੀਮਾਂ ਤੇ ਸਿਖਲਾਈਆਂ ਦਾ ਪੂਰਾ ਲਾਹਾ ਲੈਣ ਅਤੇ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ ਕਮਰਾ ਨੰ. 302-ਈ, ਦੂਸਰੀ ਮੰਜਿਲ, ਬਠਿੰਡਾ ਵਿਖੇ ਪਹੁੰਚ ਕੇ ਫਾਰਮ ਭਰ ਸਕਦੇ ਹਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans