Menu

ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਰਜਿਸਟਰਡ ਹੋਏ ਵੋਟਰ ਆਪਣਾ ਈ-ਵੋਟਰ ਸ਼ਨਾਖਤੀ ਕਾਰਡ 28 ਫਰਵਰੀ ਤੱਕ ਕਰ ਸਕਦੇ ਹਨ ਡਾਊਨਲੋਡ

ਬਠਿੰਡਾ, 16 ਫਰਵਰੀ(ਗੁਰਜੀਤ, ਫੋਟੋ : ਰਾਮ ਸਿੰਘ ਗਿੱਲ) -ਜ਼ਿਲਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ 11ਵੇਂ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ’ਤੇ 25 ਜਨਵਰੀ 2021 ਨੂੰ ਵੋਟਰਾਂ ਦੀ ਸੁਵਿਧਾ ਲਈ -593 ਸਰਵਿਸ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਰਜਿਸਟਰਡ ਹੋਏ ਵੋਟਰ ਆਪਣਾ ਈ-ਵੋਟਰ ਸ਼ਨਾਖਤੀ ਕਾਰਡ ਈ-ਐਪਿਕ ਵੋਟਰ ਹੈਲਪਲਾਈਨ ਮੋਬਾਇਲ ਐਪ ਜਾਂ ਵੈਬਪੋਰਟਲ https://voterportal.eci.gov.in/https://nvsp.in ਤੋਂ 28 ਫਰਵਰੀ 2021 ਤੱਕ ਡਾਊਨਲੋਡ ਕਰ ਸਕਦੇ ਹਨ, ਇਸ ਤੋਂ ਇਲਾਵਾ ਪਹਿਲਾਂ ਤੋਂ ਰਜਿਸਟਰਡ ਵੋਟਰਾਂ ਦੇ ਈ-ਵੋਟਰ ਫੋਟੋ ਸ਼ਨਾਖਤੀ ਕਾਰਡ ਡਾਊਨਲੋਡ ਕਰਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਵੱਖਰੇ ਤੌਰ ’ਤੇ ਸ਼ਡਿਊਲ ਜਾਰੀ ਕੀਤਾ ਜਾਵੇਗਾ।  ਈ-ਐਪਿਕ ਦੀ ਸਰਵਿਸ ਤੋਂ ਇਲਾਵਾ ਵੋਟਰਾਂ ਨੂੰ ਪੀ.ਵੀ.ਸੀ. ਵੋਟਰ ਫੋਟੋ ਸ਼ਨਾਖਤੀ ਕਾਰਡ ਪਹਿਲਾਂ ਦੀ ਤਰਾਂ ਹੀ ਜਾਰੀ ਕੀਤੇ ਜਾਣਗੇ।
ਜ਼ਿਲਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਮਾਨਯੋਗ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ ਜੀ ਵੱਲੋਂ ਕੀਤੀ ਗਈ ਵੀਡੀਓ ਕਾਨਫਰੰਸ ਰਾਹੀਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਹਿੱਤ ਨਵੇਂ ਰਜਿਸਟਰਡ ਹੋਏ ਵੋਟਰਾਂ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਦੇਣ ਹਿੱਤ ਸੁਵਿਧਾ ਕੇਂਦਰ ਬਠਿੰਡਾ ਅਤੇ ਜ਼ਿਲੇ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਈ-ਐਪਿਕ ਡਾਊਨਲੋਡ ਕਰਨ ਦੀ ਜਾਗਰੂਕਤਾ ਹਿੱਤ ਹੈਲਪਡੈਸਕ ਲਈ ਜ਼ਿਲਾ ਚੋਣ ਦਫ਼ਤਰ, ਬਠਿੰਡਾ ਦੇ ਸਟਾਫ਼ ਦੀ ਵਿਸ਼ੇਸ਼ ਡਿਊਟੀ ਲਗਾਈ ਗਈ ਹੈ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans