Menu

ਬਠਿੰਡਾ : ਡੇਅਰੀ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਮੁਫ਼ਤ ਟ੍ਰੇਨਿੰਗ 15 ਤੋਂ

ਬਠਿੰਡਾ 12 ਫਰਵਰੀ – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਅਤੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ਼ ਲਾਈਵਲੀਹੁੱਡ ਫਾਰ ਐਸ.ਸੀ. ਬੈਨੀਫਿਸ਼ਰੀਜ਼ ਨੂੰ ਸੂਬੇ ਵਿੱਚ ਲਾਗੂ ਕੀਤਾ ਗਿਆ ਹੈ।

            ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਹਰਪਾਲ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦੋ ਹਫ਼ਤਿਆਂ ਦੀ ਮੁਫ਼ਤ ਡੇਅਰੀ ਸਿਖਲਾਈ ਦੇਣ ਲਈ ਦੂਜਾ ਬੈਚ 15 ਫਰਵਰੀ ਤੋਂ ਸਰਦੂਲਗੜ(ਮਾਨਸਾ) ਅਤੇ ਅਬੁਲ ਖੁਰਾਣਾ(ਸ਼੍ਰੀ ਮੁਕਤਸਰ ਸਾਹਿਬ) ਟ੍ਰੇਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਕੇਵਲ ਉਨਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜੋ ਅਨੁੁਸੂਚਿਤ ਜਾਤੀ ਨਾਲ ਸਬੰਧਿਤ ਹੋਣਗੇ, ਜਿਨਾਂ ਦੀ ਉਮਰ 18 ਤੋਂ 50 ਸਾਲ ਦੇ ਦਰਮਿਆਨ ਹੋਵੇ ਅਤੇ ਉਨਾਂ ਲਈ ਘੱਟੋ-ਘੱਟ ਪੰਜਵੀਂ ਪਾਸ ਹੋਣਾ ਲਾਜ਼ਮੀ ਹੋਵੇਗਾ। ਸਿਖਿਆਰਥੀਆਂ ਲਈ ਚਾਹ ਅਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

            ਡਿਪਟੀ ਡਾਇਰੈਕਟਰ ਨੇ ਅੱਗੇ ਦੱਸਿਆ ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮੁਫਤ ਡੇਅਰੀ ਟ੍ਰੇਨਿੰਗ ਦੇਣ ਦੇ ਨਾਲ-ਨਾਲ ਸਿਖਲਾਈ ਉਪਰੰਤ 2000 ਰੁਪਏ ਦੀ ਵਜ਼ੀਫੇ ਦੀ ਸਹੂਲਤ ਵੀ ਦਿੱਤੀ ਜਾਵੇਗੀ। ਉਨਾਂ ਨੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਿਖਲਾਈ ਕੋਰਸ ਦਾ ਪੂਰਾ ਲਾਹਾ ਲੈਣ ਅਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ. 302-ਈ, ਦੂਜੀ ਮੰਜਿਲ, ਬਠਿੰਡਾ ਵਿਖੇ ਫਾਰਮ ਭਰ ਸਕਦੇ ਹਨ। ਸਲੈਕਸ਼ਨ ਤੋਂ ਬਾਅਦ ਸਫਲਤਾ ਪੂਰਵਕ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਸਿਖਿਆਰਥੀ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਉਠਾ ਸਕਦੇ ਹਨ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans